couponatlas.

Гуру Грантх Сахиб (гурмукхи): Анг 1387

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੇਹੁ ਦਰਸੁ. ਮਨਿ ਚਾਉ; ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧੵਾਰ ਮਹਿ; ਸਭ ਕਲਿ ਉਧਰੀ. ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ; ਜਨੁ ਨਾਨਕੁ. ਗੁਰੁ ਪਾਰਬ੍ਰਹਮ ॥੯॥ ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਕਾਚੀ ਦੇਹ ਮੋਹ ਫੁਨਿ ਬਾਂਧੀ; ਸਠ ਕਠੋਰ, ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ. ਰਹਨੁ, ਨਹੀ ਪਾਵਤ; ਪਾਰਬ੍ਰਹਮ ਕੀ ਗਤਿ. ਨਹੀ ਜਾਨੀ ॥ ਜੋਬਨ ਰੂਪ. ਮਾਇਆ ਮਦ ਮਾਤਾ; ਬਿਚਰਤ ਬਿਕਲ, ਬਡੌ ਅਭਿਮਾਨੀ ॥ ਪਰ ਧਨ. ਪਰ ਅਪਵਾਦ ਨਾਰਿ ਨਿੰਦਾ; ਯਹ ਮੀਠੀ, ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ; ਪੇਖਤ ਸੁਨਤ ਪ੍ਰਭ ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸ੍ਤਿ; ਆਇਓ ਸਰਨਿ ਜੀਅ ਕੇ ਦਾਨੀ ॥ ਕਾਰਣ ਕਰਣ ਸਮਰਥ ਸਿਰੀਧਰ; ਰਾਖਿ ਲੇਹੁ. ਨਾਨਕ ਕੇ ਸੁਆਮੀ ॥੧॥ ਕੀਰਤਿ ਕਰਨ ਸਰਨ ਮਨਮੋਹਨ; ਜੋਹਨ ਪਾਪ ਬਿਦਾਰਨ ਕਉ ॥ ਹਰਿ ਤਾਰਨ ਤਰਨ ਸਮਰਥ ਸਭੈ ਬਿਧਿ; ਕੁਲਹ ਸਮੂਹ ਉਧਾਰਨ ਸਉ ॥ ਚਿਤ ਚੇਤਿ ਅਚੇਤ, ਜਾਨਿ ਸਤਸੰਗਤਿ; ਭਰਮ ਅੰਧੇਰ ਮੋਹਿਓ, ਕਤ ਧਂਉ ॥ ਮੂਰਤ ਘਰੀ ਚਸਾ ਪਲੁ ਸਿਮਰਨ; ਰਾਮ ਨਾਮੁ. ਰਸਨਾ ਸੰਗਿ ਲਉ ॥ ਹੋਛਉ ਕਾਜੁ ਅਲਪ ਸੁਖ ਬੰਧਨ; ਕੋਟਿ ਜਨੰਮ. ਕਹਾ ਦੁਖ ਭਂਉ ॥ ਸਿਖੵਾ ਸੰਤ. ਨਾਮੁ ਭਜੁ ਨਾਨਕ; ਰਾਮ ਰੰਗਿ. ਆਤਮ ਸਿਉ ਰਂਉ ॥੨॥ ਰੰਚਕ ਰੇਤ, ਖੇਤ ਤਨਿ ਨਿਰਮਿਤ; ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ ਭੁੰਚਤ; ਸੰਕਟ ਕਾਟਿ ਬਿਪਤਿ ਹਰੀ ॥ ਮਾਤ ਪਿਤਾ ਭਾਈ ਅਰੁ ਬੰਧਪ; ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ. ਦਿਨ ਪ੍ਰਤਿ ਨਿਤ; ਆਵਤ ਨਿਕਟਿ ਬਿਖੰਮ ਜਰੀ ॥ ਰੇ ਗੁਨ ਹੀਨ, ਦੀਨ ਮਾਇਆ ਕ੍ਰਿਮ; ਸਿਮਰਿ ਸੁਆਮੀ ਏਕ ਘਰੀ ॥ ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ; ਨਾਨਕ. ਕਾਟਿ ਭਰੰਮ ਭਰੀ ॥੩॥ ਰੇ ਮਨ ਮੂਸ, ਬਿਲਾ ਮਹਿ ਗਰਬਤ; ਕਰਤਬ ਕਰਤ ਮਹਾਂ ਮੁਘਨਾਂ ॥ ਸੰਪਤ ਦੋਲ ਝੋਲ ਸੰਗਿ ਝੂਲਤ; ਮਾਇਆ ਮਗਨ ਭ੍ਰਮਤ ਘੁਘਨਾ ॥ ਸੁਤ ਬਨਿਤਾ, ਸਾਜਨ ਸੁਖ ਬੰਧਪ; ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ ਅਹੰ. ਮਮ ਅੰਕੁਰੁ; ਬੀਤਤ ਅਉਧ, ਕਰਤ ਅਘਨਾਂ ॥ ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ; ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲ ਦਇਆਲ ਸਤਸੰਗਤਿ; ਨਾਨਕ. ਜਗੁ ਜਾਨਤ ਸੁਪਨਾ ॥੪॥
Источники и права