couponatlas.

Гуру Грантх Сахиб (гурмукхи): Анг 139

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋਭਾ ਸੁਰਤਿ ਸੁਹਾਵਣੀ; ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥ ਸਲੋਕੁ ਮਃ ੨ ॥ ਅਖੀ ਬਾਝਹੁ ਵੇਖਣਾ; ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ; ਵਿਣੁ ਹਥਾ ਕਰਣਾ ॥ ਜੀਭੈ ਬਾਝਹੁ ਬੋਲਣਾ; ਇਉ ਜੀਵਤ ਮਰਣਾ ॥ ਨਾਨਕ. ਹੁਕਮੁ ਪਛਾਣਿ ਕੈ; ਤਉ ਖਸਮੈ ਮਿਲਣਾ ॥੧॥ ਮਃ ੨ ॥ ਦਿਸੈ ਸੁਣੀਐ ਜਾਣੀਐ; ਸਾਉ. ਨ ਪਾਇਆ ਜਾਇ ॥ ਰੁਹਲਾ ਟੁੰਡਾ ਅੰਧੁਲਾ; ਕਿਉ ਗਲਿ ਲਗੈ. ਧਾਇ ॥ ਭੈ ਕੇ ਚਰਣ. ਕਰ ਭਾਵ ਕੇ; ਲੋਇਣ ਸੁਰਤਿ ਕਰੇਇ ॥ ਨਾਨਕੁ ਕਹੈ ਸਿਆਣੀਏ; ਇਵ ਕੰਤ ਮਿਲਾਵਾ ਹੋਇ ॥੨॥ ਪਉੜੀ ॥ ਸਦਾ ਸਦਾ ਤੂੰ ਏਕੁ ਹੈ; ਤੁਧੁ. ਦੂਜਾ ਖੇਲੁ ਰਚਾਇਆ ॥ ਹਉਮੈ ਗਰਬੁ ਉਪਾਇ ਕੈ; ਲੋਭੁ ਅੰਤਰਿ ਜੰਤਾ ਪਾਇਆ ॥ ਜਿਉ ਭਾਵੈ ਤਿਉ ਰਖੁ ਤੂ; ਸਭ ਕਰੇ ਤੇਰਾ ਕਰਾਇਆ ॥ ਇਕਨਾ ਬਖਸਹਿ ਮੇਲਿ ਲੈਹਿ; ਗੁਰਮਤੀ ਤੁਧੈ ਲਾਇਆ ॥ ਇਕਿ ਖੜੇ ਕਰਹਿ ਤੇਰੀ ਚਾਕਰੀ; ਵਿਣੁ ਨਾਵੈ. ਹੋਰੁ ਨ ਭਾਇਆ ॥ ਹੋਰੁ ਕਾਰ ਵੇਕਾਰ ਹੈ; ਇਕਿ ਸਚੀ ਕਾਰੈ ਲਾਇਆ ॥ ਪੁਤੁ ਕਲਤੁ ਕੁਟੰਬੁ ਹੈ; ਇਕਿ ਅਲਿਪਤੁ ਰਹੇ. ਜੋ ਤੁਧੁ ਭਾਇਆ ॥ ਓਹਿ ਅੰਦਰਹੁ ਬਾਹਰਹੁ ਨਿਰਮਲੇ; ਸਚੈ ਨਾਇ ਸਮਾਇਆ ॥੩॥ ਸਲੋਕੁ ਮਃ ੧ ॥ ਸੁਇਨੇ ਕੈ ਪਰਬਤਿ. ਗੁਫਾ ਕਰੀ; ਕੈ ਪਾਣੀ ਪਇਆਲਿ ॥ ਕੈ ਵਿਚਿ ਧਰਤੀ. ਕੈ ਆਕਾਸੀ; ਉਰਧਿ ਰਹਾ ਸਿਰਿ ਭਾਰਿ ॥ ਪੁਰੁ ਕਰਿ ਕਾਇਆ ਕਪੜੁ ਪਹਿਰਾ; ਧੋਵਾ ਸਦਾ ਕਾਰਿ ॥ ਬਗਾ ਰਤਾ. ਪੀਅਲਾ ਕਾਲਾ; ਬੇਦਾ ਕਰੀ ਪੁਕਾਰ ॥ ਹੋਇ ਕੁਚੀਲੁ. ਰਹਾ ਮਲੁ ਧਾਰੀ; ਦੁਰਮਤਿ ਮਤਿ ਵਿਕਾਰ ॥ ਨਾ ਹਉ. ਨਾ ਮੈ, ਨਾ ਹਉ ਹੋਵਾ; ਨਾਨਕ ਸਬਦੁ ਵੀਚਾਰਿ ॥੧॥ ਮਃ ੧ ॥ ਵਸਤ੍ਰ ਪਖਾਲਿ. ਪਖਾਲੇ ਕਾਇਆ; ਆਪੇ ਸੰਜਮਿ ਹੋਵੈ ॥ ਅੰਤਰਿ ਮੈਲੁ ਲਗੀ. ਨਹੀ ਜਾਣੈ; ਬਾਹਰਹੁ ਮਲਿ ਮਲਿ ਧੋਵੈ ॥ ਅੰਧਾ ਭੂਲਿ; ਪਇਆ ਜਮ ਜਾਲੇ ॥ ਵਸਤੁ ਪਰਾਈ ਅਪੁਨੀ ਕਰਿ ਜਾਨੈ; ਹਉਮੈ ਵਿਚਿ ਦੁਖੁ ਘਾਲੇ ॥ ਨਾਨਕ. ਗੁਰਮੁਖਿ ਹਉਮੈ ਤੁਟੈ; ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪੇ ਨਾਮੋ ਆਰਾਧੇ; ਨਾਮੇ ਸੁਖਿ ਸਮਾਵੈ ॥੨॥ ਪਵੜੀ ॥ ਕਾਇਆ ਹੰਸਿ ਸੰਜੋਗੁ; ਮੇਲਿ ਮਿਲਾਇਆ ॥ ਤਿਨ ਹੀ ਕੀਆ ਵਿਜੋਗੁ; ਜਿਨਿ ਉਪਾਇਆ ॥ ਮੂਰਖੁ ਭੋਗੇ ਭੋਗੁ; ਦੁਖ ਸਬਾਇਆ ॥ ਸੁਖਹੁ ਉਠੇ ਰੋਗ; ਪਾਪ ਕਮਾਇਆ ॥ ਹਰਖਹੁ ਸੋਗੁ ਵਿਜੋਗੁ; ਉਪਾਇ ਖਪਾਇਆ ॥ ਮੂਰਖ ਗਣਤ ਗਣਾਇ; ਝਗੜਾ ਪਾਇਆ ॥ ਸਤਿਗੁਰ ਹਥਿ ਨਿਬੇੜੁ; ਝਗੜੁ ਚੁਕਾਇਆ ॥ ਕਰਤਾ ਕਰੇ. ਸੁ ਹੋਗੁ; ਨ ਚਲੈ ਚਲਾਇਆ ॥੪॥ ਸਲੋਕੁ ਮਃ ੧ ॥ ਕੂੜੁ ਬੋਲਿ. ਮੁਰਦਾਰੁ ਖਾਇ ॥
Источники и права