couponatlas.

Гуру Грантх Сахиб (гурмукхи): Анг 150

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦਯਿ ਵਿਗੋਏ. ਫਿਰਹਿ ਵਿਗੁਤੇ; ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੇ ਸੋਈ; ਅਵਰੁ. ਨ ਕੋਈ ਰਖੈ ॥ ਦਾਨਹੁ ਤੈ ਇਸਨਾਨਹੁ ਵੰਜੇ; ਭਸੁ ਪਈ ਸਿਰਿ ਖੁਥੈ ॥ ਪਾਣੀ ਵਿਚਹੁ ਰਤਨ ਉਪੰਨੇ; ਮੇਰੁ ਕੀਆ ਮਾਧਾਣੀ ॥ ਅਠਸਠਿ ਤੀਰਥ. ਦੇਵੀ ਥਾਪੇ; ਪੁਰਬੀ ਲਗੈ ਬਾਣੀ ॥ ਨਾਇ ਨਿਵਾਜਾ. ਨਾਤੈ ਪੂਜਾ; ਨਾਵਨਿ ਸਦਾ. ਸੁਜਾਣੀ ॥ ਮੁਇਆ ਜੀਵਦਿਆ ਗਤਿ ਹੋਵੈ; ਜਾਂ ਸਿਰਿ ਪਾਈਐ ਪਾਣੀ ॥ ਨਾਨਕ. ਸਿਰਖੁਥੇ ਸੈਤਾਨੀ; ਏਨਾ. ਗਲ ਨ ਭਾਣੀ ॥ ਵੁਠੈ ਹੋਇਐ ਹੋਇ ਬਿਲਾਵਲੁ; ਜੀਆ ਜੁਗਤਿ ਸਮਾਣੀ ॥ ਵੁਠੈ. ਅੰਨੁ ਕਮਾਦੁ ਕਪਾਹਾ; ਸਭਸੈ ਪੜਦਾ ਹੋਵੈ ॥ ਵੁਠੈ. ਘਾਹੁ ਚਰਹਿ ਨਿਤਿ ਸੁਰਹੀ; ਸਾ ਧਨ ਦਹੀ ਵਿਲੋਵੈ ॥ ਤਿਤੁ ਘਿਇ. ਹੋਮ ਜਗ ਸਦ ਪੂਜਾ; ਪਇਐ ਕਾਰਜੁ ਸੋਹੈ ॥ ਗੁਰੂ ਸਮੁੰਦੁ. ਨਦੀ ਸਭਿ ਸਿਖੀ; ਨਾਤੈ ਜਿਤੁ ਵਡਿਆਈ ॥ ਨਾਨਕ. ਜੇ ਸਿਰਖੁਥੇ ਨਾਵਨਿ ਨਾਹੀ; ਤਾ ਸਤ ਚਟੇ ਸਿਰਿ ਛਾਈ ॥੧॥ ਮਃ ੨ ॥ ਅਗੀ. ਪਾਲਾ ਕਿ ਕਰੇ; ਸੂਰਜ. ਕੇਹੀ ਰਾਤਿ ॥ ਚੰਦ. ਅਨੇਰਾ ਕਿ ਕਰੇ; ਪਉਣ ਪਾਣੀ ਕਿਆ ਜਾਤਿ ॥ ਧਰਤੀ ਚੀਜੀ ਕਿ ਕਰੇ; ਜਿਸੁ ਵਿਚਿ ਸਭੁ ਕਿਛੁ ਹੋਇ ॥ ਨਾਨਕ. ਤਾ ਪਤਿ ਜਾਣੀਐ; ਜਾ ਪਤਿ ਰਖੈ ਸੋਇ ॥੨॥ ਪਉੜੀ ॥ ਤੁਧੁ ਸਚੇ ਸੁਬਹਾਨੁ; ਸਦਾ ਕਲਾਣਿਆ ॥ ਤੂੰ ਸਚਾ ਦੀਬਾਣੁ; ਹੋਰਿ ਆਵਣ ਜਾਣਿਆ ॥ ਸਚੁ ਜਿ ਮੰਗਹਿ ਦਾਨੁ; ਸਿ ਤੁਧੈ ਜੇਹਿਆ ॥ ਸਚੁ ਤੇਰਾ ਫੁਰਮਾਨੁ; ਸਬਦੇ ਸੋਹਿਆ ॥ ਮੰਨਿਐ ਗਿਆਨੁ ਧਿਆਨੁ; ਤੁਧੈ ਤੇ ਪਾਇਆ ॥ ਕਰਮਿ ਪਵੈ ਨੀਸਾਨੁ; ਨ ਚਲੈ ਚਲਾਇਆ ॥ ਤੂੰ ਸਚਾ ਦਾਤਾਰੁ; ਨਿਤ ਦੇਵਹਿ ਚੜਹਿ ਸਵਾਇਆ ॥ ਨਾਨਕੁ ਮੰਗੈ ਦਾਨੁ; ਜੋ ਤੁਧੁ ਭਾਇਆ ॥੨੬॥ ਸਲੋਕੁ ਮਃ ੨ ॥ ਦੀਖਿਆ ਆਖਿ ਬੁਝਾਇਆ; ਸਿਫਤੀ ਸਚਿ ਸਮੇਉ ॥ ਤਿਨ ਕਉ ਕਿਆ ਉਪਦੇਸੀਐ; ਜਿਨ ਗੁਰੁ ਨਾਨਕ ਦੇਉ ॥੧॥ ਮਃ ੧ ॥ ਆਪਿ ਬੁਝਾਏ; ਸੋਈ ਬੂਝੈ ॥ ਜਿਸੁ ਆਪਿ ਸੁਝਾਏ; ਤਿਸੁ ਸਭੁ ਕਿਛੁ ਸੂਝੈ ॥ ਕਹਿ ਕਹਿ ਕਥਨਾ; ਮਾਇਆ ਲੂਝੈ ॥ ਹੁਕਮੀ; ਸਗਲ ਕਰੇ ਆਕਾਰ ॥ ਆਪੇ ਜਾਣੈ; ਸਰਬ ਵੀਚਾਰ ॥ ਅਖਰ ਨਾਨਕ; ਅਖਿਓ ਆਪਿ ॥ ਲਹੈ ਭਰਾਤਿ; ਹੋਵੈ ਜਿਸੁ ਦਾਤਿ ॥੨॥ ਪਉੜੀ ॥ ਹਉ ਢਾਢੀ ਵੇਕਾਰੁ ਕਾਰੈ ਲਾਇਆ ॥ ਰਾਤਿ ਦਿਹੈ ਕੈ ਵਾਰ; ਧੁਰਹੁ ਫੁਰਮਾਇਆ ॥ ਢਾਢੀ ਸਚੈ ਮਹਲਿ; ਖਸਮਿ ਬੁਲਾਇਆ ॥ ਸਚੀ ਸਿਫਤਿ ਸਾਲਾਹ ਕਪੜਾ; ਪਾਇਆ ॥ ਸਚਾ ਅੰਮ੍ਰਿਤ ਨਾਮੁ; ਭੋਜਨੁ ਆਇਆ ॥ ਗੁਰਮਤੀ ਖਾਧਾ ਰਜਿ; ਤਿਨਿ ਸੁਖੁ ਪਾਇਆ ॥ ਢਾਢੀ ਕਰੇ ਪਸਾਉ; ਸਬਦੁ ਵਜਾਇਆ ॥ ਨਾਨਕ ਸਚੁ ਸਾਲਾਹਿ; ਪੂਰਾ ਪਾਇਆ ॥੨੭॥ ਸੁਧੁ
Источники и права