couponatlas.

Гуру Грантх Сахиб (гурмукхи): Анг 1399

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਲੵ ਕਵਿ ਪਾਰਸ ਪਰਸ, ਕਚ ਕੰਚਨਾ ਹੁਇ; ਚੰਦਨਾ ਸੁਬਾਸੁ ਜਾਸੁ, ਸਿਮਰਤ ਅਨ ਤਰ ॥ ਜਾ ਕੇ ਦੇਖਤ ਦੁਆਰੇ, ਕਾਮ ਕ੍ਰੋਧ ਹੀ ਨਿਵਾਰੇ ਜੀ; ਹਉ ਬਲਿ ਬਲਿ ਜਾਉ, ਸਤਿਗੁਰ ਸਾਚੇ ਨਾਮ ਪਰ ॥੩॥ ਰਾਜੁ ਜੋਗੁ ਤਖਤੁ; ਦੀਅਨੁ ਗੁਰ ਰਾਮਦਾਸ ॥ ਪ੍ਰਥਮੇ ਨਾਨਕ ਚੰਦੁ, ਜਗਤ ਭਯੋ ਆਨੰਦੁ; ਤਾਰਨਿ ਮਨੁਖੵ ਜਨ, ਕੀਅਉ ਪ੍ਰਗਾਸ ॥ ਗੁਰ ਅੰਗਦ. ਦੀਅਉ ਨਿਧਾਨੁ, ਅਕਥ ਕਥਾ ਗਿਆਨੁ; ਪੰਚ ਭੂਤ ਬਸਿ ਕੀਨੇ, ਜਮਤ. ਨ ਤ੍ਰਾਸ ॥ ਗੁਰ ਅਮਰੁ ਗੁਰੂ ਸ੍ਰੀ ਸਤਿ, ਕਲਿਜੁਗਿ ਰਾਖੀ ਪਤਿ; ਅਘਨ ਦੇਖਤ ਗਤੁ, ਚਰਨ ਕਵਲ ਜਾਸ ॥ ਸਭ ਬਿਧਿ. ਮਾਨੵਿਉ ਮਨੁ, ਤਬ ਹੀ ਭਯਉ ਪ੍ਰਸੰਨੁ; ਰਾਜੁ ਜੋਗੁ ਤਖਤੁ, ਦੀਅਨੁ ਗੁਰ ਰਾਮਦਾਸ ॥੪॥ ਰਡ ॥ ਜਿਸਹਿ ਧਾਰੵਿਉ. ਧਰਤਿ ਅਰੁ ਵਿਉਮੁ, ਅਰੁ ਪਵਣੁ ਤੇ ਨੀਰ ਸਰ; ਅਵਰ ਅਨਲ ਅਨਾਦਿ ਕੀਅਉ ॥ ਸਸਿ ਰਿਖਿ ਨਿਸਿ. ਸੂਰ ਦਿਨਿ, ਸੈਲ; ਤਰੂਅ ਫਲ ਫੁਲ ਦੀਅਉ ॥ ਸੁਰਿ ਨਰ ਸਪਤ ਸਮੁਦ੍ਰ ਕਿਅ; ਧਾਰਿਓ ਤ੍ਰਿਭਵਣ ਜਾਸੁ ॥ ਸੋਈ ਏਕੁ ਨਾਮੁ, ਹਰਿ ਨਾਮੁ ਸਤਿ; ਪਾਇਓ. ਗੁਰ ਅਮਰ ਪ੍ਰਗਾਸੁ ॥੧॥੫॥ ਕਚਹੁ. ਕੰਚਨੁ ਭਇਅਉ; ਸਬਦੁ ਗੁਰ. ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੁਯਉ; ਨਾਮੁ ਸਤਿਗੁਰ ਮੁਖਿ ਭਣਿਅਉ ॥ ਲੋਹਉ. ਹੋਯਉ ਲਾਲੁ; ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ; ਗਿਆਨੁ ਗੁਰ ਕਹਿਅਉ ਬੀਚਾਰੈ ॥ ਕਾਠਹੁ. ਸ੍ਰੀਖੰਡ ਸਤਿਗੁਰਿ ਕੀਅਉ; ਦੁਖ ਦਰਿਦ੍ਰ. ਤਿਨ ਕੇ ਗਇਅ ॥ ਸਤਿਗੁਰੂ ਚਰਨ ਜਿਨੑ ਪਰਸਿਆ; ਸੇ ਪਸੁ ਪਰੇਤ. ਸੁਰਿ ਨਰ ਭਇਅ ॥੨॥੬॥ ਜਾਮਿ ਗੁਰੂ ਹੋਇ ਵਲਿ; ਧਨਹਿ ਕਿਆ ਗਾਰਵੁ ਦਿਜਇ ॥ ਜਾਮਿ ਗੁਰੂ. ਹੋਇ ਵਲਿ; ਲਖ ਬਾਹੇ ਕਿਆ ਕਿਜਇ ॥ ਜਾਮਿ ਗੁਰੂ. ਹੋਇ ਵਲਿ; ਗਿਆਨ ਅਰੁ ਧਿਆਨ. ਅਨਨ ਪਰਿ ॥ ਜਾਮਿ ਗੁਰੂ ਹੋਇ ਵਲਿ; ਸਬਦੁ ਸਾਖੀ ਸੁ ਸਚਹ ਘਰਿ ॥ ਜੋ ਗੁਰੂ ਗੁਰੂ ਅਹਿਨਿਸਿ ਜਪੈ; ਦਾਸੁ ਭਟੁ ਬੇਨਤਿ ਕਹੈ ॥ ਜੋ ਗੁਰੂ ਨਾਮੁ. ਰਿਦ ਮਹਿ ਧਰੈ; ਸੋ ਜਨਮ ਮਰਣ ਦੁਹ. ਥੇ ਰਹੈ ॥੩॥੭॥ ਗੁਰ ਬਿਨੁ. ਘੋਰੁ ਅੰਧਾਰੁ; ਗੁਰੂ ਬਿਨੁ ਸਮਝ. ਨ ਆਵੈ ॥ ਗੁਰ ਬਿਨੁ. ਸੁਰਤਿ ਨ ਸਿਧਿ; ਗੁਰੂ ਬਿਨੁ ਮੁਕਤਿ. ਨ ਪਾਵੈ ॥ ਗੁਰੁ ਕਰੁ ਸਚੁ ਬੀਚਾਰੁ; ਗੁਰੂ ਕਰੁ ਰੇ ਮਨ ਮੇਰੇ ॥ ਗੁਰੁ ਕਰੁ ਸਬਦ ਸਪੁੰਨ; ਅਘਨ ਕਟਹਿ ਸਭ ਤੇਰੇ ॥ ਗੁਰੁ ਨਯਣਿ ਬਯਣਿ, ਗੁਰੁ ਗੁਰੁ ਕਰਹੁ; ਗੁਰੂ ਸਤਿ. ਕਵਿ ਨਲੵ ਕਹਿ ॥ ਜਿਨਿ ਗੁਰੂ. ਨ ਦੇਖਿਅਉ, ਨਹੁ ਕੀਅਉ; ਤੇ ਅਕਯਥ ਸੰਸਾਰ ਮਹਿ ॥੪॥੮॥ ਗੁਰੂ ਗੁਰੂ ਗੁਰੁ ਕਰੁ; ਮਨ ਮੇਰੇ ॥
Источники и права