couponatlas.

Гуру Грантх Сахиб (гурмукхи): Анг 141

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਃ ੧ ॥ ਹਕੁ ਪਰਾਇਆ. ਨਾਨਕਾ; ਉਸੁ ਸੂਅਰ. ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ; ਜਾ. ਮੁਰਦਾਰੁ ਨ ਖਾਇ ॥ ਗਲੀ. ਭਿਸਤਿ ਨ ਜਾਈਐ; ਛੁਟੈ. ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ; ਹੋਇ ਹਲਾਲੁ ਨ ਜਾਇ ॥ ਨਾਨਕ. ਗਲੀ ਕੂੜੀਈ; ਕੂੜੋ ਪਲੈ ਪਾਇ ॥੨॥ ਮਃ ੧ ॥ ਪੰਜਿ ਨਿਵਾਜਾ. ਵਖਤ ਪੰਜਿ; ਪੰਜਾ ਪੰਜੇ ਨਾਉ ॥ ਪਹਿਲਾ ਸਚੁ ਹਲਾਲ ਦੁਇ; ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ; ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿ ਕੈ; ਤਾ ਮੁਸਲਮਾਣੁ ਸਦਾਇ ॥ ਨਾਨਕ. ਜੇਤੇ ਕੂੜਿਆਰ; ਕੂੜੈ ਕੂੜੀ ਪਾਇ ॥੩॥ ਪਉੜੀ ॥ ਇਕਿ ਰਤਨ ਪਦਾਰਥ ਵਣਜਦੇ; ਇਕਿ ਕਚੈ ਦੇ ਵਾਪਾਰਾ ॥ ਸਤਿਗੁਰਿ ਤੁਠੈ ਪਾਈਅਨਿ; ਅੰਦਰਿ ਰਤਨ ਭੰਡਾਰਾ ॥ ਵਿਣੁ ਗੁਰ. ਕਿਨੈ ਨ ਲਧਿਆ; ਅੰਧੇ. ਭਉਕਿ ਮੁਏ ਕੂੜਿਆਰਾ ॥ ਮਨਮੁਖ ਦੂਜੈ ਪਚਿ ਮੁਏ; ਨਾ ਬੂਝਹਿ ਵੀਚਾਰਾ ॥ ਇਕਸੁ ਬਾਝਹੁ. ਦੂਜਾ ਕੋ ਨਹੀ; ਕਿਸੁ ਅਗੈ ਕਰਹਿ ਪੁਕਾਰਾ ॥ ਇਕਿ ਨਿਰਧਨ. ਸਦਾ ਭਉਕਦੇ; ਇਕਨਾ ਭਰੇ ਤੁਜਾਰਾ ॥ ਵਿਣੁ ਨਾਵੈ. ਹੋਰੁ ਧਨੁ ਨਾਹੀ; ਹੋਰੁ ਬਿਖਿਆ ਸਭੁ ਛਾਰਾ ॥ ਨਾਨਕ. ਆਪਿ ਕਰਾਏ ਕਰੇ ਆਪਿ; ਹੁਕਮਿ ਸਵਾਰਣਹਾਰਾ ॥੭॥ ਸਲੋਕੁ ਮਃ ੧ ॥ ਮੁਸਲਮਾਣੁ. ਕਹਾਵਣੁ ਮੁਸਕਲੁ; ਜਾ ਹੋਇ ਤਾ ਮੁਸਲਮਾਣੁ ਕਹਾਵੈ ॥ ਅਵਲਿ ਅਉਲਿ ਦੀਨੁ ਕਰਿ ਮਿਠਾ; ਮਸਕਲ ਮਾਨਾ. ਮਾਲੁ ਮੁਸਾਵੈ ॥ ਹੋਇ ਮੁਸਲਿਮੁ. ਦੀਨ ਮੁਹਾਣੈ; ਮਰਣ ਜੀਵਣ ਕਾ ਭਰਮੁ ਚੁਕਾਵੈ ॥ ਰਬ ਕੀ ਰਜਾਇ. ਮੰਨੇ ਸਿਰ ਉਪਰਿ; ਕਰਤਾ ਮੰਨੇ. ਆਪੁ ਗਵਾਵੈ ॥ ਤਉ ਨਾਨਕ. ਸਰਬ ਜੀਆ ਮਿਹਰੰਮਤਿ ਹੋਇ; ਤ ਮੁਸਲਮਾਣੁ ਕਹਾਵੈ ॥੧॥ ਮਹਲਾ ੪ ॥ ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ; ਤਜਿ ਮਾਇਆ ਅਹੰਕਾਰੁ ਚੁਕਾਵੈ ॥ ਤਜਿ ਕਾਮੁ ਕਾਮਿਨੀ. ਮੋਹੁ ਤਜੈ; ਤਾ ਅੰਜਨ ਮਾਹਿ. ਨਿਰੰਜਨੁ ਪਾਵੈ ॥ ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ; ਤਜਿ ਪਿਆਸ ਆਸ. ਰਾਮ ਲਿਵ ਲਾਵੈ ॥ ਨਾਨਕ. ਸਾਚਾ ਮਨਿ ਵਸੈ; ਸਾਚ ਸਬਦਿ ਹਰਿ ਨਾਮਿ ਸਮਾਵੈ ॥੨॥ ਪਉੜੀ ॥ ਰਾਜੇ ਰਯਤਿ ਸਿਕਦਾਰ; ਕੋਇ. ਨ ਰਹਸੀਓ ॥ ਹਟ ਪਟਣ ਬਾਜਾਰ; ਹੁਕਮੀ ਢਹਸੀਓ ॥ ਪਕੇ ਬੰਕ ਦੁਆਰ; ਮੂਰਖੁ ਜਾਣੈ ਆਪਣੇ ॥ ਦਰਬਿ ਭਰੇ ਭੰਡਾਰ; ਰੀਤੇ ਇਕਿ ਖਣੇ ॥ ਤਾਜੀ ਰਥ ਤੁਖਾਰ; ਹਾਥੀ ਪਾਖਰੇ ॥ ਬਾਗ ਮਿਲਖ ਘਰ ਬਾਰ; ਕਿਥੈ. ਸਿ ਆਪਣੇ ॥ ਤੰਬੂ ਪਲੰਘ ਨਿਵਾਰ; ਸਰਾਇਚੇ ਲਾਲਤੀ ॥ ਨਾਨਕ. ਸਚ ਦਾਤਾਰੁ; ਸਿਨਾਖਤੁ ਕੁਦਰਤੀ ॥੮॥ ਸਲੋਕੁ ਮਃ ੧ ॥ ਨਦੀਆ ਹੋਵਹਿ ਧੇਣਵਾ; ਸੁੰਮ ਹੋਵਹਿ ਦੁਧੁ ਘੀਉ ॥ ਸਗਲੀ ਧਰਤੀ ਸਕਰ ਹੋਵੈ; ਖੁਸੀ ਕਰੇ ਨਿਤ ਜੀਉ ॥
Источники и права