couponatlas.

Гуру Грантх Сахиб (гурмукхи): Анг 1408

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭੈ. ਨਿਰਭਉ ਮਾਣਿਅਉ; ਲਾਖ ਮਹਿ. ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ; ਸਤਿਗੁਰਿ ਪਰਚਾਯਉ ॥ ਗੁਰ ਪਰਚੈ ਪਰਵਾਣੁ; ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ; ਅਭਰ ਸਰ, ਸੁਭਰ ਭਰਾਯਉ ॥ ਗੁਰ ਗਮ ਪ੍ਰਮਾਣਿ. ਅਜਰੁ ਜਰਿਓ; ਸਰਿ ਸੰਤੋਖ ਸਮਾਇਯਉ ॥ ਗੁਰ ਅਰਜੁਨ. ਕਲੵੁਚਰੈ; ਤੈ. ਸਹਜਿ ਜੋਗੁ ਨਿਜੁ ਪਾਇਯਉ ॥੮॥ ਅਮਿਉ ਰਸਨਾ, ਬਦਨਿ ਬਰ ਦਾਤਿ; ਅਲਖ ਅਪਾਰ ਗੁਰ ਸੂਰ; ਸਬਦਿ. ਹਉਮੈ ਨਿਵਾਰੵਉ ॥ ਪੰਚਾ ਹਰੁਨਿ ਦਲਿਅਉ; ਸੁੰਨ ਸਹਜਿ. ਨਿਜ ਘਰਿ ਸਹਾਰੵਉ ॥ ਹਰਿ ਨਾਮਿ ਲਾਗਿ ਜਗ ਉਧਰੵਉ; ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲੵੁਚਰੈ; ਤੈ ਜਨਕਹ, ਕਲਸੁ ਦੀਪਾਇਅਉ ॥੯॥ ਸੋਰਠੇ ॥ ਗੁਰੁ ਅਰਜੁਨੁ ਪੁਰਖੁ ਪ੍ਰਮਾਣੁ; ਪਾਰਥਉ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ; ਸਤਿਗੁਰ ਸਬਦਿ ਸਵਾਰਿਅਉ ॥੧॥ ਭਵਜਲੁ ਸਾਇਰੁ ਸੇਤੁ; ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰ ਹੇਤੁ; ਨਾਮਿ ਲਾਗਿ ਜਗੁ ਉਧਰੵਉ ॥੨॥ ਜਗਤ ਉਧਾਰਣੁ ਨਾਮੁ; ਸਤਿਗੁਰ ਤੁਠੈ ਪਾਇਅਉ ॥ ਅਬ ਨਾਹਿ ਅਵਰ ਸਰਿ ਕਾਮੁ; ਬਾਰੰਤਰਿ ਪੂਰੀ ਪੜੀ ॥੩॥੧੨॥ ਜੋਤਿ ਰੂਪਿ ਹਰਿ ਆਪਿ; ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ; ਤਤ ਸਿਉ ਤਤੁ ਮਿਲਾਯਉ ॥ ਅੰਗਦਿ ਕਿਰਪਾ ਧਾਰਿ; ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤ੍ਰੁ; ਗੁਰ ਰਾਮਹਿ ਦੀਅਉ ॥ ਗੁਰ ਰਾਮਦਾਸ ਦਰਸਨੁ ਪਰਸਿ; ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ, ਪ੍ਰਮਾਣ ਪੁਰਖੁ; ਗੁਰੁ ਅਰਜੁਨੁ, ਪਿਖਹੁ ਨਯਣ ॥੧॥ ਸਤਿ ਰੂਪੁ ਸਤਿ ਨਾਮੁ; ਸਤੁ ਸੰਤੋਖੁ ਧਰਿਓ ਉਰਿ ॥ ਆਦਿ ਪੁਰਖਿ ਪਰਤਖਿ; ਲਿਖੵਉ ਅਛਰੁ, ਮਸਤਕਿ ਧੁਰਿ ॥ ਪ੍ਰਗਟ ਜੋਤਿ ਜਗਮਗੈ; ਤੇਜੁ. ਭੂਅ ਮੰਡਲਿ ਛਾਯਉ ॥ ਪਾਰਸੁ ਪਰਸਿ, ਪਰਸੁ ਪਰਸਿ; ਗੁਰਿ ਗੁਰੂ ਕਹਾਯਉ ॥ ਭਨਿ ਮਥੁਰਾ ਮੂਰਤਿ ਸਦਾ ਥਿਰੁ; ਲਾਇ ਚਿਤੁ ਸਨਮੁਖ ਰਹਹੁ ॥ ਕਲਜੁਗਿ ਜਹਾਜੁ. ਅਰਜੁਨੁ ਗੁਰੂ; ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥੨॥ ਤਿਹ ਜਨ ਜਾਚਹੁ, ਜਗਤ੍ਰ ਪਰ ਜਾਨੀਅਤੁ; ਬਾਸੁਰ ਰਯਨਿ ਬਾਸੁ, ਜਾ ਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ, ਪਰਮੇਸੁਰ ਕੈ ਰੰਗਿ ਰੰਗੵੌ; ਬਾਸਨਾ ਤੇ ਬਾਹਰਿ, ਪੈ ਦੇਖੀਅਤੁ ਧਾਮ ਸਿਉ ॥ ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗੵੌ; ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੋ ਪ੍ਰਭੁ, ਸ੍ਰਬ ਮਯ ਅਰਜੁਨ ਗੁਰੁ; ਭਗਤਿ ਕੈ ਹੇਤਿ ਪਾਇ, ਰਹਿਓ ਮਿਲਿ ਰਾਮ ਸਿਉ ॥੩॥
Источники и права