couponatlas.

Гуру Грантх Сахиб (гурмукхи): Анг 1419

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਇਆ ਮੋਹੁ. ਨ ਚੁਕਈ; ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ; ਅਤਿ ਤਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ; ਜਨ ਨਾਨਕ. ਸਬਦੁ ਬੀਚਾਰਿ ॥੪੯॥ ਹਰਿ ਹਰਿ ਨਾਮੁ ਧਿਆਇ ਮਨ; ਹਰਿ ਦਰਗਹ ਪਾਵਹਿ ਮਾਨੁ ॥ ਕਿਲਵਿਖ ਪਾਪ ਸਭਿ ਕਟੀਅਹਿ; ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ; ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ; ਜਨ ਨਾਨਕ. ਜਪਿ ਹਰਿ ਨਾਮੁ ॥੫੦॥ ਧਨਾਸਰੀ ਧਨਵੰਤੀ ਜਾਣੀਐ ਭਾਈ; ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ. ਜੀਅ ਸਉ ਭਾਈ; ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ; ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ ਨਹੀ ਭਾਈ; ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ; ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ. ਗੁਣ ਚੰਗਿਆਈਆ ਭਾਈ; ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ; ਦਰਸਨ ਕਉ ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ; ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ. ਨ ਜਾਣਨੀ ਭਾਈ; ਦੂਜੈ ਭਾਇ ਫਿਰਾਇ ॥ ਸੰਗਤਿ ਢੋਈ. ਨਾ ਮਿਲੈ, ਭਾਈ; ਬੈਸਣਿ ਮਿਲੈ. ਨ ਥਾਉ ॥ ਨਾਨਕ. ਹੁਕਮੁ ਤਿਨਾ ਮਨਾਇਸੀ ਭਾਈ; ਜਿਨਾ ਧੁਰੇ ਕਮਾਇਆ ਨਾਉ ॥ ਤਿਨੑ ਵਿਟਹੁ ਹਉ ਵਾਰਿਆ ਭਾਈ; ਤਿਨ ਕਉ ਸਦ ਬਲਿਹਾਰੈ ਜਾਉ ॥੫੧॥ ਸੇ ਦਾੜੀਆਂ ਸਚੀਆ; ਜਿ ਗੁਰ ਚਰਨੀ ਲਗੰਨੑਿ ॥ ਅਨਦਿਨੁ ਸੇਵਨਿ ਗੁਰੁ ਆਪਣਾ; ਅਨਦਿਨੁ ਅਨਦਿ ਰਹੰਨੑਿ ॥ ਨਾਨਕ. ਸੇ ਮੁਹ ਸੋਹਣੇ; ਸਚੈ ਦਰਿ ਦਿਸੰਨੑਿ ॥੫੨॥ ਮੁਖ ਸਚੇ ਸਚੁ ਦਾੜੀਆ; ਸਚੁ ਬੋਲਹਿ ਸਚੁ ਕਮਾਹਿ ॥ ਸਚਾ ਸਬਦੁ ਮਨਿ ਵਸਿਆ; ਸਤਿਗੁਰ ਮਾਂਹਿ ਸਮਾਂਹਿ ॥ ਸਚੀ ਰਾਸੀ ਸਚੁ ਧਨੁ; ਉਤਮ ਪਦਵੀ ਪਾਂਹਿ ॥ ਸਚੁ ਸੁਣਹਿ ਸਚੁ ਮੰਨਿ ਲੈਨਿ; ਸਚੀ ਕਾਰ ਕਮਾਹਿ ॥ ਸਚੀ ਦਰਗਹ ਬੈਸਣਾ; ਸਚੇ ਮਾਹਿ ਸਮਾਹਿ ॥ ਨਾਨਕ. ਵਿਣੁ ਸਤਿਗੁਰ ਸਚੁ. ਨ ਪਾਈਐ; ਮਨਮੁਖ ਭੂਲੇ ਜਾਂਹਿ ॥੫੩॥ ਬਾਬੀਹਾ ਪ੍ਰਿਉ ਪ੍ਰਿਉ ਕਰੇ; ਜਲਨਿਧਿ ਪ੍ਰੇਮ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ; ਸਭਿ ਦੂਖ ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਊਪਜੈ; ਚੁਕੈ ਕੂਕ ਪੁਕਾਰ ॥ ਨਾਨਕ. ਗੁਰਮੁਖਿ ਸਾਂਤਿ ਹੋਇ; ਨਾਮੁ ਰਖਹੁ ਉਰਿ ਧਾਰਿ ॥੫੪॥ ਬਾਬੀਹਾ. ਤੂੰ ਸਚੁ ਚਉ; ਸਚੇ ਸਉ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ; ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ. ਤਿਖ ਉਤਰੈ; ਮੰਨਿ ਲੈ ਰਜਾਇ ॥
Источники и права