couponatlas.

Гуру Грантх Сахиб (гурмукхи): Анг 145

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਾ ਤੁਧੁ ਭਾਵਹਿ. ਤਾ ਕਰਹਿ ਬਿਭੂਤਾ; ਸਿੰਙੀ ਨਾਦੁ ਵਜਾਵਹਿ ॥ ਜਾ ਤੁਧੁ ਭਾਵੈ. ਤਾ ਪੜਹਿ ਕਤੇਬਾ; ਮੁਲਾ ਸੇਖ ਕਹਾਵਹਿ ॥ ਜਾ ਤੁਧੁ ਭਾਵੈ. ਤਾ ਹੋਵਹਿ ਰਾਜੇ; ਰਸ ਕਸ ਬਹੁਤੁ ਕਮਾਵਹਿ ॥ ਜਾ ਤੁਧੁ ਭਾਵੈ. ਤੇਗ ਵਗਾਵਹਿ; ਸਿਰ ਮੁੰਡੀ ਕਟਿ ਜਾਵਹਿ ॥ ਜਾ ਤੁਧੁ ਭਾਵੈ. ਜਾਹਿ ਦਿਸੰਤਰਿ; ਸੁਣਿ ਗਲਾ ਘਰਿ ਆਵਹਿ ॥ ਜਾ ਤੁਧੁ ਭਾਵੈ. ਨਾਇ ਰਚਾਵਹਿ; ਤੁਧੁ ਭਾਣੇ ਤੂੰ ਭਾਵਹਿ ॥ ਨਾਨਕੁ ਏਕ ਕਹੈ ਬੇਨੰਤੀ; ਹੋਰਿ ਸਗਲੇ ਕੂੜੁ ਕਮਾਵਹਿ ॥੧॥ ਮਃ ੧ ॥ ਜਾ ਤੂੰ ਵਡਾ. ਸਭਿ ਵਡਿਆਂਈਆ; ਚੰਗੈ ਚੰਗਾ ਹੋਈ ॥ ਜਾ ਤੂੰ ਸਚਾ ਤਾ ਸਭੁ ਕੋ ਸਚਾ; ਕੂੜਾ ਕੋਇ ਨ ਕੋਈ ॥ ਆਖਣੁ ਵੇਖਣੁ ਬੋਲਣੁ ਚਲਣੁ; ਜੀਵਣੁ ਮਰਣਾ ਧਾਤੁ ॥ ਹੁਕਮੁ ਸਾਜਿ. ਹੁਕਮੈ ਵਿਚਿ ਰਖੈ; ਨਾਨਕ ਸਚਾ ਆਪਿ ॥੨॥ ਪਉੜੀ ॥ ਸਤਿਗੁਰੁ ਸੇਵਿ ਨਿਸੰਗੁ; ਭਰਮੁ ਚੁਕਾਈਐ ॥ ਸਤਿਗੁਰੁ ਆਖੈ ਕਾਰ; ਸੁ ਕਾਰ ਕਮਾਈਐ ॥ ਸਤਿਗੁਰੁ ਹੋਇ ਦਇਆਲੁ; ਤ ਨਾਮੁ ਧਿਆਈਐ ॥ ਲਾਹਾ ਭਗਤਿ ਸੁ ਸਾਰੁ; ਗੁਰਮੁਖਿ ਪਾਈਐ ॥ ਮਨਮੁਖਿ ਕੂੜੁ ਗੁਬਾਰੁ; ਕੂੜੁ ਕਮਾਈਐ ॥ ਸਚੇ ਦੈ ਦਰਿ ਜਾਇ; ਸਚੁ ਚਵਾਂਈਐ ॥ ਸਚੈ ਅੰਦਰਿ ਮਹਲਿ; ਸਚਿ ਬੁਲਾਈਐ ॥ ਨਾਨਕ. ਸਚੁ ਸਦਾ ਸਚਿਆਰੁ; ਸਚਿ ਸਮਾਈਐ ॥੧੫॥ ਸਲੋਕੁ ਮਃ ੧ ॥ ਕਲਿ ਕਾਤੀ. ਰਾਜੇ ਕਾਸਾਈ; ਧਰਮੁ. ਪੰਖ ਕਰਿ ਉਡਰਿਆ ॥ ਕੂੜੁ ਅਮਾਵਸ. ਸਚੁ ਚੰਦ੍ਰਮਾ; ਦੀਸੈ ਨਾਹੀ. ਕਹ ਚੜਿਆ ॥ ਹਉ ਭਾਲਿ; ਵਿਕੁੰਨੀ ਹੋਈ ॥ ਆਧੇਰੈ, ਰਾਹੁ ਨ ਕੋਈ ॥ ਵਿਚਿ ਹਉਮੈ ਕਰਿ; ਦੁਖੁ ਰੋਈ ॥ ਕਹੁ ਨਾਨਕ; ਕਿਨਿ ਬਿਧਿ ਗਤਿ ਹੋਈ ॥੧॥ ਮਃ ੩ ॥ ਕਲਿ ਕੀਰਤਿ; ਪਰਗਟੁ. ਚਾਨਣੁ ਸੰਸਾਰਿ ॥ ਗੁਰਮੁਖਿ ਕੋਈ; ਉਤਰੈ ਪਾਰਿ ॥ ਜਿਸ ਨੋ ਨਦਰਿ ਕਰੇ; ਤਿਸੁ ਦੇਵੈ ॥ ਨਾਨਕ; ਗੁਰਮੁਖਿ ਰਤਨੁ ਸੋ ਲੇਵੈ ॥੨॥ ਪਉੜੀ ॥ ਭਗਤਾ ਤੈ ਸੈਸਾਰੀਆ; ਜੋੜੁ. ਕਦੇ ਨ ਆਇਆ ॥ ਕਰਤਾ ਆਪਿ ਅਭੁਲੁ ਹੈ; ਨ ਭੁਲੈ. ਕਿਸੈ ਦਾ ਭੁਲਾਇਆ ॥ ਭਗਤ ਆਪੇ ਮੇਲਿਅਨੁ; ਜਿਨੀ ਸਚੋ ਸਚੁ ਕਮਾਇਆ ॥ ਸੈਸਾਰੀ ਆਪਿ ਖੁਆਇਅਨੁ; ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ ॥ ਚਲਣ. ਸਾਰ ਨ ਜਾਣਨੀ; ਕਾਮੁ ਕਰੋਧੁ. ਵਿਸੁ ਵਧਾਇਆ ॥ ਭਗਤ ਕਰਨਿ ਹਰਿ ਚਾਕਰੀ; ਜਿਨੀ ਅਨਦਿਨੁ ਨਾਮੁ ਧਿਆਇਆ ॥ ਦਾਸਨਿ ਦਾਸ ਹੋਇ ਕੈ; ਜਿਨੀ. ਵਿਚਹੁ ਆਪੁ ਗਵਾਇਆ ॥ ਓਨਾ ਖਸਮੈ ਕੈ ਦਰਿ ਮੁਖ ਉਜਲੇ; ਸਚੈ ਸਬਦਿ ਸੁਹਾਇਆ ॥੧੬॥ ਸਲੋਕੁ ਮਃ ੧ ॥ ਸਬਾਹੀ ਸਾਲਾਹ; ਜਿਨੀ ਧਿਆਇਆ ਇਕ ਮਨਿ ॥ ਸੇਈ ਪੂਰੇ ਸਾਹ; ਵਖਤੈ ਉਪਰਿ ਲੜਿ ਮੁਏ ॥ ਦੂਜੈ ਬਹੁਤੇ ਰਾਹ; ਮਨ ਕੀਆ ਮਤੀ ਖਿੰਡੀਆ ॥ ਬਹੁਤੁ ਪਏ ਅਸਗਾਹ; ਗੋਤੇ ਖਾਹਿ. ਨ ਨਿਕਲਹਿ ॥
Источники и права