couponatlas.

Гуру Грантх Сахиб (гурмукхи): Анг 137

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਸੁਰੈ ਪੇਈਐ. ਤਿਸੁ ਕੰਤ ਕੀ; ਵਡਾ ਜਿਸੁ ਪਰਵਾਰੁ ॥ ਊਚਾ ਅਗਮ ਅਗਾਧਿ ਬੋਧ; ਕਿਛੁ. ਅੰਤੁ ਨ ਪਾਰਾਵਾਰੁ ॥ ਸੇਵਾ ਸਾ ਤਿਸੁ ਭਾਵਸੀ; ਸੰਤਾ ਕੀ ਹੋਇ ਛਾਰੁ ॥ ਦੀਨਾ ਨਾਥ ਦੈਆਲ ਦੇਵ; ਪਤਿਤ. ਉਧਾਰਣਹਾਰੁ ॥ ਆਦਿ ਜੁਗਾਦੀ ਰਖਦਾ; ਸਚੁ ਨਾਮੁ ਕਰਤਾਰੁ ॥ ਕੀਮਤਿ. ਕੋਇ ਨ ਜਾਣਈ; ਕੋ ਨਾਹੀ ਤੋਲਣਹਾਰੁ ॥ ਮਨ ਤਨ ਅੰਤਰਿ ਵਸਿ ਰਹੇ; ਨਾਨਕ. ਨਹੀ ਸੁਮਾਰੁ ॥ ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ; ਤਿਨ ਕੈ ਸਦ ਬਲਿਹਾਰ ॥੨॥ ਸੰਤ ਅਰਾਧਨਿ ਸਦ ਸਦਾ; ਸਭਨਾ ਕਾ ਬਖਸਿੰਦੁ ॥ ਜੀਉ ਪਿੰਡੁ. ਜਿਨਿ ਸਾਜਿਆ; ਕਰਿ ਕਿਰਪਾ ਦਿਤੀਨੁ ਜਿੰਦੁ ॥ ਗੁਰਸਬਦੀ ਆਰਾਧੀਐ; ਜਪੀਐ ਨਿਰਮਲ ਮੰਤੁ ॥ ਕੀਮਤਿ. ਕਹਣੁ ਨ ਜਾਈਐ; ਪਰਮੇਸੁਰੁ ਬੇਅੰਤੁ ॥ ਜਿਸੁ ਮਨਿ ਵਸੈ ਨਰਾਇਣੋ; ਸੋ ਕਹੀਐ ਭਗਵੰਤੁ ॥ ਜੀਅ ਕੀ ਲੋਚਾ ਪੂਰੀਐ; ਮਿਲੈ ਸੁਆਮੀ ਕੰਤੁ ॥ ਨਾਨਕੁ ਜੀਵੈ ਜਪਿ ਹਰੀ; ਦੋਖ ਸਭੇ ਹੀ ਹੰਤੁ ॥ ਦਿਨੁ ਰੈਣਿ ਜਿਸੁ. ਨ ਵਿਸਰੈ; ਸੋ ਹਰਿਆ ਹੋਵੈ ਜੰਤੁ ॥੩॥ ਸਰਬ ਕਲਾ ਪ੍ਰਭ ਪੂਰਣੋ; ਮੰਞੁ ਨਿਮਾਣੀ ਥਾਉ ॥ ਹਰਿ ਓਟ ਗਹੀ. ਮਨ ਅੰਦਰੇ; ਜਪਿ ਜਪਿ ਜੀਵਾਂ ਨਾਉ ॥ ਕਰਿ ਕਿਰਪਾ ਪ੍ਰਭ ਆਪਣੀ; ਜਨ ਧੂੜੀ ਸੰਗਿ ਸਮਾਉ ॥ ਜਿਉ ਤੂੰ ਰਾਖਹਿ ਤਿਉ ਰਹਾ; ਤੇਰਾ ਦਿਤਾ ਪੈਨਾ ਖਾਉ ॥ ਉਦਮੁ ਸੋਈ ਕਰਾਇ ਪ੍ਰਭ; ਮਿਲਿ ਸਾਧੂ ਗੁਣ ਗਾਉ ॥ ਦੂਜੀ ਜਾਇ. ਨ ਸੁਝਈ; ਕਿਥੈ ਕੂਕਣ ਜਾਉ ॥ ਅਗਿਆਨ ਬਿਨਾਸਨ. ਤਮ ਹਰਣ; ਊਚੇ ਅਗਮ ਅਮਾਉ ॥ ਮਨੁ ਵਿਛੁੜਿਆ. ਹਰਿ ਮੇਲੀਐ; ਨਾਨਕ ਏਹੁ ਸੁਆਉ ॥ ਸਰਬ ਕਲਿਆਣਾ ਤਿਤੁ ਦਿਨਿ; ਹਰਿ ਪਰਸੀ ਗੁਰ ਕੇ ਪਾਉ ॥੪॥੧॥ ਵਾਰ ਮਾਝ ਕੀ. ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਸਲੋਕੁ ਮਃ ੧ ॥ ਗੁਰੁ ਦਾਤਾ. ਗੁਰੁ ਹਿਵੈ ਘਰੁ; ਗੁਰੁ ਦੀਪਕੁ. ਤਿਹ ਲੋਇ ॥ ਅਮਰ ਪਦਾਰਥੁ ਨਾਨਕਾ; ਮਨਿ ਮਾਨਿਐ ਸੁਖੁ ਹੋਇ ॥੧॥ ਮਃ ੧ ॥ ਪਹਿਲੈ; ਪਿਆਰਿ ਲਗਾ. ਥਣ ਦੁਧਿ ॥ ਦੂਜੈ; ਮਾਇ ਬਾਪ ਕੀ ਸੁਧਿ ॥ ਤੀਜੈ; ਭਯਾ ਭਾਭੀ ਬੇਬ ॥ ਚਉਥੈ; ਪਿਆਰਿ ਉਪੰਨੀ ਖੇਡ ॥ ਪੰਜਵੈ; ਖਾਣ ਪੀਅਣ ਕੀ ਧਾਤੁ ॥ ਛਿਵੈ; ਕਾਮੁ ਨ ਪੁਛੈ ਜਾਤਿ ॥ ਸਤਵੈ; ਸੰਜਿ ਕੀਆ. ਘਰ ਵਾਸੁ ॥ ਅਠਵੈ; ਕ੍ਰੋਧੁ ਹੋਆ ਤਨ ਨਾਸੁ ॥ ਨਾਵੈ; ਧਉਲੇ ਉਭੇ ਸਾਹ ॥ ਦਸਵੈ; ਦਧਾ ਹੋਆ ਸੁਆਹ ॥ ਗਏ. ਸਿਗੀਤ; ਪੁਕਾਰੀ ਧਾਹ ॥ ਉਡਿਆ ਹੰਸੁ; ਦਸਾਏ ਰਾਹ ॥
Источники и права