couponatlas.

Гуру Грантх Сахиб (гурмукхи): Анг 1415

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਤਮਾ ਰਾਮੁ. ਨ ਪੂਜਨੀ; ਦੂਜੈ ਕਿਉ ਸੁਖੁ ਹੋਇ ॥ ਹਉਮੈ ਅੰਤਰਿ ਮੈਲੁ ਹੈ; ਸਬਦਿ. ਨ ਕਾਢਹਿ ਧੋਇ ॥ ਨਾਨਕ. ਬਿਨੁ ਨਾਵੈ, ਮੈਲਿਆ ਮੁਏ; ਜਨਮੁ ਪਦਾਰਥੁ ਖੋਇ ॥੨੦॥ ਮਨਮੁਖ ਬੋਲੇ ਅੰਧੁਲੇ; ਤਿਸੁ ਮਹਿ ਅਗਨੀ ਕਾ ਵਾਸੁ ॥ ਬਾਣੀ ਸੁਰਤਿ. ਨ ਬੁਝਨੀ; ਸਬਦਿ. ਨ ਕਰਹਿ ਪ੍ਰਗਾਸੁ ॥ ਓਨਾ ਆਪਣੀ ਅੰਦਰਿ ਸੁਧਿ ਨਹੀ; ਗੁਰ ਬਚਨਿ. ਨ ਕਰਹਿ ਵਿਸਾਸੁ ॥ ਗਿਆਨੀਆ ਅੰਦਰਿ ਗੁਰਸਬਦੁ ਹੈ; ਨਿਤ ਹਰਿ ਲਿਵ ਸਦਾ ਵਿਗਾਸੁ ॥ ਹਰਿ ਗਿਆਨੀਆ ਕੀ ਰਖਦਾ; ਹਉ ਸਦ ਬਲਿਹਾਰੀ ਤਾਸੁ ॥ ਗੁਰਮੁਖਿ ਜੋ ਹਰਿ ਸੇਵਦੇ; ਜਨ ਨਾਨਕੁ. ਤਾ ਕਾ ਦਾਸੁ ॥੨੧॥ ਮਾਇਆ ਭੁਇਅੰਗਮੁ ਸਰਪੁ ਹੈ; ਜਗੁ ਘੇਰਿਆ ਬਿਖੁ ਮਾਇ ॥ ਬਿਖੁ ਕਾ ਮਾਰਣੁ. ਹਰਿ ਨਾਮੁ ਹੈ; ਗੁਰ ਗਰੁੜ ਸਬਦੁ ਮੁਖਿ ਪਾਇ ॥ ਜਿਨ ਕਉ ਪੂਰਬਿ ਲਿਖਿਆ; ਤਿਨ ਸਤਿਗੁਰੁ ਮਿਲਿਆ ਆਇ ॥ ਮਿਲਿ ਸਤਿਗੁਰ ਨਿਰਮਲੁ ਹੋਇਆ; ਬਿਖੁ ਹਉਮੈ ਗਇਆ ਬਿਲਾਇ ॥ ਗੁਰਮੁਖਾ ਕੇ ਮੁਖ ਉਜਲੇ; ਹਰਿ ਦਰਗਹ ਸੋਭਾ ਪਾਇ ॥ ਜਨ ਨਾਨਕੁ. ਸਦਾ ਕੁਰਬਾਣੁ ਤਿਨ; ਜੋ ਚਾਲਹਿ ਸਤਿਗੁਰ ਭਾਇ ॥੨੨॥ ਸਤਿਗੁਰ ਪੁਰਖੁ ਨਿਰਵੈਰੁ ਹੈ; ਨਿਤ ਹਿਰਦੈ ਹਰਿ ਲਿਵ ਲਾਇ ॥ ਨਿਰਵੈਰੈ ਨਾਲਿ ਵੈਰੁ ਰਚਾਇਦਾ; ਅਪਣੈ ਘਰਿ ਲੂਕੀ ਲਾਇ ॥ ਅੰਤਰਿ ਕ੍ਰੋਧੁ ਅਹੰਕਾਰੁ ਹੈ; ਅਨਦਿਨੁ ਜਲੈ ਸਦਾ ਦੁਖੁ ਪਾਇ ॥ ਕੂੜੁ ਬੋਲਿ ਬੋਲਿ ਨਿਤ ਭਉਕਦੇ; ਬਿਖੁ ਖਾਧੇ ਦੂਜੈ ਭਾਇ ॥ ਬਿਖੁ ਮਾਇਆ ਕਾਰਣਿ ਭਰਮਦੇ; ਫਿਰਿ ਘਰਿ ਘਰਿ ਪਤਿ ਗਵਾਇ ॥ ਬੇਸੁਆ ਕੇਰੇ ਪੂਤ ਜਿਉ; ਪਿਤਾ ਨਾਮੁ ਤਿਸੁ ਜਾਇ ॥ ਹਰਿ ਹਰਿ ਨਾਮੁ. ਨ ਚੇਤਨੀ; ਕਰਤੈ ਆਪਿ ਖੁਆਇ ॥ ਹਰਿ ਗੁਰਮੁਖਿ ਕਿਰਪਾ ਧਾਰੀਅਨੁ; ਜਨ ਵਿਛੁੜੇ ਆਪਿ ਮਿਲਾਇ ॥ ਜਨ ਨਾਨਕੁ. ਤਿਸੁ ਬਲਿਹਾਰਣੈ; ਜੋ ਸਤਿਗੁਰ ਲਾਗੇ ਪਾਇ ॥੨੩॥ ਨਾਮਿ ਲਗੇ ਸੇ ਊਬਰੇ; ਬਿਨੁ ਨਾਵੈ. ਜਮ ਪੁਰਿ ਜਾਂਹਿ ॥ ਨਾਨਕ. ਬਿਨੁ ਨਾਵੈ, ਸੁਖੁ ਨਹੀ; ਆਇ ਗਏ ਪਛੁਤਾਹਿ ॥੨੪॥ ਚਿੰਤਾ ਧਾਵਤ ਰਹਿ ਗਏ; ਤਾਂ ਮਨਿ ਭਇਆ ਅਨੰਦੁ ॥ ਗੁਰ ਪ੍ਰਸਾਦੀ ਬੁਝੀਐ; ਸਾ ਧਨ ਸੁਤੀ ਨਿਚਿੰਦ ॥ ਜਿਨ ਕਉ ਪੂਰਬਿ ਲਿਖਿਆ; ਤਿਨੑਾ ਭੇਟਿਆ ਗੁਰ ਗੋਵਿੰਦੁ ॥ ਨਾਨਕ. ਸਹਜੇ ਮਿਲਿ ਰਹੇ; ਹਰਿ ਪਾਇਆ ਪਰਮਾਨੰਦੁ ॥੨੫॥ ਸਤਿਗੁਰੁ ਸੇਵਨਿ ਆਪਣਾ; ਗੁਰਸਬਦੀ ਵੀਚਾਰਿ ॥ ਸਤਿਗੁਰ ਕਾ ਭਾਣਾ ਮੰਨਿ ਲੈਨਿ; ਹਰਿ ਨਾਮੁ ਰਖਹਿ ਉਰ ਧਾਰਿ ॥ ਐਥੈ ਓਥੈ ਮੰਨੀਅਨਿ; ਹਰਿ ਨਾਮਿ ਲਗੇ ਵਾਪਾਰਿ ॥ ਗੁਰਮੁਖਿ ਸਬਦਿ ਸਿਞਾਪਦੇ ਤਿਤੁ; ਸਾਚੈ ਦਰਬਾਰਿ ॥ ਸਚਾ ਸਉਦਾ ਖਰਚੁ ਸਚੁ; ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ. ਨ ਆਵਈ; ਆਪਿ ਬਖਸੇ ਕਰਤਾਰਿ ॥
Источники и права