couponatlas.

Гуру Грантх Сахиб (гурмукхи): Анг 1418

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਕੀ ਪ੍ਰਭ ਬੇਨਤੀ; ਹਰਿ ਭਾਵੈ ਬਖਸਿ ਮਿਲਾਇ ॥੪੧॥ ਮਨ ਆਵਣ ਜਾਣੁ. ਨ ਸੁਝਈ; ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ; ਅੰਤਰਿ ਅਗਿਆਨੁ ਗੁਬਾਰੁ ॥ ਤਬ ਨਰੁ ਸੁਤਾ ਜਾਗਿਆ; ਸਿਰਿ ਡੰਡੁ ਲਗਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ, ਹਰਿ ਚੇਤਿਆ; ਸੇ ਪਾਇਨਿ ਮੋਖ ਦੁਆਰੁ ॥ ਨਾਨਕ. ਆਪਿ ਓਹਿ ਉਧਰੇ; ਸਭ ਕੁਟੰਬ ਤਰੇ ਪਰਵਾਰ ॥੪੨॥ ਸਬਦਿ ਮਰੈ; ਸੋ ਮੁਆ ਜਾਪੈ ॥ ਗੁਰ ਪਰਸਾਦੀ; ਹਰਿ ਰਸਿ ਧ੍ਰਾਪੈ ॥ ਹਰਿ ਦਰਗਹਿ. ਗੁਰ ਸਬਦਿ ਸਿਞਾਪੈ ॥ ਬਿਨੁ ਸਬਦੈ; ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ; ਅਪੁਨਾ ਜਨਮੁ ਖੋਇ ॥ ਹਰਿ ਨਾਮੁ. ਨ ਚੇਤਹਿ; ਅੰਤਿ ਦੁਖੁ ਰੋਇ ॥ ਨਾਨਕ. ਕਰਤਾ ਕਰੇ; ਸੁ ਹੋਇ ॥੪੩॥ ਗੁਰਮੁਖਿ. ਬੁਢੇ ਕਦੇ ਨਾਹੀ; ਜਿਨੑਾ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ; ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ ਬਿਬੇਕ ਰਹਹਿ; ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ; ਸਭੁ ਆਤਮ ਰਾਮੁ ਪਛਾਨੁ ॥੪੪॥ ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ; ਜਿਨੑਾ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ; ਸਭ ਧਰਮ ਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ; ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ. ਨ ਲਗਈ; ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ. ਨ ਉਤਰੈ; ਜੇ ਸਉ ਧੋਵਣ ਪਾਇ ॥ ਨਾਨਕ. ਗੁਰਮੁਖਿ ਮੇਲਿਅਨੁ; ਗੁਰ ਕੈ ਅੰਕਿ ਸਮਾਇ ॥੪੫॥ ਬੁਰਾ ਕਰੇ; ਸੁ ਕੇਹਾ ਸਿਝੈ ॥ ਆਪਣੈ ਰੋਹਿ; ਆਪੇ ਹੀ ਦਝੈ ॥ ਮਨਮੁਖਿ ਕਮਲਾ; ਰਗੜੈ ਲੁਝੈ ॥ ਗੁਰਮੁਖਿ ਹੋਇ; ਤਿਸੁ ਸਭ ਕਿਛੁ ਸੁਝੈ ॥ ਨਾਨਕ ਗੁਰਮੁਖਿ; ਮਨ ਸਿਉ ਲੁਝੈ ॥੪੬॥ ਜਿਨਾ ਸਤਿਗੁਰੁ ਪੁਰਖੁ. ਨ ਸੇਵਿਓ; ਸਬਦਿ. ਨ ਕੀਤੋ ਵੀਚਾਰੁ ॥ ਓਇ ਮਾਣਸ ਜੂਨਿ. ਨ ਆਖੀਅਨਿ; ਪਸੂ ਢੋਰ ਗਾਵਾਰ ॥ ਓਨਾ ਅੰਤਰਿ. ਗਿਆਨੁ ਨ ਧਿਆਨੁ ਹੈ; ਹਰਿ ਸਉ. ਪ੍ਰੀਤਿ ਨ ਪਿਆਰੁ ॥ ਮਨਮੁਖ ਮੁਏ ਵਿਕਾਰ ਮਹਿ; ਮਰਿ ਜੰਮਹਿ ਵਾਰੋ ਵਾਰ ॥ ਜੀਵਦਿਆ ਨੋ ਮਿਲੈ. ਸੁ ਜੀਵਦੇ; ਹਰਿ ਜਗਜੀਵਨ ਉਰ ਧਾਰਿ ॥ ਨਾਨਕ. ਗੁਰਮੁਖਿ ਸੋਹਣੇ; ਤਿਤੁ ਸਚੈ ਦਰਬਾਰਿ ॥੪੭॥ ਹਰਿ ਮੰਦਰੁ. ਹਰਿ ਸਾਜਿਆ; ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ; ਮਾਇਆ ਮੋਹ ਪਰਜਾਲਿ ॥ ਹਰਿ ਮੰਦਰਿ ਵਸਤੁ ਅਨੇਕ ਹੈ; ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ; ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ; ਹਰਿ ਹਿਰਦੈ ਪਾਇਆ ਨਾਲਿ ॥੪੮॥ ਮਨਮੁਖ ਦਹ ਦਿਸਿ ਫਿਰਿ ਰਹੇ; ਅਤਿ ਤਿਸਨਾ ਲੋਭ ਵਿਕਾਰ ॥
Источники и права