couponatlas.

Гуру Грантх Сахиб (гурмукхи): Анг 143

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਖੁੰਢਾ ਅੰਦਰਿ ਰਖਿ ਕੈ; ਦੇਨਿ. ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ; ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ; ਦਿਚੈ ਅਗਿ ਜਾਲਾਇ ॥ ਨਾਨਕ. ਮਿਠੈ ਪਤਰੀਐ; ਵੇਖਹੁ ਲੋਕਾ ਆਇ ॥੨॥ ਪਵੜੀ ॥ ਇਕਨਾ. ਮਰਣੁ ਨ ਚਿਤਿ; ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ; ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ; ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ; ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ; ਕਿਆ ਨ ਜਾਣਿਆ ॥ ਬਧੇ ਕਰਨਿ ਸਲਾਮ; ਖਸਮ. ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ; ਸਾਹਿਬ ਭਾਵਸੀ ॥ ਕਰਸਨਿ ਤਖਤਿ ਸਲਾਮੁ; ਲਿਖਿਆ ਪਾਵਸੀ ॥੧੧॥ ਮਃ ੧ ਸਲੋਕੁ ॥ ਮਛੀ ਤਾਰੂ. ਕਿਆ ਕਰੇ; ਪੰਖੀ ਕਿਆ ਆਕਾਸੁ ॥ ਪਥਰ ਪਾਲਾ ਕਿਆ ਕਰੇ; ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ; ਭੀ ਸੋ ਕੁਤੀ ਧਾਤੁ ॥ ਬੋਲਾ. ਜੇ ਸਮਝਾਈਐ; ਪੜੀਅਹਿ ਸਿੰਮ੍ਰਿਤਿ ਪਾਠ ॥ ਅੰਧਾ. ਚਾਨਣਿ ਰਖੀਐ; ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ; ਚੁਣਿ ਚੁਣਿ ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ; ਢਹੈ. ਨ ਹੋਇ ਕਪਾਸ ॥ ਨਾਨਕ. ਮੂਰਖ ਏਹਿ ਗੁਣ; ਬੋਲੇ ਸਦਾ ਵਿਣਾਸੁ ॥੧॥ ਮਃ ੧ ॥ ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ; ਤੁਟੈ ਭਤਾਰੁ ॥ ਪੁਤਂ‍ੀ; ਗੰਢੁ ਪਵੈ ਸੰਸਾਰਿ ॥ ਰਾਜਾ ਮੰਗੈ; ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ; ਜਾ ਖਾਇ ॥ ਕਾਲਾ ਗੰਢੁ; ਨਦੀਆ ਮੀਹ ਝੋਲ ॥ ਗੰਢੁ ਪਰੀਤੀ; ਮਿਠੇ ਬੋਲ ॥ ਬੇਦਾ ਗੰਢੁ; ਬੋਲੇ ਸਚੁ ਕੋਇ ॥ ਮੁਇਆ ਗੰਢੁ; ਨੇਕੀ ਸਤੁ ਹੋਇ ॥ ਏਤੁ ਗੰਢਿ; ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ; ਮੁਹਿ ਮਾਰ ॥ ਨਾਨਕੁ; ਆਖੈ ਏਹੁ ਬੀਚਾਰੁ ॥ ਸਿਫਤੀ; ਗੰਢੁ ਪਵੈ ਦਰਬਾਰਿ ॥੨॥ ਪਉੜੀ ॥ ਆਪੇ ਕੁਦਰਤਿ ਸਾਜਿ ਕੈ; ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ; ਆਪੇ ਪਰਖਣਹਾਰੁ ॥ ਖਰੇ. ਖਜਾਨੈ ਪਾਈਅਹਿ; ਖੋਟੇ. ਸਟੀਅਹਿ ਬਾਹਰ ਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ; ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ ਪਵਹਿ; ਏਹਾ ਕਰਣੀ ਸਾਰੁ ॥ ਸਤਿਗੁਰੁ. ਖੋਟਿਅਹੁ ਖਰੇ ਕਰੇ; ਸਬਦਿ ਸਵਾਰਣਹਾਰੁ ॥ ਸਚੀ ਦਰਗਹ ਮੰਨੀਅਨਿ; ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ; ਜੋ. ਆਪਿ ਬਖਸੇ ਕਰਤਾਰਿ ॥੧੨॥ ਸਲੋਕੁ ਮਃ ੧ ॥ ਹਮ ਜੇਰ ਜਿਮੀ. ਦੁਨੀਆ; ਪੀਰਾ ਮਸਾਇਕਾ ਰਾਇਆ ॥ ਮੇ ਰਵਦਿ ਬਾਦਿਸਾਹਾ; ਅਫਜੂ ਖੁਦਾਇ ॥ ਏਕ ਤੂਹੀ. ਏਕ ਤੁਹੀ ॥੧॥ ਮਃ ੧ ॥ ਨ ਦੇਵ ਦਾਨਵਾ; ਨਰਾ ॥ ਨ ਸਿਧ ਸਾਧਿਕਾ ਧਰਾ ॥ ਅਸਤਿ ਏਕ; ਦਿਗਰਿ ਕੁਈ ॥
Источники и права