couponatlas.

Гуру Грантх Сахиб (гурмукхи): Анг 151

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਭਉ ਮੁਚੁ ਭਾਰਾ; ਵਡਾ ਤੋਲੁ ॥ ਮਨ ਮਤਿ ਹਉਲੀ; ਬੋਲੇ ਬੋਲੁ ॥ ਸਿਰਿ ਧਰਿ ਚਲੀਐ; ਸਹੀਐ ਭਾਰੁ ॥ ਨਦਰੀ ਕਰਮੀ, ਗੁਰ ਬੀਚਾਰੁ ॥੧॥ ਭੈ ਬਿਨੁ; ਕੋਇ. ਨ ਲੰਘਸਿ ਪਾਰਿ ॥ ਭੈ ਭਉ ਰਾਖਿਆ; ਭਾਇ ਸਵਾਰਿ ॥੧॥ ਰਹਾਉ ॥ ਭੈ ਤਨਿ ਅਗਨਿ ਭਖੈ; ਭੈ ਨਾਲਿ ॥ ਭੈ ਭਉ ਘੜੀਐ; ਸਬਦਿ ਸਵਾਰਿ ॥ ਭੈ ਬਿਨੁ; ਘਾੜਤ ਕਚੁ ਨਿਕਚ ॥ ਅੰਧਾ ਸਚਾ; ਅੰਧੀ ਸਟ ॥੨॥ ਬੁਧੀ ਬਾਜੀ; ਉਪਜੈ ਚਾਉ ॥ ਸਹਸ ਸਿਆਣਪ; ਪਵੈ ਨ ਤਾਉ ॥ ਨਾਨਕ; ਮਨਮੁਖਿ ਬੋਲਣੁ ਵਾਉ ॥ ਅੰਧਾ ਅਖਰੁ; ਵਾਉ ਦੁਆਉ ॥੩॥੧॥ ਗਉੜੀ ਮਹਲਾ ੧ ॥ ਡਰਿ ਘਰੁ. ਘਰਿ ਡਰੁ; ਡਰਿ ਡਰੁ ਜਾਇ ॥ ਸੋ ਡਰੁ ਕੇਹਾ; ਜਿਤੁ ਡਰਿ. ਡਰੁ ਪਾਇ ॥ ਤੁਧੁ ਬਿਨੁ; ਦੂਜੀ ਨਾਹੀ ਜਾਇ ॥ ਜੋ ਕਿਛੁ ਵਰਤੈ; ਸਭ ਤੇਰੀ ਰਜਾਇ ॥੧॥ ਡਰੀਐ; ਜੇ ਡਰੁ ਹੋਵੈ ਹੋਰੁ ॥ ਡਰਿ ਡਰਿ ਡਰਣਾ; ਮਨ ਕਾ ਸੋਰੁ ॥੧॥ ਰਹਾਉ ॥ ਨਾ ਜੀਉ ਮਰੈ; ਨ ਡੂਬੈ ਤਰੈ ॥ ਜਿਨਿ ਕਿਛੁ ਕੀਆ; ਸੋ ਕਿਛੁ ਕਰੈ ॥ ਹੁਕਮੇ ਆਵੈ; ਹੁਕਮੇ ਜਾਇ ॥ ਆਗੈ ਪਾਛੈ; ਹੁਕਮਿ ਸਮਾਇ ॥੨॥ ਹੰਸੁ ਹੇਤੁ; ਆਸਾ ਅਸਮਾਨੁ ॥ ਤਿਸੁ ਵਿਚਿ ਭੂਖ ਬਹੁਤੁ; ਨੈ ਸਾਨੁ ॥ ਭਉ; ਖਾਣਾ ਪੀਣਾ ਆਧਾਰੁ ॥ ਵਿਣੁ ਖਾਧੇ; ਮਰਿ ਹੋਹਿ ਗਵਾਰ ॥੩॥ ਜਿਸ ਕਾ ਕੋਇ ਕੋਈ; ਕੋਇ ਕੋਇ ॥ ਸਭੁ ਕੋ ਤੇਰਾ; ਤੂੰ ਸਭਨਾ ਕਾ ਸੋਇ ॥ ਜਾ ਕੇ ਜੀਅ ਜੰਤ; ਧਨੁ ਮਾਲੁ ॥ ਨਾਨਕ; ਆਖਣੁ ਬਿਖਮੁ ਬੀਚਾਰੁ ॥੪॥੨॥ ਗਉੜੀ ਮਹਲਾ ੧ ॥ ਮਾਤਾ ਮਤਿ; ਪਿਤਾ ਸੰਤੋਖੁ ॥ ਸਤੁ ਭਾਈ ਕਰਿ; ਏਹੁ ਵਿਸੇਖੁ ॥੧॥ ਕਹਣਾ ਹੈ; ਕਿਛੁ ਕਹਣੁ ਨ ਜਾਇ ॥ ਤਉ ਕੁਦਰਤਿ; ਕੀਮਤਿ ਨਹੀ ਪਾਇ ॥੧॥ ਰਹਾਉ ॥
Источники и права