couponatlas.

Гуру Грантх Сахиб (гурмукхи): Анг 1393

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ; ਉਲਟਿ ਗੰਗ ਪਸ੍ਚਮਿ ਧਰੀਆ ॥ ਸੋਈ ਨਾਮੁ ਅਛਲੁ. ਭਗਤਹ ਭਵ ਤਾਰਣੁ; ਅਮਰਦਾਸ ਗੁਰ ਕਉ ਫੁਰਿਆ ॥੧॥ ਸਿਮਰਹਿ ਸੋਈ ਨਾਮੁ. ਜਖੵ ਅਰੁ ਕਿੰਨਰ; ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ; ਨਾਰਦਾਦਿ ਪ੍ਰਹਲਾਦਿ ਵਰਾ ॥ ਸਸੀਅਰੁ ਅਰੁ ਸੂਰੁ. ਨਾਮੁ ਉਲਾਸਹਿ; ਸੈਲ ਲੋਅ, ਜਿਨਿ ਉਧਰਿਆ ॥ ਸੋਈ ਨਾਮੁ ਅਛਲੁ. ਭਗਤਹ ਭਵ ਤਾਰਣੁ; ਅਮਰਦਾਸ ਗੁਰ ਕਉ ਫੁਰਿਆ ॥੨॥ ਸੋਈ ਨਾਮੁ ਸਿਵਰਿ, ਨਵ ਨਾਥ ਨਿਰੰਜਨੁ; ਸਿਵ ਸਨਕਾਦਿ ਸਮੁਧਰਿਆ ॥ ਚਵਰਾਸੀਹ ਸਿਧ ਬੁਧ ਜਿਤੁ ਰਾਤੇ; ਅੰਬਰੀਕ ਭਵਜਲੁ ਤਰਿਆ ॥ ਉਧਉ ਅਕ੍ਰੂਰੁ ਤਿਲੋਚਨੁ ਨਾਮਾ; ਕਲਿ ਕਬੀਰ. ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ. ਭਗਤਹ ਭਵ ਤਾਰਣੁ; ਅਮਰਦਾਸ ਗੁਰ ਕਉ ਫੁਰਿਆ ॥੩॥ ਤਿਤੁ ਨਾਮਿ ਲਾਗਿ, ਤੇਤੀਸ ਧਿਆਵਹਿ; ਜਤੀ ਤਪੀਸੁਰ ਮਨਿ ਵਸਿਆ ॥ ਸੋਈ ਨਾਮੁ ਸਿਮਰਿ, ਗੰਗੇਵ ਪਿਤਾਮਹ; ਚਰਣ ਚਿਤ ਅੰਮ੍ਰਿਤ ਰਸਿਆ ॥ ਤਿਤੁ ਨਾਮਿ ਗੁਰੂ ਗੰਭੀਰ. ਗਰੂਅ ਮਤਿ; ਸਤ ਕਰਿ ਸੰਗਤਿ ਉਧਰੀਆ ॥ ਸੋਈ ਨਾਮੁ ਅਛਲੁ. ਭਗਤਹ ਭਵ ਤਾਰਣੁ; ਅਮਰਦਾਸ ਗੁਰ ਕਉ ਫੁਰਿਆ ॥੪॥ ਨਾਮ ਕਿਤਿ ਸੰਸਾਰਿ; ਕਿਰਣਿ ਰਵਿ ਸੁਰਤਰ ਸਾਖਹ ॥ ਉਤਰਿ ਦਖਿਣਿ ਪੁਬਿ ਦੇਸਿ; ਪਸ੍ਚਮਿ ਜਸੁ ਭਾਖਹ ॥ ਜਨਮੁ. ਤ ਇਹੁ ਸਕਯਥੁ; ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ ਸੁਰਿ ਨਰ ਗਣ ਗੰਧਰਬ; ਛਿਅ ਦਰਸਨ ਆਸਾਸੈ ॥ ਭਲਉ ਪ੍ਰਸਿਧੁ. ਤੇਜੋ ਤਨੌ; ਕਲੵ ਜੋੜਿ ਕਰ ਧੵਾਇਅਓ ॥ ਸੋਈ ਨਾਮੁ. ਭਗਤ ਭਵਜਲ ਹਰਣੁ; ਗੁਰ ਅਮਰਦਾਸ. ਤੈ ਪਾਇਓ ॥੫॥ ਨਾਮੁ ਧਿਆਵਹਿ ਦੇਵ ਤੇਤੀਸ, ਅਰੁ ਸਾਧਿਕ ਸਿਧ ਨਰ; ਨਾਮਿ ਖੰਡ ਬ੍ਰਹਮੰਡ ਧਾਰੇ ॥ ਜਹ ਨਾਮੁ ਸਮਾਧਿਓ; ਹਰਖੁ ਸੋਗੁ. ਸਮ ਕਰਿ ਸਹਾਰੇ ॥ ਨਾਮੁ ਸਿਰੋਮਣਿ ਸਰਬ ਮੈ; ਭਗਤ ਰਹੇ ਲਿਵ ਧਾਰਿ ॥ ਸੋਈ ਨਾਮੁ ਪਦਾਰਥੁ ਅਮਰ ਗੁਰ; ਤੁਸਿ ਦੀਓ ਕਰਤਾਰਿ ॥੬॥ ਸਤਿ ਸੂਰਉ ਸੀਲਿ ਬਲਵੰਤੁ; ਸਤ ਭਾਇ ਸੰਗਤਿ ਸਘਨ, ਗਰੂਅ ਮਤਿ, ਨਿਰਵੈਰਿ ਲੀਣਾ ॥ ਜਿਸੁ ਧੀਰਜੁ ਧੁਰਿ. ਧਵਲੁ; ਧੁਜਾ ਸੇਤਿ, ਬੈਕੁੰਠ ਬੀਣਾ ॥ ਪਰਸਹਿ ਸੰਤ ਪਿਆਰੁ; ਜਿਹ ਕਰਤਾਰਹ ਸੰਜੋਗੁ ॥ ਸਤਿਗੁਰੂ ਸੇਵਿ ਸੁਖੁ ਪਾਇਓ; ਅਮਰਿ ਗੁਰਿ. ਕੀਤਉ ਜੋਗੁ ॥੭॥ ਨਾਮੁ ਨਾਵਣੁ, ਨਾਮੁ ਰਸ ਖਾਣੁ, ਅਰੁ ਭੋਜਨੁ ਨਾਮ ਰਸੁ; ਸਦਾ ਚਾਯ, ਮੁਖਿ ਮਿਸ੍ਟ ਬਾਣੀ ॥ ਧਨਿ ਸਤਿਗੁਰੁ ਸੇਵਿਓ; ਜਿਸੁ ਪਸਾਇ ਗਤਿ ਅਗਮ ਜਾਣੀ ॥ ਕੁਲ ਸੰਬੂਹ, ਸਮੁਧਰੇ; ਪਾਯਉ ਨਾਮ ਨਿਵਾਸੁ ॥
Источники и права