couponatlas.

Гуру Грантх Сахиб (гурмукхи): Анг 1348

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨ ਮਹਿ; ਕ੍ਰੋਧੁ ਮਹਾ ਅਹੰਕਾਰਾ ॥ ਪੂਜਾ ਕਰਹਿ; ਬਹੁਤੁ ਬਿਸਥਾਰਾ ॥ ਕਰਿ ਇਸਨਾਨੁ; ਤਨਿ ਚਕ੍ਰ ਬਣਾਏ ॥ ਅੰਤਰ ਕੀ ਮਲੁ; ਕਬ ਹੀ. ਨ ਜਾਏ ॥੧॥ ਇਤੁ ਸੰਜਮਿ; ਪ੍ਰਭੁ ਕਿਨ ਹੀ, ਨ ਪਾਇਆ ॥ ਭਗਉਤੀ ਮੁਦ੍ਰਾ; ਮਨੁ ਮੋਹਿਆ ਮਾਇਆ ॥੧॥ ਰਹਾਉ ॥ ਪਾਪ ਕਰਹਿ; ਪੰਚਾਂ ਕੇ ਬਸਿ ਰੇ ॥ ਤੀਰਥਿ ਨਾਇ; ਕਹਹਿ ਸਭਿ ਉਤਰੇ ॥ ਬਹੁਰਿ ਕਮਾਵਹਿ; ਹੋਇ ਨਿਸੰਕ ॥ ਜਮ ਪੁਰਿ; ਬਾਂਧਿ ਖਰੇ ਕਾਲੰਕ ॥੨॥ ਘੂਘਰ ਬਾਧਿ; ਬਜਾਵਹਿ ਤਾਲਾ ॥ ਅੰਤਰਿ ਕਪਟੁ; ਫਿਰਹਿ ਬੇਤਾਲਾ ॥ ਵਰਮੀ ਮਾਰੀ; ਸਾਪੁ. ਨ ਮੂਆ ॥ ਪ੍ਰਭੁ ਸਭ ਕਿਛੁ ਜਾਨੈ; ਜਿਨਿ ਤੂ ਕੀਆ ॥੩॥ ਪੂੰਅਰ ਤਾਪ; ਗੇਰੀ ਕੇ ਬਸਤ੍ਰਾ ॥ ਅਪਦਾ ਕਾ ਮਾਰਿਆ; ਗ੍ਰਿਹ ਤੇ ਨਸਤਾ ॥ ਦੇਸੁ ਛੋਡਿ; ਪਰਦੇਸਹਿ ਧਾਇਆ ॥ ਪੰਚ ਚੰਡਾਲ; ਨਾਲੇ ਲੈ ਆਇਆ ॥੪॥ ਕਾਨ ਫਰਾਇ; ਹਿਰਾਏ ਟੂਕਾ ॥ ਘਰਿ ਘਰਿ ਮਾਂਗੈ; ਤ੍ਰਿਪਤਾਵਨ ਤੇ ਚੂਕਾ ॥ ਬਨਿਤਾ ਛੋਡਿ; ਬਦ ਨਦਰਿ, ਪਰ ਨਾਰੀ ॥ ਵੇਸਿ. ਨ ਪਾਈਐ; ਮਹਾ ਦੁਖਿਆਰੀ ॥੫॥ ਬੋਲੈ ਨਾਹੀ; ਹੋਇ ਬੈਠਾ ਮੋਨੀ ॥ ਅੰਤਰਿ ਕਲਪ; ਭਵਾਈਐ ਜੋਨੀ ॥ ਅੰਨ ਤੇ ਰਹਤਾ; ਦੁਖੁ ਦੇਹੀ ਸਹਤਾ ॥ ਹੁਕਮੁ. ਨ ਬੂਝੈ; ਵਿਆਪਿਆ ਮਮਤਾ ॥੬॥ ਬਿਨੁ ਸਤਿਗੁਰ; ਕਿਨੈ. ਨ ਪਾਈ ਪਰਮ ਗਤੇ ॥ ਪੂਛਹੁ; ਸਗਲ ਬੇਦ ਸਿੰਮ੍ਰਿਤੇ ॥ ਮਨਮੁਖ ਕਰਮ ਕਰੈ ਅਜਾਈ ॥ ਜਿਉ ਬਾਲੂ ਘਰ; ਠਉਰ ਨ ਠਾਈ ॥੭॥ ਜਿਸ ਨੋ ਭਏ ਗੋੁਬਿੰਦ ਦਇਆਲਾ ॥ ਗੁਰ ਕਾ ਬਚਨੁ; ਤਿਨਿ. ਬਾਧਿਓ ਪਾਲਾ ॥ ਕੋਟਿ ਮਧੇ; ਕੋਈ ਸੰਤੁ ਦਿਖਾਇਆ ॥ ਨਾਨਕੁ. ਤਿਨ ਕੈ ਸੰਗਿ ਤਰਾਇਆ ॥੮॥ ਜੇ ਹੋਵੈ ਭਾਗੁ; ਤਾ ਦਰਸਨੁ ਪਾਈਐ ॥ ਆਪਿ ਤਰੈ; ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥ ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ; ਕਿਲਬਿਖ ਸਭਿ ਕਾਟੇ ॥ ਧਰਮ ਰਾਇ ਕੇ ਕਾਗਰ ਫਾਟੇ ॥ ਸਾਧਸੰਗਤਿ ਮਿਲਿ. ਹਰਿ ਰਸੁ ਪਾਇਆ ॥ ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥ ਰਾਮ ਰਮਤ; ਹਰਿ ਹਰਿ ਸੁਖੁ ਪਾਇਆ ॥ ਤੇਰੇ ਦਾਸ; ਚਰਨ ਸਰਨਾਇਆ ॥੧॥ ਰਹਾਉ ॥ ਚੂਕਾ ਗਉਣੁ; ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ; ਮੁਕਤਿ ਦੁਆਰੁ ॥ ਹਰਿ ਪ੍ਰੇਮ ਭਗਤਿ; ਮਨੁ ਤਨੁ ਸਦ ਰਾਤਾ ॥ ਪ੍ਰਭੂ ਜਨਾਇਆ; ਤਬ ਹੀ ਜਾਤਾ ॥੨॥ ਘਟਿ ਘਟਿ ਅੰਤਰਿ; ਰਵਿਆ ਸੋਇ ॥ ਤਿਸੁ ਬਿਨੁ ਬੀਜੋ; ਨਾਹੀ ਕੋਇ ॥ ਬੈਰ ਬਿਰੋਧ ਛੇਦੇ ਭੈ ਭਰਮਾਂ ॥ ਪ੍ਰਭਿ ਪੁੰਨਿ ਆਤਮੈ; ਕੀਨੇ ਧਰਮਾ ॥੩॥ ਮਹਾ ਤਰੰਗ ਤੇ. ਕਾਂਢੈ ਲਾਗਾ ॥ ਜਨਮ ਜਨਮ ਕਾ ਟੂਟਾ ਗਾਂਢਾ ॥ ਜਪੁ ਤਪੁ ਸੰਜਮੁ. ਨਾਮੁ ਸਮੑਾਲਿਆ ॥ ਅਪੁਨੈ ਠਾਕੁਰਿ; ਨਦਰਿ ਨਿਹਾਲਿਆ ॥੪॥ ਮੰਗਲ ਸੂਖ ਕਲਿਆਣ ਤਿਥਾਈਂ ॥
Источники и права