couponatlas.

Гуру Грантх Сахиб (гурмукхи): Анг 146

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੀਜੈ. ਮੁਹੀ ਗਿਰਾਹ; ਭੁਖ ਤਿਖਾ ਦੁਇ. ਭਉਕੀਆ ॥ ਖਾਧਾ ਹੋਇ ਸੁਆਹ; ਭੀ ਖਾਣੇ ਸਿਉ ਦੋਸਤੀ ॥ ਚਉਥੈ ਆਈ ਊਂਘ; ਅਖੀ ਮੀਟਿ. ਪਵਾਰਿ ਗਇਆ ॥ ਭੀ. ਉਠਿ ਰਚਿਓਨੁ ਵਾਦੁ; ਸੈ ਵਰੑਿਆ ਕੀ ਪਿੜ ਬਧੀ ॥ ਸਭੇ ਵੇਲਾ ਵਖਤ ਸਭਿ; ਜੇ ਅਠੀ ਭਉ ਹੋਇ ॥ ਨਾਨਕ. ਸਾਹਿਬੁ ਮਨਿ ਵਸੈ; ਸਚਾ ਨਾਵਣੁ ਹੋਇ ॥੧॥ ਮਃ ੨ ॥ ਸੇਈ ਪੂਰੇ ਸਾਹ; ਜਿਨੀ ਪੂਰਾ ਪਾਇਆ ॥ ਅਠੀ ਵੇਪਰਵਾਹ; ਰਹਨਿ ਇਕਤੈ ਰੰਗਿ ॥ ਦਰਸਨਿ ਰੂਪਿ ਅਥਾਹ; ਵਿਰਲੇ ਪਾਈਅਹਿ ॥ ਕਰਮਿ ਪੂਰੈ. ਪੂਰਾ ਗੁਰੂ; ਪੂਰਾ ਜਾ ਕਾ ਬੋਲੁ ॥ ਨਾਨਕ. ਪੂਰਾ ਜੇ ਕਰੇ; ਘਟੈ ਨਾਹੀ. ਤੋਲੁ ॥੨॥ ਪਉੜੀ ॥ ਜਾ ਤੂੰ ਤਾ ਕਿਆ ਹੋਰਿ; ਮੈ ਸਚੁ ਸੁਣਾਈਐ ॥ ਮੁਠੀ ਧੰਧੈ ਚੋਰਿ; ਮਹਲੁ ਨ ਪਾਈਐ ॥ ਏਨੈ ਚਿਤਿ ਕਠੋਰਿ; ਸੇਵ ਗਵਾਈਐ ॥ ਜਿਤੁ ਘਟਿ. ਸਚੁ ਨ ਪਾਇ; ਸੁ ਭੰਨਿ ਘੜਾਈਐ ॥ ਕਿਉ ਕਰਿ ਪੂਰੈ ਵਟਿ; ਤੋਲਿ ਤੁਲਾਈਐ ॥ ਕੋਇ. ਨ ਆਖੈ ਘਟਿ; ਹਉਮੈ ਜਾਈਐ ॥ ਲਈਅਨਿ ਖਰੇ ਪਰਖਿ; ਦਰਿ ਬੀਨਾਈਐ ॥ ਸਉਦਾ ਇਕਤੁ ਹਟਿ; ਪੂਰੈ ਗੁਰਿ ਪਾਈਐ ॥੧੭॥ ਸਲੋਕ ਮਃ ੨ ॥ ਅਠੀ ਪਹਰੀ. ਅਠ ਖੰਡ; ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ; ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ; ਨਾਨਕ. ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ; ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ; ਮਨਿ ਮੁਖਿ. ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ; ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ; ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ; ਬਹੁੜਿ. ਨ ਪਾਈ ਤਾਉ ॥ ਸਤੀ ਪਹਰੀ. ਸਤੁ ਭਲਾ; ਬਹੀਐ ਪੜਿਆ ਪਾਸਿ ॥ ਓਥੈ. ਪਾਪੁ ਪੁੰਨੁ ਬੀਚਾਰੀਐ; ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ; ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ; ਦੁਖੁ ਸੁਖੁ ਖਸਮੈ ਪਾਸਿ ॥੧॥ ਮਃ ੨ ॥ ਪਉਣੁ ਗੁਰੂ ਪਾਣੀ ਪਿਤਾ; ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ. ਦਾਈ ਦਾਇਆ; ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ; ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ; ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ; ਗਏ ਮਸਕਤਿ ਘਾਲਿ ॥ ਨਾਨਕ. ਤੇ ਮੁਖ ਉਜਲੇ; ਹੋਰ ਕੇਤੀ ਛੁਟੀ ਨਾਲਿ ॥੨॥ ਪਉੜੀ ॥ ਸਚਾ ਭੋਜਨੁ ਭਾਉ; ਸਤਿਗੁਰਿ ਦਸਿਆ ॥ ਸਚੇ ਹੀ ਪਤੀਆਇ; ਸਚਿ ਵਿਗਸਿਆ ॥ ਸਚੈ ਕੋਟਿ ਗਿਰਾਂਇ; ਨਿਜ ਘਰਿ ਵਸਿਆ ॥ ਸਤਿਗੁਰਿ ਤੁਠੈ ਨਾਉ; ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ; ਕੂੜਿ. ਨ ਜਾਈਐ ॥ ਝੂਠੋ ਝੂਠੁ ਵਖਾਣਿ; ਸੁ ਮਹਲੁ ਖੁਆਈਐ ॥
Источники и права