couponatlas.

Гуру Грантх Сахиб (гурмукхи): Анг 1416

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਨਾਮ ਰਤੇ ਸੇ ਧਨਵੰਤ ਹੈਨਿ; ਨਿਰਧਨੁ ਹੋਰੁ ਸੰਸਾਰੁ ॥੨੬॥ ਜਨ ਕੀ ਟੇਕ. ਹਰਿ ਨਾਮੁ ਹਰਿ; ਬਿਨੁ ਨਾਵੈ. ਠਵਰ ਨ ਠਾਉ ॥ ਗੁਰਮਤੀ ਨਾਉ ਮਨਿ ਵਸੈ; ਸਹਜੇ ਸਹਜਿ ਸਮਾਉ ॥ ਵਡਭਾਗੀ ਨਾਮੁ ਧਿਆਇਆ; ਅਹਿਨਿਸਿ ਲਾਗਾ ਭਾਉ ॥ ਜਨ ਨਾਨਕੁ. ਮੰਗੈ ਧੂੜਿ ਤਿਨ; ਹਉ ਸਦ ਕੁਰਬਾਣੈ ਜਾਉ ॥੨੭॥ ਲਖ ਚਉਰਾਸੀਹ ਮੇਦਨੀ; ਤਿਸਨਾ ਜਲਤੀ ਕਰੇ ਪੁਕਾਰ ॥ ਇਹੁ ਮੋਹੁ ਮਾਇਆ ਸਭੁ ਪਸਰਿਆ; ਨਾਲਿ ਚਲੈ ਨ. ਅੰਤੀ ਵਾਰ ॥ ਬਿਨੁ ਹਰਿ ਸਾਂਤਿ. ਨ ਆਵਈ; ਕਿਸੁ ਆਗੈ ਕਰੀ ਪੁਕਾਰ ॥ ਵਡਭਾਗੀ ਸਤਿਗੁਰੁ ਪਾਇਆ; ਬੂਝਿਆ ਬ੍ਰਹਮੁ ਬਿਚਾਰੁ ॥ ਤਿਸਨਾ ਅਗਨਿ ਸਭ ਬੁਝਿ ਗਈ; ਜਨ ਨਾਨਕ. ਹਰਿ ਉਰਿ ਧਾਰਿ ॥੨੮॥ ਅਸੀ ਖਤੇ ਬਹੁਤੁ ਕਮਾਵਦੇ; ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ; ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ. ਲੇਖੈ ਵਾਰ. ਨ ਆਵਈ; ਤੂੰ ਬਖਸਿ ਮਿਲਾਵਣਹਾਰੁ ॥ ਗੁਰ ਤੁਠੈ ਹਰਿ ਪ੍ਰਭੁ ਮੇਲਿਆ; ਸਭ ਕਿਲਵਿਖ ਕਟਿ ਵਿਕਾਰ ॥ ਜਿਨਾ ਹਰਿ ਹਰਿ ਨਾਮੁ ਧਿਆਇਆ; ਜਨ ਨਾਨਕ. ਤਿਨੑ ਜੈਕਾਰੁ ॥੨੯॥ ਵਿਛੁੜਿ ਵਿਛੁੜਿ ਜੋ ਮਿਲੇ; ਸਤਿਗੁਰ ਕੇ ਭੈ ਭਾਇ ॥ ਜਨਮ ਮਰਣ ਨਿਹਚਲੁ ਭਏ; ਗੁਰਮੁਖਿ ਨਾਮੁ ਧਿਆਇ ॥ ਗੁਰ ਸਾਧੂ ਸੰਗਤਿ ਮਿਲੈ; ਹੀਰੇ ਰਤਨ ਲਭੰਨੑਿ ॥ ਨਾਨਕ. ਲਾਲੁ ਅਮੋਲਕਾ; ਗੁਰਮੁਖਿ ਖੋਜਿ ਲਹੰਨੑਿ ॥੩੦॥ ਮਨਮੁਖ. ਨਾਮੁ, ਨ ਚੇਤਿਓ; ਧਿਗੁ ਜੀਵਣੁ ਧਿਗੁ ਵਾਸੁ ॥ ਜਿਸ ਦਾ ਦਿਤਾ ਖਾਣਾ ਪੈਨਣਾ; ਸੋ ਮਨਿ ਨ ਵਸਿਓ. ਗੁਣਤਾਸੁ ॥ ਇਹੁ ਮਨੁ ਸਬਦਿ. ਨ ਭੇਦਿਓ; ਕਿਉ ਹੋਵੈ ਘਰ ਵਾਸੁ ॥ ਮਨਮੁਖੀਆ ਦੋਹਾਗਣੀ; ਆਵਣ ਜਾਣਿ ਮੁਈਆਸੁ ॥ ਗੁਰਮੁਖਿ ਨਾਮੁ ਸੁਹਾਗੁ ਹੈ; ਮਸਤਕਿ ਮਣੀ ਲਿਖਿਆਸੁ ॥ ਹਰਿ ਹਰਿ ਨਾਮੁ ਉਰਿ ਧਾਰਿਆ; ਹਰਿ ਹਿਰਦੈ ਕਮਲ ਪ੍ਰਗਾਸੁ ॥ ਸਤਿਗੁਰੁ ਸੇਵਨਿ ਆਪਣਾ; ਹਉ ਸਦ ਬਲਿਹਾਰੀ ਤਾਸੁ ॥ ਨਾਨਕ. ਤਿਨ ਮੁਖ ਉਜਲੇ; ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥ ਸਬਦਿ ਮਰੈ. ਸੋਈ ਜਨੁ ਸਿਝੈ; ਬਿਨੁ ਸਬਦੈ ਮੁਕਤਿ. ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ; ਭਾਇ ਦੂਜੈ ਪਰਜ ਵਿਗੋਈ ॥ ਨਾਨਕ. ਬਿਨੁ ਸਤਿਗੁਰ ਨਾਉ, ਨ ਪਾਈਐ; ਜੇ ਸਉ ਲੋਚੈ ਕੋਈ ॥੩੨॥ ਹਰਿ ਕਾ ਨਾਉ ਅਤਿ ਵਡ ਊਚਾ; ਊਚੀ ਹੂ ਊਚਾ ਹੋਈ ॥ ਅਪੜਿ ਕੋਇ. ਨ ਸਕਈ; ਜੇ ਸਉ ਲੋਚੈ ਕੋਈ ॥ ਮੁਖਿ ਸੰਜਮ ਹਛਾ. ਨ ਹੋਵਈ; ਕਰਿ ਭੇਖ ਭਵੈ ਸਭ ਕੋਈ ॥ ਗੁਰ ਕੀ ਪਉੜੀ ਜਾਇ ਚੜੈ; ਕਰਮਿ ਪਰਾਪਤਿ ਹੋਈ ॥ ਅੰਤਰਿ ਆਇ ਵਸੈ ਗੁਰਸਬਦੁ ਵੀਚਾਰੈ ਕੋਇ ॥
Источники и права