couponatlas.

Гуру Грантх Сахиб (гурмукхи): Анг 1361

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰੀਤਮ. ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥੧੪॥ ਮਰਣੰ. ਬਿਸਰਣੰ ਗੋਬਿੰਦਹ ॥ ਜੀਵਣੰ. ਹਰਿ ਨਾਮ ਧੵਾਵਣਹ ॥ ਲਭਣੰ. ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥੧੫॥ ਦਸਨ ਬਿਹੂਨ, ਭੁਯੰਗੰ; ਮੰਤ੍ਰੰ ਗਾਰੁੜੀ, ਨਿਵਾਰੰ ॥ ਬੵਾਧਿ ਉਪਾੜਣ. ਸੰਤੰ ॥ ਨਾਨਕ. ਲਬਧ ਕਰਮਣਹ ॥੧੬॥ ਜਥ ਕਥ ਰਮਣੰ; ਸਰਣੰ ਸਰਬਤ੍ਰ ਜੀਅਣਹ ॥ ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥੧੭॥ ਚਰਣਾਰਬਿੰਦ ਮਨ ਬਿਧੵੰ ॥ ਸਿਧੵੰ ਸਰਬ ਕੁਸਲਣਹ ॥ ਗਾਥਾ ਗਾਵੰਤਿ ਨਾਨਕ; ਭਬੵੰ ਪਰਾ ਪੂਰਬਣਹ ॥੧੮॥ ਸੁਭ ਬਚਨ ਰਮਣੰ; ਗਵਣੰ ਸਾਧ ਸੰਗੇਣ, ਉਧਰਣਹ ॥ ਸੰਸਾਰ ਸਾਗਰੰ ਨਾਨਕ; ਪੁਨਰਪਿ ਜਨਮ. ਨ ਲਭੵਤੇ ॥੧੯॥ ਬੇਦ ਪੁਰਾਣ ਸਾਸਤ੍ਰ ਬੀਚਾਰੰ ॥ ਏਕੰਕਾਰ; ਨਾਮ ਉਰ ਧਾਰੰ ॥ ਕੁਲਹ ਸਮੂਹ; ਸਗਲ ਉਧਾਰੰ ॥ ਬਡਭਾਗੀ ਨਾਨਕ; ਕੋ ਤਾਰੰ ॥੨੦॥ ਸਿਮਰਣੰ ਗੋਬਿੰਦ ਨਾਮੰ; ਉਧਰਣੰ ਕੁਲ ਸਮੂਹਣਹ ॥ ਲਬਧਿਅੰ ਸਾਧ ਸੰਗੇਣ, ਨਾਨਕ; ਵਡਭਾਗੀ ਭੇਟੰਤਿ ਦਰਸਨਹ ॥੨੧॥ ਸਰਬ ਦੋਖ ਪਰੰਤਿਆਗੀ; ਸਰਬ ਧਰਮ ਦ੍ਰਿੜੰਤਣਃ ॥ ਲਬਧੇਣਿ ਸਾਧ ਸੰਗੇਣਿ; ਨਾਨਕ. ਮਸਤਕਿ ਲਿਖੵਣਃ ॥੨੨॥ ਹੋਯੋ ਹੈ ਹੋਵੰਤੋ; ਹਰਣ ਭਰਣ ਸੰਪੂਰਣਃ ॥ ਸਾਧੂ ਸਤਮ ਜਾਣੋ; ਨਾਨਕ. ਪ੍ਰੀਤਿ ਕਾਰਣੰ ॥੨੩॥ ਸੁਖੇਣ ਬੈਣ ਰਤਨੰ; ਰਚਨੰ ਕਸੁੰਭ ਰੰਗਣਃ ॥ ਰੋਗ ਸੋਗ ਬਿਓਗੰ; ਨਾਨਕ. ਸੁਖੁ ਨ, ਸੁਪਨਹ ॥੨੪॥ ਫੁਨਹੇ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਹਾਥਿ ਕਲੰਮ ਅਗੰਮ; ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ; ਅਨੂਪ ਰੂਪਾਵਤੀ ॥ ਉਸਤਤਿ ਕਹਨੁ. ਨ ਜਾਇ ਮੁਖਹੁ; ਤੁਹਾਰੀਆ ॥ ਮੋਹੀ ਦੇਖਿ ਦਰਸੁ; ਨਾਨਕ ਬਲਿਹਾਰੀਆ ॥੧॥ ਸੰਤ ਸਭਾ ਮਹਿ ਬੈਸਿ; ਕਿ ਕੀਰਤਿ. ਮੈ ਕਹਾਂ ॥ ਅਰਪੀ ਸਭੁ ਸੀਗਾਰੁ; ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ; ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ. ਮਸਤਕਿ ਹੋਵੈ ਭਾਗੁ; ਤ ਸਾਜਨੁ ਪਾਈਐ ॥੨॥ ਸਖੀ. ਕਾਜਲ ਹਾਰ ਤੰਬੋਲ; ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ; ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ; ਤ ਸਭੁ ਕਿਛੁ ਪਾਈਐ ॥ ਹਰਿਹਾਂ. ਕੰਤੈ ਬਾਝੁ ਸੀਗਾਰੁ; ਸਭੁ ਬਿਰਥਾ ਜਾਈਐ ॥੩॥ ਜਿਸੁ ਘਰਿ ਵਸਿਆ ਕੰਤੁ; ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ; ਸਾਈ ਸੋਹਾਗਣੇ ॥ ਹਉ ਸੁਤੀ. ਹੋਇ ਅਚਿੰਤ; ਮਨਿ ਆਸ ਪੁਰਾਈਆ ॥ ਹਰਿਹਾਂ. ਜਾ ਘਰਿ ਆਇਆ ਕੰਤੁ; ਤ ਸਭੁ ਕਿਛੁ ਪਾਈਆ ॥੪॥
Источники и права