couponatlas.

Гуру Грантх Сахиб (гурмукхи): Анг 1413

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕ ਮਹਲਾ ੩ ॥ ੴ ਸਤਿਗੁਰ ਪ੍ਰਸਾਦਿ ॥ ਅਭਿਆਗਤ ਏਹ. ਨ ਆਖੀਅਹਿ; ਜਿਨ ਕੈ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ; ਤੇਹੋ ਜੇਹਾ ਧਰਮੁ ॥੧॥ ਅਭੈ ਨਿਰੰਜਨ ਪਰਮ ਪਦੁ; ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ; ਵਿਰਲਾ ਪਾਏ ਕੋਇ ॥੨॥ ਹੋਵਾ ਪੰਡਿਤੁ ਜੋਤਕੀ; ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ; ਅਪਨੇ ਚਜ ਵੀਚਾਰ ॥੩॥ ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ; ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ; ਸਦਾ ਸਦਾ ਅਭਿਮਾਨੁ ॥ ਪਾਹਿ ਏਤੇ. ਜਾਹਿ ਵੀਸਰਿ; ਨਾਨਕਾ. ਇਕੁ ਨਾਮੁ ॥ ਸਭ ਬੁਧੀ ਜਾਲੀਅਹਿ; ਇਕੁ ਰਹੈ ਤਤੁ ਗਿਆਨੁ ॥੪॥ ਮਾਥੈ ਜੋ ਧੁਰਿ ਲਿਖਿਆ; ਸੁ ਮੇਟਿ. ਨ ਸਕੈ ਕੋਇ ॥ ਨਾਨਕ. ਜੋ ਲਿਖਿਆ ਸੋ ਵਰਤਦਾ; ਸੋ ਬੂਝੈ. ਜਿਸ ਨੋ ਨਦਰਿ ਹੋਇ ॥੫॥ ਜਿਨੀ ਨਾਮੁ ਵਿਸਾਰਿਆ; ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ; ਅੰਤਰਿ ਤਿਸਨਾ ਅਗਿ ॥ ਜਿਨੑਾ. ਵੇਲਿ ਨ ਤੂੰਬੜੀ; ਮਾਇਆ ਠਗੇ ਠਗਿ ॥ ਮਨਮੁਖ. ਬੰਨੑਿ ਚਲਾਈਅਹਿ; ਨਾ ਮਿਲਹੀ. ਵਗਿ ਸਗਿ ॥ ਆਪਿ ਭੁਲਾਏ ਭੁਲੀਐ; ਆਪੇ ਮੇਲਿ ਮਿਲਾਇ ॥ ਨਾਨਕ. ਗੁਰਮੁਖਿ ਛੁਟੀਐ; ਜੇ ਚਲੈ ਸਤਿਗੁਰ ਭਾਇ ॥੬॥ ਸਾਲਾਹੀ ਸਾਲਾਹਣਾ; ਭੀ ਸਚਾ ਸਾਲਾਹਿ ॥ ਨਾਨਕ. ਸਚਾ ਏਕੁ ਦਰੁ; ਬੀਭਾ ਪਰਹਰਿ ਆਹਿ ॥੭॥ ਨਾਨਕ. ਜਹ ਜਹ ਮੈ ਫਿਰਉ; ਤਹ ਤਹ ਸਾਚਾ ਸੋਇ ॥ ਜਹ ਦੇਖਾ. ਤਹ ਏਕੁ ਹੈ; ਗੁਰਮੁਖਿ ਪਰਗਟੁ ਹੋਇ ॥੮॥ ਦੂਖ ਵਿਸਾਰਣੁ. ਸਬਦੁ ਹੈ; ਜੇ ਮੰਨਿ ਵਸਾਏ ਕੋਇ ॥ ਗੁਰ ਕਿਰਪਾ ਤੇ. ਮਨਿ ਵਸੈ; ਕਰਮ ਪਰਾਪਤਿ ਹੋਇ ॥੯॥ ਨਾਨਕ. ਹਉ ਹਉ ਕਰਤੇ ਖਪਿ ਮੁਏ; ਖੂਹਣਿ ਲਖ ਅਸੰਖ ॥ ਸਤਿਗੁਰ ਮਿਲੇ ਸੁ ਉਬਰੇ; ਸਾਚੈ ਸਬਦਿ ਅਲੰਖ ॥੧੦॥ ਜਿਨਾ ਸਤਿਗੁਰੁ ਇਕ ਮਨਿ ਸੇਵਿਆ; ਤਿਨ ਜਨ ਲਾਗਉ ਪਾਇ ॥ ਗੁਰਸਬਦੀ ਹਰਿ ਮਨਿ ਵਸੈ; ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ; ਜਿ ਗੁਰਮੁਖਿ ਨਾਮਿ ਸਮਾਇ ॥ ਨਾਨਕ. ਹੋਰਿ ਪਤਿਸਾਹੀਆ ਕੂੜੀਆ; ਨਾਮਿ ਰਤੇ ਪਾਤਿਸਾਹ ॥੧੧॥ ਜਿਉ ਪੁਰਖੈ ਘਰਿ. ਭਗਤੀ ਨਾਰਿ ਹੈ; ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ; ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ; ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ; ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ. ਭਗਤ ਬਹੁ ਲੋਚਦੇ; ਪ੍ਰਭ ਲੋਚਾ ਪੂਰਿ ਮਿਲਾਇ ॥
Источники и права