couponatlas.

Гуру Грантх Сахиб (гурмукхи): Анг 1401

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰੂ ਗੁਰੁ. ਗੁਰੁ ਕਰਹੁ; ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰ ਗੰਭੀਰ; ਬੇਅੰਤੁ ਹਰਿ ਨਾਮ ਨਗ ਹੀਰ ਮਣਿ; ਮਿਲਤ ਲਿਵ ਲਾਈਐ ॥ ਫੁਨਿ. ਗੁਰੂ ਪਰਮਲ ਸਰਸ, ਕਰਤ ਕੰਚਨੁ ਪਰਸ; ਮੈਲੁ ਦੁਰਮਤਿ ਹਿਰਤ, ਸਬਦਿ ਗੁਰੁ ਧੵਾਈਐ ॥ ਅੰਮ੍ਰਿਤ ਪਰਵਾਹ, ਛੁਟਕੰਤ ਸਦ ਦ੍ਵਾਰਿ ਜਿਸੁ; ਗੵਾਨ ਗੁਰ ਬਿਮਲ ਸਰ, ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ. ਉਰਿ ਧਰਹੁ; ਗੁਰੂ ਗੁਰੁ ਗੁਰੁ ਕਰਹੁ, ਗੁਰੂ ਹਰਿ ਪਾਈਐ ॥੩॥੧੫॥ ਗੁਰੂ ਗੁਰੁ ਗੁਰੂ ਗੁਰੁ; ਗੁਰੂ ਜਪੁ ਮੰਨ ਰੇ ॥ ਜਾ ਕੀ ਸੇਵ, ਸਿਵ ਸਿਧ ਸਾਧਿਕ. ਸੁਰ ਅਸੁਰ ਗਣ; ਤਰਹਿ ਤੇਤੀਸ, ਗੁਰ ਬਚਨ ਸੁਣਿ ਕੰਨ ਰੇ ॥ ਫੁਨਿ. ਤਰਹਿ ਤੇ ਸੰਤ ਹਿਤ, ਭਗਤ ਗੁਰੁ ਗੁਰੁ ਕਰਹਿ; ਤਰਿਓ ਪ੍ਰਹਲਾਦੁ, ਗੁਰ ਮਿਲਤ ਮੁਨਿ ਜੰਨ ਰੇ ॥ ਤਰਹਿ ਨਾਰਦਾਦਿ ਸਨਕਾਦਿ, ਹਰਿ ਗੁਰਮੁਖਹਿ ਤਰਹਿ; ਇਕ ਨਾਮ ਲਗਿ, ਤਜਹੁ ਰਸ ਅੰਨ ਰੇ ॥ ਦਾਸੁ ਬੇਨਤਿ ਕਹੈ. ਨਾਮੁ ਗੁਰਮੁਖਿ ਲਹੈ; ਗੁਰੂ ਗੁਰੁ ਗੁਰੂ ਗੁਰੁ. ਗੁਰੂ ਜਪੁ ਮੰਨ ਰੇ ॥੪॥੧੬॥੨੯॥ ਸਿਰੀ ਗੁਰੂ ਸਾਹਿਬੁ, ਸਭ ਊਪਰਿ ॥ ਕਰੀ ਕ੍ਰਿਪਾ; ਸਤਜੁਗਿ ਜਿਨਿ ਧ੍ਰੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ ਹਸ੍ਤ ਕਮਲ; ਮਾਥੇ ਪਰ ਧਰੀਅੰ ॥ ਅਲਖ ਰੂਪ; ਜੀਅ ਲਖੵਾ. ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ; ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸ੍ਤਾਰਹੁ ॥ ਗੁਰੁ ਜਹਾਜੁ. ਖੇਵਟੁ ਗੁਰੂ; ਗੁਰ ਬਿਨੁ ਤਰਿਆ. ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ; ਗੁਰ ਬਿਨੁ ਮੁਕਤਿ. ਨ ਹੋਇ ॥ ਗੁਰੁ ਨਾਨਕੁ; ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ; ਜੋਤਿ ਜਗਿ ਧਾਰੀ ॥ ਲਹਣੈ. ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ; ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ; ਥਿਰੁ ਥਪੵਉ ॥ ਹਰਿ ਕਾ ਨਾਮੁ; ਅਖੈ ਨਿਧਿ ਅਪੵਉ ॥ ਅਪੵਉ ਹਰਿ ਨਾਮੁ. ਅਖੈ ਨਿਧਿ; ਚਹੁ ਜੁਗਿ ਗੁਰ ਸੇਵਾ ਕਰਿ, ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ. ਸੁਖੁ ਪਾਵਹਿ; ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ ਦੇਹ. ਪਾਰਬ੍ਰਹਮੁ ਸੁਆਮੀ; ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ. ਅਲਖ ਗਤਿ ਜਾ ਕੀ; ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥ ਜਿਹ ਅੰਮ੍ਰਿਤ ਬਚਨ ਬਾਣੀ; ਸਾਧੂ ਜਨ ਜਪਹਿ. ਕਰਿ ਬਿਚਿਤਿ ਚਾਓ ॥ ਆਨੰਦੁ ਨਿਤ ਮੰਗਲੁ; ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ. ਗੰਗਾ ਗੁਰ ਦਰਸਨੁ; ਪਰਸਨ ਪਰਮ ਪਵਿਤ੍ਰ ਗਤੇ ॥ ਜੀਤਹਿ ਜਮ ਲੋਕੁ. ਪਤਿਤ ਜੇ ਪ੍ਰਾਣੀ; ਹਰਿ ਜਨ ਸਿਵ ਗੁਰ ਗੵਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ, ਦਸਰਥ ਘਰਿ; ਮੁਨਿ ਬੰਛਹਿ ਜਾ ਕੀ ਸਰਣੰ ॥
Источники и права