couponatlas.

Гуру Грантх Сахиб (гурмукхи): Анг 1379

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਿਗੁ ਤਿਨੑਾ ਦਾ ਜੀਵਿਆ; ਜਿਨਾ ਵਿਡਾਣੀ ਆਸ ॥੨੧॥ ਫਰੀਦਾ. ਜੇ ਮੈ ਹੋਦਾ ਵਾਰਿਆ; ਮਿਤਾ ਆਇੜਿਆਂ ॥ ਹੇੜਾ ਜਲੈ ਮਜੀਠ ਜਿਉ; ਉਪਰਿ ਅੰਗਾਰਾ ॥੨੨॥ ਫਰੀਦਾ. ਲੋੜੈ ਦਾਖ ਬਿਜਉਰੀਆਂ; ਕਿਕਰਿ ਬੀਜੈ ਜਟੁ ॥ ਹੰਢੈ ਉਂਨ ਕਤਾਇਦਾ; ਪੈਧਾ ਲੋੜੈ ਪਟੁ ॥੨੩॥ ਫਰੀਦਾ. ਗਲੀਏ ਚਿਕੜੁ ਦੂਰਿ ਘਰੁ; ਨਾਲਿ ਪਿਆਰੇ ਨੇਹੁ ॥ ਚਲਾ. ਤ ਭਿਜੈ ਕੰਬਲੀ; ਰਹਾਂ. ਤ ਤੁਟੈ ਨੇਹੁ ॥੨੪॥ ਭਿਜਉ ਸਿਜਉ ਕੰਬਲੀ; ਅਲਹ ਵਰਸਉ ਮੇਹੁ ॥ ਜਾਇ ਮਿਲਾ ਤਿਨਾ ਸਜਣਾ; ਤੁਟਉ ਨਾਹੀ. ਨੇਹੁ ॥੨੫॥ ਫਰੀਦਾ. ਮੈ ਭੋਲਾਵਾ ਪਗ ਦਾ; ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ. ਨ ਜਾਣਈ; ਸਿਰੁ ਭੀ ਮਿਟੀ ਖਾਇ ॥੨੬॥ ਫਰੀਦਾ. ਸਕਰ ਖੰਡੁ ਨਿਵਾਤ ਗੁੜੁ; ਮਾਖਿਓੁ ਮਾਂਝਾ ਦੁਧੁ ॥ ਸਭੇ ਵਸਤੂ ਮਿਠੀਆਂ; ਰਬ. ਨ ਪੁਜਨਿ ਤੁਧੁ ॥੨੭॥ ਫਰੀਦਾ. ਰੋਟੀ ਮੇਰੀ ਕਾਠ ਕੀ; ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ; ਘਣੇ ਸਹਨਿਗੇ ਦੁਖ ॥੨੮॥ ਰੁਖੀ ਸੁਖੀ ਖਾਇ ਕੈ; ਠੰਢਾ ਪਾਣੀ ਪੀਉ ॥ ਫਰੀਦਾ. ਦੇਖਿ ਪਰਾਈ ਚੋਪੜੀ; ਨਾ ਤਰਸਾਏ ਜੀਉ ॥੨੯॥ ਅਜੁ. ਨ ਸੁਤੀ ਕੰਤ ਸਿਉ; ਅੰਗੁ ਮੁੜੇ ਮੁੜਿ ਜਾਇ ॥ ਜਾਇ ਪੁਛਹੁ ਡੋਹਾਗਣੀ; ਤੁਮ ਕਿਉ ਰੈਣਿ ਵਿਹਾਇ ॥੩੦॥ ਸਾਹੁਰੈ ਢੋਈ. ਨਾ ਲਹੈ; ਪੇਈਐ. ਨਾਹੀ ਥਾਉ ॥ ਪਿਰੁ ਵਾਤੜੀ. ਨ ਪੁਛਈ; ਧਨ ਸੋਹਾਗਣਿ ਨਾਉ ॥੩੧॥ ਸਾਹੁਰੈ ਪੇਈਐ ਕੰਤ ਕੀ; ਕੰਤੁ ਅਗੰਮੁ ਅਥਾਹੁ ॥ ਨਾਨਕ. ਸੋ ਸੋਹਾਗਣੀ; ਜੁ ਭਾਵੈ ਬੇਪਰਵਾਹ ॥੩੨॥ ਨਾਤੀ ਧੋਤੀ ਸੰਬਹੀ; ਸੁਤੀ ਆਇ ਨਚਿੰਦੁ ॥ ਫਰੀਦਾ. ਰਹੀ ਸੁ ਬੇੜੀ ਹਿੰਙੁ ਦੀ; ਗਈ ਕਥੂਰੀ ਗੰਧੁ ॥੩੩॥ ਜੋਬਨ ਜਾਂਦੇ. ਨਾ ਡਰਾਂ; ਜੇ ਸਹ ਪ੍ਰੀਤਿ. ਨ ਜਾਇ ॥ ਫਰੀਦਾ. ਕਿਤਂ‍ੀ ਜੋਬਨ ਪ੍ਰੀਤਿ ਬਿਨੁ; ਸੁਕਿ ਗਏ ਕੁਮਲਾਇ ॥੩੪॥ ਫਰੀਦਾ. ਚਿੰਤ ਖਟੋਲਾ ਵਾਣੁ ਦੁਖੁ; ਬਿਰਹਿ ਵਿਛਾਵਣ ਲੇਫੁ ॥ ਏਹੁ ਹਮਾਰਾ ਜੀਵਣਾ; ਤੂ ਸਾਹਿਬ ਸਚੇ ਵੇਖੁ ॥੩੫॥ ਬਿਰਹਾ ਬਿਰਹਾ ਆਖੀਐ; ਬਿਰਹਾ ਤੂ ਸੁਲਤਾਨੁ ॥ ਫਰੀਦਾ. ਜਿਤੁ ਤਨਿ ਬਿਰਹੁ, ਨ ਊਪਜੈ; ਸੋ ਤਨੁ ਜਾਣੁ ਮਸਾਨੁ ॥੩੬॥ ਫਰੀਦਾ. ਏ ਵਿਸੁ ਗੰਦਲਾ; ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇਦੇ ਰਹਿ ਗਏ; ਇਕਿ. ਰਾਧੀ ਗਏ ਉਜਾੜਿ ॥੩੭॥ ਫਰੀਦਾ. ਚਾਰਿ ਗਵਾਇਆ ਹੰਢਿ ਕੈ; ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੇਸੀਆ; ਤੂ ਆਂਹੋ ਕੇਰ੍ਹੇ ਕੰਮਿ ॥੩੮॥ ਫਰੀਦਾ. ਦਰਿ ਦਰਵਾਜੈ ਜਾਇ ਕੈ; ਕਿਉ ਡਿਠੋ ਘੜੀਆਲੁ ॥ ਏਹੁ ਨਿਦੋਸਾਂ ਮਾਰੀਐ; ਹਮ ਦੋਸਾਂ ਦਾ ਕਿਆ ਹਾਲੁ ॥੩੯॥ ਘੜੀਏ ਘੜੀਏ ਮਾਰੀਐ; ਪਹਰੀ ਲਹੈ ਸਜਾਇ ॥ ਸੋ ਹੇੜਾ, ਘੜੀਆਲ ਜਿਉ; ਡੁਖੀ ਰੈਣਿ ਵਿਹਾਇ ॥੪੦॥
Источники и права