couponatlas.

Гуру Грантх Сахиб (гурмукхи): Анг 149

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਚਾ ਸਬਦੁ ਬੀਚਾਰਿ; ਕਾਲੁ ਵਿਧਉਸਿਆ ॥ ਢਾਢੀ ਕਥੇ ਅਕਥੁ; ਸਬਦਿ ਸਵਾਰਿਆ ॥ ਨਾਨਕ. ਗੁਣ ਗਹਿ ਰਾਸਿ; ਹਰਿ ਜੀਉ ਮਿਲੇ ਪਿਆਰਿਆ ॥੨੩॥ ਸਲੋਕੁ ਮਃ ੧ ॥ ਖਤਿਅਹੁ ਜੰਮੇ. ਖਤੇ ਕਰਨਿ; ਤ ਖਤਿਆ ਵਿਚਿ ਪਾਹਿ ॥ ਧੋਤੇ. ਮੂਲਿ ਨ ਉਤਰਹਿ; ਜੇ ਸਉ ਧੋਵਣ ਪਾਹਿ ॥ ਨਾਨਕ. ਬਖਸੇ ਬਖਸੀਅਹਿ; ਨਾਹਿ ਤ. ਪਾਹੀ ਪਾਹਿ ॥੧॥ ਮਃ ੧ ॥ ਨਾਨਕ. ਬੋਲਣੁ ਝਖਣਾ; ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ. ਦਰਿ ਕਪੜੇ; ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ; ਤਿਥੈ ਚੰਗੀ ਚੁਪ ॥੨॥ ਪਉੜੀ ॥ ਚਾਰੇ ਕੁੰਡਾ ਦੇਖਿ; ਅੰਦਰੁ ਭਾਲਿਆ ॥ ਸਚੈ ਪੁਰਖਿ ਅਲਖਿ; ਸਿਰਜਿ ਨਿਹਾਲਿਆ ॥ ਉਝੜਿ ਭੁਲੇ ਰਾਹ; ਗੁਰਿ ਵੇਖਾਲਿਆ ॥ ਸਤਿਗੁਰ ਸਚੇ ਵਾਹੁ; ਸਚੁ ਸਮਾਲਿਆ ॥ ਪਾਇਆ ਰਤਨੁ ਘਰਾਹੁ; ਦੀਵਾ ਬਾਲਿਆ ॥ ਸਚੈ ਸਬਦਿ ਸਲਾਹਿ; ਸੁਖੀਏ ਸਚ ਵਾਲਿਆ ॥ ਨਿਡਰਿਆ ਡਰੁ ਲਗਿ; ਗਰਬਿ ਸਿ ਗਾਲਿਆ ॥ ਨਾਵਹੁ ਭੁਲਾ ਜਗੁ; ਫਿਰੈ ਬੇਤਾਲਿਆ ॥੨੪॥ ਸਲੋਕੁ ਮਃ ੩ ॥ ਭੈ ਵਿਚਿ ਜੰਮੈ. ਭੈ ਮਰੈ; ਭੀ ਭਉ ਮਨ ਮਹਿ ਹੋਇ ॥ ਨਾਨਕ. ਭੈ ਵਿਚਿ ਜੇ ਮਰੈ; ਸਹਿਲਾ ਆਇਆ ਸੋਇ ॥੧॥ ਮਃ ੩ ॥ ਭੈ ਵਿਣੁ ਜੀਵੈ ਬਹੁਤੁ ਬਹੁਤੁ; ਖੁਸੀਆ ਖੁਸੀ ਕਮਾਇ ॥ ਨਾਨਕ. ਭੈ ਵਿਣੁ ਜੇ ਮਰੈ; ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਸਤਿਗੁਰੁ ਹੋਇ ਦਇਆਲੁ; ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ; ਨ ਕਬਹੂੰ ਝੂਰੀਐ ॥ ਸਤਿਗੁਰੁ ਹੋਇ ਦਇਆਲੁ; ਤਾ ਦੁਖੁ. ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ; ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ ਦਇਆਲੁ; ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ; ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ ਦਇਆਲੁ; ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ; ਤ ਸਚਿ ਸਮਾਈਐ ॥੨੫॥ ਸਲੋਕੁ ਮਃ ੧ ॥ ਸਿਰੁ ਖੋਹਾਇ. ਪੀਅਹਿ ਮਲਵਾਣੀ; ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ. ਮੁਹਿ ਲੈਨਿ ਭੜਾਸਾ; ਪਾਣੀ ਦੇਖਿ ਸਗਾਹੀ ॥ ਭੇਡਾ ਵਾਗੀ. ਸਿਰੁ ਖੋਹਾਇਨਿ; ਭਰੀਅਨਿ ਹਥ ਸੁਆਹੀ ॥ ਮਾਊ ਪੀਊ ਕਿਰਤੁ ਗਵਾਇਨਿ; ਟਬਰ ਰੋਵਨਿ ਧਾਹੀ ॥ ਓਨਾ. ਪਿੰਡੁ ਨ ਪਤਲਿ. ਕਿਰਿਆ ਨ ਦੀਵਾ; ਮੁਏ. ਕਿਥਾਊ ਪਾਹੀ ॥ ਅਠਸਠਿ ਤੀਰਥ. ਦੇਨਿ ਨ ਢੋਈ; ਬ੍ਰਹਮਣ. ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ. ਦਿਨੁ ਰਾਤੀ; ਮਥੈ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ. ਮਰਣੈ; ਦੜਿ ਦੀਬਾਣਿ. ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ; ਅਗੋ ਪਿਛੀ ਜਾਹੀ ॥ ਨਾ ਓਇ ਜੋਗੀ. ਨਾ ਓਇ ਜੰਗਮ; ਨਾ ਓਇ ਕਾਜੀ ਮੁੰਲਾ ॥
Источники и права