couponatlas.

Гуру Грантх Сахиб (гурмукхи): Анг 1349

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਹ ਸੇਵਕ; ਗੋਪਾਲ ਗੁਸਾਈ ॥ ਪ੍ਰਭ ਸੁਪ੍ਰਸੰਨ ਭਏ ਗੋਪਾਲ ॥ ਜਨਮ ਜਨਮ ਕੇ ਮਿਟੇ ਬਿਤਾਲ ॥੫॥ ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ; ਨਿਮਖ ਰਿਦੈ ਧਾਰੇ ॥ ਗੋਬਿੰਦ ਜਪਤ; ਸਭਿ ਕਾਰਜ ਸਾਰੇ ॥੬॥ ਊਚੇ ਤੇ ਊਚਾ; ਪ੍ਰਭ ਥਾਨੁ ॥ ਹਰਿ ਜਨ ਲਾਵਹਿ ਸਹਜਿ ਧਿਆਨੁ ॥ ਦਾਸ ਦਾਸਨ ਕੀ; ਬਾਂਛਉ ਧੂਰਿ ॥ ਸਰਬ ਕਲਾ ਪ੍ਰੀਤਮ ਭਰਪੂਰਿ ॥੭॥ ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ ਮੀਤ ਸਾਜਨ; ਭਰਵਾਸਾ ਤੇਰਾ ॥ ਕਰੁ ਗਹਿ ਲੀਨੇ; ਅਪੁਨੇ ਦਾਸ ॥ ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥ ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਮਰਨ ਜੀਵਨ ਕੀ ਸੰਕਾ ਨਾਸੀ ॥ ਆਪਨ ਰੰਗਿ; ਸਹਜ ਪਰਗਾਸੀ ॥੧॥ ਪ੍ਰਗਟੀ ਜੋਤਿ; ਮਿਟਿਆ ਅੰਧਿਆਰਾ ॥ ਰਾਮ ਰਤਨੁ ਪਾਇਆ; ਕਰਤ ਬੀਚਾਰਾ ॥੧॥ ਰਹਾਉ ॥ ਜਹ ਅਨੰਦੁ; ਦੁਖੁ ਦੂਰਿ ਪਇਆਨਾ ॥ ਮਨੁ ਮਾਨਕੁ; ਲਿਵ ਤਤੁ ਲੁਕਾਨਾ ॥੨॥ ਜੋ ਕਿਛੁ ਹੋਆ; ਸੁ ਤੇਰਾ ਭਾਣਾ ॥ ਜੋ ਇਵ ਬੂਝੈ; ਸੁ ਸਹਜਿ ਸਮਾਣਾ ॥੩॥ ਕਹਤੁ ਕਬੀਰੁ; ਕਿਲਬਿਖ ਗਏ ਖੀਣਾ ॥ ਮਨੁ ਭਇਆ; ਜਗਜੀਵਨ ਲੀਣਾ ॥੪॥੧॥ ਪ੍ਰਭਾਤੀ ॥ ਅਲਹੁ. ਏਕੁ ਮਸੀਤਿ ਬਸਤੁ ਹੈ; ਅਵਰੁ ਮੁਲਖੁ. ਕਿਸੁ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ; ਦੁਹ ਮਹਿ ਤਤੁ. ਨ ਹੇਰਾ ॥੧॥ ਅਲਹ ਰਾਮ; ਜੀਵਉ ਤੇਰੇ ਨਾਈ ॥ ਤੂ. ਕਰਿ ਮਿਹਰਾਮਤਿ; ਸਾਈ ॥੧॥ ਰਹਾਉ ॥ ਦਖਨ ਦੇਸਿ. ਹਰੀ ਕਾ ਬਾਸਾ; ਪਛਿਮਿ. ਅਲਹ ਮੁਕਾਮਾ ॥ ਦਿਲ ਮਹਿ ਖੋਜਿ. ਦਿਲੈ ਦਿਲਿ ਖੋਜਹੁ; ਏਹੀ ਠਉਰ ਮੁਕਾਮਾ ॥੨॥ ਬ੍ਰਹਮਨ ਗਿਆਸ ਕਰਹਿ, ਚਉਬੀਸਾ; ਕਾਜੀ ਮਹ ਰਮਜਾਨਾ ॥ ਗਿਆਰਹ ਮਾਸ ਪਾਸ ਕੈ ਰਾਖੇ; ਏਕੈ ਮਾਹਿ ਨਿਧਾਨਾ ॥੩॥ ਕਹਾ, ਉਡੀਸੇ ਮਜਨੁ ਕੀਆ; ਕਿਆ. ਮਸੀਤਿ ਸਿਰੁ ਨਾਂਏਂ ॥ ਦਿਲ ਮਹਿ ਕਪਟੁ. ਨਿਵਾਜ ਗੁਜਾਰੈ; ਕਿਆ ਹਜ ਕਾਬੈ ਜਾਂਏਂ ॥੪॥ ਏਤੇ ਅਉਰਤ ਮਰਦਾ ਸਾਜੇ; ਏ ਸਭ ਰੂਪ ਤੁਮੑਾਰੇ ॥ ਕਬੀਰੁ ਪੂੰਗਰਾ. ਰਾਮ ਅਲਹ ਕਾ; ਸਭ ਗੁਰ ਪੀਰ ਹਮਾਰੇ ॥੫॥ ਕਹਤੁ ਕਬੀਰੁ. ਸੁਨਹੁ ਨਰ ਨਰਵੈ; ਪਰਹੁ ਏਕ ਕੀ ਸਰਨਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ; ਤਬ ਹੀ ਨਿਹਚੈ ਤਰਨਾ ॥੬॥੨॥ ਪ੍ਰਭਾਤੀ ॥ ਅਵਲਿ ਅਲਹ ਨੂਰੁ ਉਪਾਇਆ; ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ. ਸਭੁ ਜਗੁ ਉਪਜਿਆ; ਕਉਨ ਭਲੇ. ਕੋ ਮੰਦੇ ॥੧॥
Источники и права