couponatlas.

Гуру Грантх Сахиб (гурмукхи): Анг 136

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਮਿ ਕਰੋਧਿ. ਨ ਮੋਹੀਐ; ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ; ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ; ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ; ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ; ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ. ਸੇ ਕਾਂਢੀਅਹਿ; ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ ਫਲਗੁਣਿ. ਅਨੰਦ ਉਪਾਰਜਨਾ; ਹਰਿ ਸਜਣ. ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ; ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ; ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ; ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ; ਗੀਤ ਗੋਵਿੰਦ ਅਲਾਇ ॥ ਹਰਿ ਜੇਹਾ. ਅਵਰੁ ਨ ਦਿਸਈ; ਕੋਈ ਦੂਜਾ. ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ; ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ; ਬਹੁੜਿ. ਨ ਜਨਮੈ ਧਾਇ ॥ ਜਿਹਵਾ ਏਕ. ਅਨੇਕ ਗੁਣ; ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ; ਜਿਸ ਨੋ. ਤਿਲੁ ਨ ਤਮਾਇ ॥੧੩॥ ਜਿਨਿ ਜਿਨਿ ਨਾਮੁ ਧਿਆਇਆ; ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ; ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ; ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ; ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ; ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ; ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ. ਮੂਰਤ ਭਲੇ; ਜਿਸ ਕਉ. ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ; ਕਿਰਪਾ ਕਰਹੁ ਹਰੇ ॥੧੪॥੧॥ ਮਾਝ ਮਹਲਾ ੫ ਦਿਨ ਰੈਣਿ ॥ ੴ ਸਤਿਗੁਰ ਪ੍ਰਸਾਦਿ ॥ ਸੇਵੀ ਸਤਿਗੁਰੁ ਆਪਣਾ; ਹਰਿ ਸਿਮਰੀ. ਦਿਨ ਸਭਿ ਰੈਣ ॥ ਆਪੁ ਤਿਆਗਿ ਸਰਣੀ ਪਵਾਂ; ਮੁਖਿ ਬੋਲੀ ਮਿਠੜੇ ਵੈਣ ॥ ਜਨਮ ਜਨਮ ਕਾ ਵਿਛੁੜਿਆ; ਹਰਿ ਮੇਲਹੁ ਸਜਣੁ ਸੈਣ ॥ ਜੋ ਜੀਅ ਹਰਿ ਤੇ ਵਿਛੁੜੇ; ਸੇ ਸੁਖਿ ਨ ਵਸਨਿ ਭੈਣ ॥ ਹਰਿ ਪਿਰ ਬਿਨੁ. ਚੈਨੁ ਨ ਪਾਈਐ; ਖੋਜਿ ਡਿਠੇ ਸਭਿ ਗੈਣ ॥ ਆਪ ਕਮਾਣੈ ਵਿਛੁੜੀ; ਦੋਸੁ. ਨ ਕਾਹੂ ਦੇਣ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ; ਹੋਰੁ. ਨਾਹੀ ਕਰਣ ਕਰੇਣ ॥ ਹਰਿ ਤੁਧੁ ਵਿਣੁ. ਖਾਕੂ ਰੂਲਣਾ; ਕਹੀਐ ਕਿਥੈ. ਵੈਣ ॥ ਨਾਨਕ ਕੀ ਬੇਨੰਤੀਆ; ਹਰਿ ਸੁਰਜਨੁ. ਦੇਖਾ ਨੈਣ ॥੧॥ ਜੀਅ ਕੀ ਬਿਰਥਾ. ਸੋ ਸੁਣੇ; ਹਰਿ ਸੰਮ੍ਰਿਥ ਪੁਰਖੁ ਅਪਾਰੁ ॥ ਮਰਣਿ ਜੀਵਣਿ ਆਰਾਧਣਾ; ਸਭਨਾ ਕਾ ਆਧਾਰੁ ॥
Источники и права