couponatlas.

Гуру Грантх Сахиб (гурмукхи): Анг 1352

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਜੈਜਾਵੰਤੀ ਮਹਲਾ ੯ ॥ ਰਾਮੁ ਸਿਮਰਿ. ਰਾਮੁ ਸਿਮਰਿ; ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗੁ; ਪ੍ਰਭ ਜੂ ਕੀ ਸਰਨਿ ਲਾਗੁ ॥ ਜਗਤ ਸੁਖ. ਮਾਨੁ ਮਿਥਿਆ; ਝੂਠੋ ਸਭ ਸਾਜੁ ਹੈ ॥੧॥ ਰਹਾਉ ॥ ਸੁਪਨੇ ਜਿਉ ਧਨੁ ਪਛਾਨੁ; ਕਾਹੇ ਪਰਿ ਕਰਤ ਮਾਨੁ ॥ ਬਾਰੂ ਕੀ ਭੀਤਿ ਜੈਸੇ; ਬਸੁਧਾ ਕੋ ਰਾਜੁ ਹੈ ॥੧॥ ਨਾਨਕੁ ਜਨੁ ਕਹਤੁ ਬਾਤ; ਬਿਨਸਿ ਜੈਹੈ ਤੇਰੋ ਗਾਤੁ ॥ ਛਿਨੁ ਛਿਨੁ ਕਰਿ ਗਇਓ ਕਾਲੁ; ਤੈਸੇ ਜਾਤੁ ਆਜੁ ਹੈ ॥੨॥੧॥ ਜੈਜਾਵੰਤੀ ਮਹਲਾ ੯ ॥ ਰਾਮੁ ਭਜੁ. ਰਾਮੁ ਭਜੁ; ਜਨਮੁ ਸਿਰਾਤੁ ਹੈ ॥ ਕਹਉ ਕਹਾ ਬਾਰ ਬਾਰ; ਸਮਝਤ ਨਹ. ਕਿਉ, ਗਵਾਰ ॥ ਬਿਨਸਤ. ਨਹ ਲਗੈ ਬਾਰ; ਓਰੇ ਸਮ ਗਾਤੁ ਹੈ ॥੧॥ ਰਹਾਉ ॥ ਸਗਲ ਭਰਮ ਡਾਰਿ ਦੇਹਿ; ਗੋਬਿੰਦ ਕੋ ਨਾਮੁ ਲੇਹਿ ॥ ਅੰਤਿ ਬਾਰ, ਸੰਗਿ ਤੇਰੈ; ਇਹੈ ਏਕੁ ਜਾਤੁ ਹੈ ॥੧॥ ਬਿਖਿਆ. ਬਿਖੁ ਜਿਉ ਬਿਸਾਰਿ; ਪ੍ਰਭ ਕੌ ਜਸੁ. ਹੀਏ ਧਾਰਿ ॥ ਨਾਨਕ ਜਨ ਕਹਿ ਪੁਕਾਰਿ; ਅਉਸਰੁ ਬਿਹਾਤੁ ਹੈ ॥੨॥੨॥ ਜੈਜਾਵੰਤੀ ਮਹਲਾ ੯ ॥ ਰੇ ਮਨ; ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ. ਰਾਮ ਨਾਮੁ; ਸੋ ਤਉ. ਨਹੀ ਸੁਨਿਓ ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ; ਮਤਿ. ਨਾਹਿਨ ਫੇਰੀ ॥੧॥ ਰਹਾਉ ॥ ਮਾਨਸ ਕੋ ਜਨਮੁ ਲੀਨੁ; ਸਿਮਰਨੁ. ਨਹ ਨਿਮਖ ਕੀਨੁ ॥ ਦਾਰਾ ਸੁਖ ਭਇਓ ਦੀਨੁ; ਪਗਹੁ ਪਰੀ ਬੇਰੀ ॥੧॥ ਨਾਨਕ ਜਨ. ਕਹਿ ਪੁਕਾਰਿ; ਸੁਪਨੈ ਜਿਉ ਜਗ ਪਸਾਰੁ ॥ ਸਿਮਰਤ ਨਹ ਕਿਉ. ਮੁਰਾਰਿ; ਮਾਇਆ ਜਾ ਕੀ ਚੇਰੀ ॥੨॥੩॥ ਜੈਜਾਵੰਤੀ ਮਹਲਾ ੯ ॥ ਬੀਤ ਜੈਹੈ. ਬੀਤ ਜੈਹੈ; ਜਨਮੁ ਅਕਾਜੁ ਰੇ ॥ ਨਿਸਿ ਦਿਨੁ. ਸੁਨਿ ਕੈ ਪੁਰਾਨ; ਸਮਝਤ ਨਹ. ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ; ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥
Источники и права