couponatlas.

Гуру Грантх Сахиб (гурмукхи): Анг 1412

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਭਨੀ ਘਟੀ. ਸਹੁ ਵਸੈ; ਸਹ ਬਿਨੁ ਘਟੁ. ਨ ਕੋਇ ॥ ਨਾਨਕ. ਤੇ ਸੋਹਾਗਣੀ; ਜਿਨੑਾ ਗੁਰਮੁਖਿ ਪਰਗਟੁ ਹੋਇ ॥੧੯॥ ਜਉ ਤਉ; ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ; ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ; ਕਾਣਿ. ਨ ਕੀਜੈ ॥੨੦॥ ਨਾਲਿ ਕਿਰਾੜਾ ਦੋਸਤੀ; ਕੂੜੈ ਕੂੜੀ ਪਾਇ ॥ ਮਰਣੁ. ਨ ਜਾਪੈ ਮੂਲਿਆ; ਆਵੈ ਕਿਤੈ ਥਾਇ ॥੨੧॥ ਗਿਆਨ ਹੀਣੰ; ਅਗਿਆਨ ਪੂਜਾ ॥ ਅੰਧ ਵਰਤਾਵਾ; ਭਾਉ ਦੂਜਾ ॥੨੨॥ ਗੁਰ ਬਿਨੁ ਗਿਆਨੁ; ਧਰਮ ਬਿਨੁ ਧਿਆਨੁ ॥ ਸਚ ਬਿਨੁ ਸਾਖੀ; ਮੂਲੋ. ਨ ਬਾਕੀ ॥੨੩॥ ਮਾਣੂ ਘਲੈ; ਉਠੀ ਚਲੈ ॥ ਸਾਦੁ ਨਾਹੀ; ਇਵੇਹੀ ਗਲੈ ॥੨੪॥ ਰਾਮੁ ਝੁਰੈ ਦਲ ਮੇਲਵੈ; ਅੰਤਰਿ ਬਲੁ ਅਧਿਕਾਰ ॥ ਬੰਤਰ ਕੀ ਸੈਨਾ. ਸੇਵੀਐ; ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ ਦਹਸਿਰੋ; ਲਛਮਣੁ ਮੂਓ ਸਰਾਪਿ ॥ ਨਾਨਕ. ਕਰਤਾ ਕਰਣਹਾਰੁ; ਕਰਿ ਵੇਖੈ ਥਾਪਿ ਉਥਾਪਿ ॥੨੫॥ ਮਨ ਮਹਿ ਝੂਰੈ ਰਾਮਚੰਦੁ; ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ; ਆਇਆ ਕਰਿ ਸੰਜੋਗੁ ॥ ਭੂਲਾ ਦੈਤੁ. ਨ ਸਮਝਈ; ਤਿਨਿ ਪ੍ਰਭ ਕੀਏ ਕਾਮ ॥ ਨਾਨਕ. ਵੇਪਰਵਾਹੁ ਸੋ; ਕਿਰਤੁ. ਨ ਮਿਟਈ, ਰਾਮ ॥੨੬॥ ਲਾਹੌਰ ਸਹਰੁ; ਜਹਰੁ ਕਹਰੁ. ਸਵਾ ਪਹਰੁ ॥੨੭॥ ਮਹਲਾ ੩ ॥ ਲਾਹੌਰ ਸਹਰੁ; ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥ ਮਹਲਾ ੧ ॥ ਉਦੋਸਾਹੈ ਕਿਆ ਨੀਸਾਨੀ; ਤੋਟਿ. ਨ ਆਵੈ ਅੰਨੀ ॥ ਉਦੋਸੀਅ ਘਰੇ ਹੀ ਵੁਠੀ; ਕੁੜਿਈਁ ਰੰਨੀ ਧੰਮੀ ॥ ਸਤੀ ਰੰਨੀ ਘਰੇ ਸਿਆਪਾ; ਰੋਵਨਿ ਕੂੜੀ ਕੰਮੀ ॥ ਜੋ ਲੇਵੈ ਸੋ ਦੇਵੈ ਨਾਹੀ; ਖਟੇ ਦੰਮ ਸਹੰਮੀ ॥੨੯॥ ਪਬਰ ਤੂੰ ਹਰੀਆਵਲਾ; ਕਵਲਾ ਕੰਚਨ ਵੰਨਿ ॥ ਕੈ ਦੋਖੜੈ ਸੜਿਓਹਿ, ਕਾਲੀ ਹੋਈਆ ਦੇਹੁਰੀ; ਨਾਨਕ. ਮੈ ਤਨਿ ਭੰਗੁ ॥ ਜਾਣਾ ਪਾਣੀ ਨਾ ਲਹਾਂ; ਜੈ ਸੇਤੀ ਮੇਰਾ ਸੰਗੁ ॥ ਜਿਤੁ ਡਿਠੈ ਤਨੁ ਪਰਫੁੜੈ; ਚੜੈ ਚਵਗਣਿ ਵੰਨੁ ॥੩੦॥ ਰਜਿ. ਨ ਕੋਈ ਜੀਵਿਆ; ਪਹੁਚਿ. ਨ ਚਲਿਆ ਕੋਇ ॥ ਗਿਆਨੀ ਜੀਵੈ ਸਦਾ ਸਦਾ; ਸੁਰਤੀ ਹੀ ਪਤਿ ਹੋਇ ॥ ਸਰਫੈ ਸਰਫੈ ਸਦਾ ਸਦਾ; ਏਵੈ ਗਈ ਵਿਹਾਇ ॥ ਨਾਨਕ. ਕਿਸ ਨੋ ਆਖੀਐ; ਵਿਣੁ ਪੁਛਿਆ ਹੀ ਲੈ ਜਾਇ ॥੩੧॥ ਦੋਸੁ. ਨ ਦੇਅਹੁ ਰਾਇ ਨੋ; ਮਤਿ ਚਲੈ ਜਾਂ ਬੁਢਾ ਹੋਵੈ ॥ ਗਲਾਂ ਕਰੇ ਘਣੇਰੀਆ; ਤਾਂ ਅੰਨੑੇ ਪਵਣਾ ਖਾਤੀ ਟੋਵੈ ॥੩੨॥ ਪੂਰੇ ਕਾ ਕੀਆ. ਸਭ ਕਿਛੁ ਪੂਰਾ; ਘਟਿ ਵਧਿ ਕਿਛੁ ਨਾਹੀ ॥ ਨਾਨਕ. ਗੁਰਮੁਖਿ ਐਸਾ ਜਾਣੈ; ਪੂਰੇ ਮਾਂਹਿ ਸਮਾਂਹੀ ॥੩੩॥
Источники и права