couponatlas.

Гуру Грантх Сахиб (гурмукхи): Анг 1392

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਦਾ ਅਕਲ ਲਿਵ ਰਹੈ; ਕਰਨ ਸਿਉ ਇਛਾ ਚਾਰਹ ॥ ਦ੍ਰੁਮ ਸਪੂਰ ਜਿਉ ਨਿਵੈ; ਖਵੈ ਕਸੁ, ਬਿਮਲ ਬੀਚਾਰਹ ॥ ਇਹੈ ਤਤੁ ਜਾਣਿਓ; ਸਰਬ ਗਤਿ ਅਲਖੁ ਬਿਡਾਣੀ ॥ ਸਹਜ ਭਾਇ ਸੰਚਿਓ; ਕਿਰਣਿ ਅੰਮ੍ਰਿਤ, ਕਲ ਬਾਣੀ ॥ ਗੁਰ ਗਮਿ ਪ੍ਰਮਾਣੁ, ਤੈ ਪਾਇਓ; ਸਤੁ ਸੰਤੋਖੁ ਗ੍ਰਾਹਜਿ ਲਯੌ ॥ ਹਰਿ ਪਰਸਿਓ, ਕਲੁ ਸਮੁਲਵੈ; ਜਨ ਦਰਸਨੁ ਲਹਣੇ ਭਯੌ ॥੬॥ ਮਨਿ, ਬਿਸਾਸੁ ਪਾਇਓ; ਗਹਰਿ ਗਹੁ ਹਦਰਥਿ ਦੀਓ ॥ ਗਰਲ ਨਾਸੁ, ਤਨਿ ਨਠਯੋ; ਅਮਿਉ, ਅੰਤਰਗਤਿ ਪੀਓ ॥ ਰਿਦਿ ਬਿਗਾਸੁ ਜਾਗਿਓ; ਅਲਖਿ ਕਲ ਧਰੀ ਜੁਗੰਤਰਿ ॥ ਸਤਿਗੁਰੁ ਸਹਜ ਸਮਾਧਿ; ਰਵਿਓ ਸਾਮਾਨਿ ਨਿਰੰਤਰਿ ॥ ਉਦਾਰਉ ਚਿਤ, ਦਾਰਿਦ ਹਰਨ; ਪਿਖੰਤਿਹ ਕਲਮਲ ਤ੍ਰਸਨ ॥ ਸਦ ਰੰਗਿ ਸਹਜਿ ਕਲੁ ਉਚਰੈ; ਜਸੁ ਜੰਪਉ ਲਹਣੇ ਰਸਨ ॥੭॥ ਨਾਮੁ ਅਵਖਧੁ ਨਾਮੁ ਆਧਾਰੁ, ਅਰੁ ਨਾਮੁ ਸਮਾਧਿ ਸੁਖੁ; ਸਦਾ ਨਾਮ ਨੀਸਾਣੁ ਸੋਹੈ ॥ ਰੰਗਿ ਰਤੌ ਨਾਮ ਸਿਉ; ਕਲ ਨਾਮੁ ਸੁਰਿ ਨਰਹ ਬੋਹੈ ॥ ਨਾਮ ਪਰਸੁ ਜਿਨਿ ਪਾਇਓ; ਸਤੁ ਪ੍ਰਗਟਿਓ ਰਵਿ ਲੋਇ ॥ ਦਰਸਨਿ ਪਰਸਿਐ ਗੁਰੂ ਕੈ; ਅਠਸਠਿ ਮਜਨੁ ਹੋਇ ॥੮॥ ਸਚੁ ਤੀਰਥੁ. ਸਚੁ ਇਸਨਾਨੁ, ਅਰੁ ਭੋਜਨੁ ਭਾਉ ਸਚੁ; ਸਦਾ ਸਚੁ ਭਾਖੰਤੁ ਸੋਹੈ ॥ ਸਚੁ ਪਾਇਓ ਗੁਰ ਸਬਦਿ; ਸਚੁ ਨਾਮੁ. ਸੰਗਤੀ ਬੋਹੈ ॥ ਜਿਸੁ ਸਚੁ ਸੰਜਮੁ. ਵਰਤੁ ਸਚੁ; ਕਬਿ ਜਨ ਕਲ, ਵਖਾਣੁ ॥ ਦਰਸਨਿ ਪਰਸਿਐ ਗੁਰੂ ਕੈ; ਸਚੁ ਜਨਮੁ ਪਰਵਾਣੁ ॥੯॥ ਅਮਿਅ ਦ੍ਰਿਸਟਿ, ਸੁਭ ਕਰੈ; ਹਰੈ ਅਘ ਪਾਪ, ਸਕਲ ਮਲ ॥ ਕਾਮ ਕ੍ਰੋਧ ਅਰੁ ਲੋਭ ਮੋਹ; ਵਸਿ ਕਰੈ ਸਭੈ ਬਲ ॥ ਸਦਾ ਸੁਖੁ ਮਨਿ ਵਸੈ; ਦੁਖੁ ਸੰਸਾਰਹ ਖੋਵੈ ॥ ਗੁਰੁ. ਨਵ ਨਿਧਿ ਦਰੀਆਉ; ਜਨਮ ਹਮ. ਕਾਲਖ ਧੋਵੈ ॥ ਸੁ ਕਹੁ ਟਲ. ਗੁਰੁ ਸੇਵੀਐ; ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ; ਜਨਮ ਮਰਣ ਦੁਖੁ ਜਾਇ ॥੧੦॥ ਸਵਈਏ ਮਹਲੇ ਤੀਜੇ ਕੇ ੩ ॥ ੴ ਸਤਿਗੁਰ ਪ੍ਰਸਾਦਿ ॥ ਸੋਈ ਪੁਰਖੁ ਸਿਵਰਿ ਸਾਚਾ; ਜਾ ਕਾ ਇਕੁ ਨਾਮੁ. ਅਛਲੁ ਸੰਸਾਰੇ ॥ ਜਿਨਿ ਭਗਤ ਭਵਜਲ ਤਾਰੇ; ਸਿਮਰਹੁ ਸੋਈ ਨਾਮੁ ਪਰਧਾਨੁ ॥ ਤਿਤੁ ਨਾਮਿ ਰਸਿਕੁ, ਨਾਨਕੁ ਲਹਣਾ; ਥਪਿਓ ਜੇਨ ਸ੍ਰਬ ਸਿਧੀ ॥ ਕਵਿ ਜਨ ਕਲੵ, ਸਬੁਧੀ; ਕੀਰਤਿ ਜਨ, ਅਮਰਦਾਸ ਬਿਸ੍ਤਰੀਯਾ ॥ ਕੀਰਤਿ ਰਵਿ ਕਿਰਣਿ, ਪ੍ਰਗਟਿ ਸੰਸਾਰਹ; ਸਾਖ ਤਰੋਵਰ, ਮਵਲਸਰਾ ॥ ਉਤਰਿ ਦਖਿਣਹਿ, ਪੁਬਿ ਅਰੁ ਪਸ੍ਚਮਿ; ਜੈ ਜੈ ਕਾਰੁ ਜਪੰਥਿ ਨਰਾ ॥
Источники и права