couponatlas.

Гуру Грантх Сахиб (гурмукхи): Анг 1390

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਾਵਹਿ ਗੁਣ. ਬਰਨ ਚਾਰਿ, ਖਟ ਦਰਸਨ; ਬ੍ਰਹਮਾਦਿਕ ਸਿਮਰੰਥਿ ਗੁਨਾ ॥ ਗਾਵੈ ਗੁਣ. ਸੇਸੁ ਸਹਸ ਜਿਹਬਾ ਰਸ; ਆਦਿ ਅੰਤਿ ਲਿਵ ਲਾਗਿ ਧੁਨਾ ॥ ਗਾਵੈ ਗੁਣ. ਮਹਾਦੇਉ ਬੈਰਾਗੀ; ਜਿਨਿ ਧਿਆਨ ਨਿਰੰਤਰਿ ਜਾਣਿਓ ॥ ਕਬਿ ਕਲ. ਸੁਜਸੁ ਗਾਵਉ ਗੁਰ ਨਾਨਕ; ਰਾਜੁ ਜੋਗੁ ਜਿਨਿ ਮਾਣਿਓ ॥੫॥ ਰਾਜੁ ਜੋਗੁ ਮਾਣਿਓ; ਬਸਿਓ ਨਿਰਵੈਰੁ ਰਿਦੰਤਰਿ ॥ ਸ੍ਰਿਸਟਿ ਸਗਲ ਉਧਰੀ; ਨਾਮਿ ਲੇ. ਤਰਿਓ ਨਿਰੰਤਰਿ ॥ ਗੁਣ ਗਾਵਹਿ. ਸਨਕਾਦਿ ਆਦਿ; ਜਨਕਾਦਿ ਜੁਗਹ ਲਗਿ ॥ ਧੰਨਿ ਧੰਨਿ ਗੁਰੁ ਧੰਨਿ; ਜਨਮੁ ਸਕਯਥੁ ਭਲੌ ਜਗਿ ॥ ਪਾਤਾਲ ਪੁਰੀ ਜੈਕਾਰ ਧੁਨਿ; ਕਬਿ ਜਨ ਕਲ ਵਖਾਣਿਓ ॥ ਹਰਿ ਨਾਮ ਰਸਿਕ ਨਾਨਕ ਗੁਰ; ਰਾਜੁ ਜੋਗੁ ਤੈ ਮਾਣਿਓ ॥੬॥ ਸਤਜੁਗਿ. ਤੈ ਮਾਣਿਓ; ਛਲਿਓ ਬਲਿ, ਬਾਵਨ ਭਾਇਓ ॥ ਤ੍ਰੇਤੈ. ਤੈ ਮਾਣਿਓ; ਰਾਮੁ ਰਘੁਵੰਸੁ ਕਹਾਇਓ ॥ ਦੁਆਪੁਰਿ. ਕ੍ਰਿਸਨ ਮੁਰਾਰਿ; ਕੰਸੁ ਕਿਰਤਾਰਥੁ ਕੀਓ ॥ ਉਗ੍ਰਸੈਣ ਕਉ ਰਾਜੁ; ਅਭੈ ਭਗਤਹ ਜਨ ਦੀਓ ॥ ਕਲਿਜੁਗਿ. ਪ੍ਰਮਾਣੁ ਨਾਨਕ ਗੁਰੁ; ਅੰਗਦੁ ਅਮਰੁ ਕਹਾਇਓ ॥ ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ; ਆਦਿ ਪੁਰਖਿ ਫੁਰਮਾਇਓ ॥੭॥ ਗੁਣ ਗਾਵੈ ਰਵਿਦਾਸੁ; ਭਗਤੁ ਜੈਦੇਵ ਤ੍ਰਿਲੋਚਨ ॥ ਨਾਮਾ ਭਗਤੁ ਕਬੀਰੁ; ਸਦਾ ਗਾਵਹਿ. ਸਮ ਲੋਚਨ ॥ ਭਗਤੁ ਬੇਣਿ. ਗੁਣ ਰਵੈ; ਸਹਜਿ ਆਤਮ ਰੰਗੁ ਮਾਣੈ ॥ ਜੋਗ ਧਿਆਨਿ ਗੁਰ ਗਿਆਨਿ; ਬਿਨਾ ਪ੍ਰਭ. ਅਵਰੁ, ਨ ਜਾਣੈ ॥ ਸੁਖਦੇਉ ਪਰੀਖੵਤੁ. ਗੁਣ ਰਵੈ; ਗੋਤਮ ਰਿਖਿ. ਜਸੁ ਗਾਇਓ ॥ ਕਬਿ ਕਲ. ਸੁਜਸੁ ਨਾਨਕ ਗੁਰ; ਨਿਤ ਨਵਤਨੁ ਜਗਿ ਛਾਇਓ ॥੮॥ ਗੁਣ ਗਾਵਹਿ ਪਾਯਾਲਿ; ਭਗਤ ਨਾਗਾਦਿ ਭੁਯੰਗਮ ॥ ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥ ਗੁਣ ਗਾਵੈ. ਮੁਨਿ ਬੵਾਸੁ; ਜਿਨਿ. ਬੇਦ ਬੵਾਕਰਣ ਬੀਚਾਰਿਅ ॥ ਬ੍ਰਹਮਾ ਗੁਣ ਉਚਰੈ; ਜਿਨਿ ਹੁਕਮਿ, ਸਭ ਸ੍ਰਿਸਟਿ ਸਵਾਰੀਅ ॥ ਬ੍ਰਹਮੰਡ ਖੰਡ ਪੂਰਨ ਬ੍ਰਹਮੁ; ਗੁਣ ਨਿਰਗੁਣ ਸਮ ਜਾਣਿਓ ॥ ਜਪੁ ਕਲ. ਸੁਜਸੁ ਨਾਨਕ ਗੁਰ; ਸਹਜੁ ਜੋਗੁ ਜਿਨਿ ਮਾਣਿਓ ॥੯॥ ਗੁਣ ਗਾਵਹਿ. ਨਵ ਨਾਥ; ਧੰਨਿ ਗੁਰੁ ਸਾਚਿ ਸਮਾਇਓ ॥ ਮਾਂਧਾਤਾ ਗੁਣ ਰਵੈ; ਜੇਨ ਚਕ੍ਰਵੈ ਕਹਾਇਓ ॥ ਗੁਣ ਗਾਵੈ ਬਲਿ ਰਾਉ; ਸਪਤ ਪਾਤਾਲਿ ਬਸੰਤੌ ॥ ਭਰਥਰਿ ਗੁਣ ਉਚਰੈ; ਸਦਾ ਗੁਰ ਸੰਗਿ ਰਹੰਤੌ ॥ ਦੂਰਬਾ ਪਰੂਰਉ ਅੰਗਰੈ; ਗੁਰ ਨਾਨਕ. ਜਸੁ ਗਾਇਓ ॥ ਕਬਿ ਕਲ. ਸੁਜਸੁ ਨਾਨਕ ਗੁਰ; ਘਟਿ ਘਟਿ ਸਹਜਿ ਸਮਾਇਓ ॥੧੦॥
Источники и права