couponatlas.

Гуру Грантх Сахиб (гурмукхи): Анг 1424

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ; ਅੰਮ੍ਰਿਤੁ ਕਹੈ ਕਹਾਇ ॥ ਗੁਰਮਤੀ ਨਾਮੁ ਨਿਰਮਲੋੁ; ਨਿਰਮਲ ਨਾਮੁ ਧਿਆਇ ॥ ਅੰਮ੍ਰਿਤ ਬਾਣੀ ਤਤੁ ਹੈ; ਗੁਰਮੁਖਿ ਵਸੈ ਮਨਿ ਆਇ ॥ ਹਿਰਦੈ ਕਮਲੁ ਪਰਗਾਸਿਆ; ਜੋਤੀ ਜੋਤਿ ਮਿਲਾਇ ॥ ਨਾਨਕ. ਸਤਿਗੁਰੁ ਤਿਨ ਕਉ ਮੇਲਿਓਨੁ; ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥ ਅੰਦਰਿ ਤਿਸਨਾ ਅਗਿ ਹੈ; ਮਨਮੁਖ ਭੁਖ. ਨ ਜਾਇ ॥ ਮੋਹੁ ਕੁਟੰਬੁ ਸਭੁ ਕੂੜੁ ਹੈ; ਕੂੜਿ ਰਹਿਆ ਲਪਟਾਇ ॥ ਅਨਦਿਨੁ ਚਿੰਤਾ ਚਿੰਤਵੈ; ਚਿੰਤਾ ਬਧਾ ਜਾਇ ॥ ਜੰਮਣੁ ਮਰਣੁ. ਨ ਚੁਕਈ; ਹਉਮੈ ਕਰਮ ਕਮਾਇ ॥ ਗੁਰ ਸਰਣਾਈ ਉਬਰੈ; ਨਾਨਕ. ਲਏ ਛਡਾਇ ॥੨੬॥ ਸਤਿਗੁਰ ਪੁਰਖੁ ਹਰਿ ਧਿਆਇਦਾ; ਸਤਸੰਗਤਿ ਸਤਿਗੁਰ ਭਾਇ ॥ ਸਤਸੰਗਤਿ ਸਤਿਗੁਰ ਸੇਵਦੇ; ਹਰਿ ਮੇਲੇ ਗੁਰੁ ਮੇਲਾਇ ॥ ਏਹੁ ਭਉਜਲੁ ਜਗਤੁ ਸੰਸਾਰੁ ਹੈ; ਗੁਰੁ ਬੋਹਿਥੁ ਨਾਮਿ ਤਰਾਇ ॥ ਗੁਰਸਿਖੀ ਭਾਣਾ ਮੰਨਿਆ; ਗੁਰੁ ਪੂਰਾ ਪਾਰਿ ਲੰਘਾਇ ॥ ਗੁਰਸਿਖਾਂ ਕੀ ਹਰਿ. ਧੂੜਿ ਦੇਹਿ; ਹਮ ਪਾਪੀ ਭੀ ਗਤਿ ਪਾਂਹਿ ॥ ਧੁਰਿ ਮਸਤਕਿ ਹਰਿ ਪ੍ਰਭ ਲਿਖਿਆ; ਗੁਰ ਨਾਨਕ. ਮਿਲਿਆ ਆਇ ॥ ਜਮਕੰਕਰ ਮਾਰਿ ਬਿਦਾਰਿਅਨੁ; ਹਰਿ ਦਰਗਹ ਲਏ ਛਡਾਇ ॥ ਗੁਰਸਿਖਾ ਨੋ ਸਾਬਾਸਿ ਹੈ; ਹਰਿ ਤੁਠਾ ਮੇਲਿ ਮਿਲਾਇ ॥੨੭॥ ਗੁਰਿ ਪੂਰੈ. ਹਰਿ ਨਾਮੁ ਦਿੜਾਇਆ; ਜਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਇ; ਕਰਿ ਚਾਨਣੁ. ਮਗੁ ਦੇਖਾਇਆ ॥ ਹਉਮੈ ਮਾਰਿ. ਏਕ ਲਿਵ ਲਾਗੀ; ਅੰਤਰਿ ਨਾਮੁ ਵਸਾਇਆ ॥ ਗੁਰਮਤੀ. ਜਮੁ ਜੋਹਿ, ਨ ਸਕੈ; ਸਚੈ ਨਾਇ ਸਮਾਇਆ ॥ ਸਭੁ ਆਪੇ ਆਪਿ. ਵਰਤੈ ਕਰਤਾ; ਜੋ ਭਾਵੈ. ਸੋ ਨਾਇ ਲਾਇਆ ॥ ਜਨ ਨਾਨਕੁ. ਨਾਉ ਲਏ ਤਾਂ ਜੀਵੈ; ਬਿਨੁ ਨਾਵੈ. ਖਿਨੁ ਮਰਿ ਜਾਇਆ ॥੨੮॥ ਮਨ ਅੰਤਰਿ ਹਉਮੈ ਰੋਗੁ; ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ ਨਾਨਕ. ਰੋਗੁ ਗਵਾਇ; ਮਿਲਿ ਸਤਿਗੁਰ ਸਾਧੂ ਸਜਣਾ ॥੨੯॥ ਗੁਰਮਤੀ; ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ; ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ. ਨ ਲਭਈ; ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰ ਸਤਿਗੁਰਿ. ਨਾਮੁ ਦਿੜਾਇਆ; ਮਨੁ ਅਨਤ. ਨ ਕਾਹੂ ਡੋਲੇ ॥ ਜਨ ਨਾਨਕੁ. ਹਰਿ ਕਾ ਦਾਸੁ ਹੈ; ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥
Источники и права