couponatlas.

Гуру Грантх Сахиб (гурмукхи): Анг 135

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਿ ਤਨਿ ਪਿਆਸ ਦਰਸਨ ਘਣੀ; ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ; ਹਉ. ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ. ਕਿਉ ਸੁਖੁ ਪਾਈਐ; ਦੂਜੀ ਨਾਹੀ ਜਾਇ ॥ ਜਿੰਨੑੀ ਚਾਖਿਆ ਪ੍ਰੇਮ ਰਸੁ; ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ; ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ; ਸਿ ਵਿਛੁੜਿ. ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ; ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ; ਜਿਨਾ. ਮਇਆ ਹਰਿ ਰਾਇ ॥੮॥ ਕਤਿਕਿ ਕਰਮ ਕਮਾਵਣੇ; ਦੋਸੁ. ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ; ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ; ਜਿਤੜੇ ਮਾਇਆ ਭੋਗ ॥ ਵਿਚੁ. ਨ ਕੋਈ ਕਰਿ ਸਕੈ; ਕਿਸ ਥੈ ਰੋਵਹਿ ਰੋਜ ॥ ਕੀਤਾ. ਕਿਛੂ ਨ ਹੋਵਈ; ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ; ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ. ਪ੍ਰਭ ਰਾਖਿ ਲੇਹਿ; ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ; ਬਿਨਸਹਿ ਸਭੇ ਸੋਚ ॥੯॥ ਮੰਘਿਰਿ ਮਾਹਿ ਸੋਹੰਦੀਆ; ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ; ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ; ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ; ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ. ਨ ਕਬਹੂ ਉਤਰੈ; ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ; ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ; ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ; ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ; ਬਹੁੜਿ. ਨ ਜਨਮੜੀਆਹ ॥੧੦॥ ਪੋਖਿ. ਤੁਖਾਰੁ ਨ ਵਿਆਪਈ; ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ; ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ; ਸੇਵਾ ਸੁਆਮੀ ਲਾਹੁ ॥ ਬਿਖਿਆ. ਪੋਹਿ ਨ ਸਕਈ; ਮਿਲਿ ਸਾਧੂ. ਗੁਣ ਗਾਹੁ ॥ ਜਹ ਤੇ ਉਪਜੀ. ਤਹ ਮਿਲੀ; ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ; ਬਹੁੜਿ. ਨ ਵਿਛੁੜੀਆਹੁ ॥ ਬਾਰਿ ਜਾਉ. ਲਖ ਬੇਰੀਆ; ਹਰਿ ਸਜਣੁ. ਅਗਮ ਅਗਾਹੁ ॥ ਸਰਮ ਪਈ ਨਾਰਾਇਣੈ; ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ; ਜਿਸੁ ਬਖਸੇ ਵੇਪਰਵਾਹੁ ॥੧੧॥ ਮਾਘਿ. ਮਜਨੁ ਸੰਗਿ ਸਾਧੂਆ; ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ; ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ; ਮਨ ਤੇ ਜਾਇ ਗੁਮਾਨੁ ॥
Источники и права