couponatlas.

Гуру Грантх Сахиб (гурмукхи): Анг 152

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਰਮ ਸੁਰਤਿ ਦੁਇ; ਸਸੁਰ ਭਏ ॥ ਕਰਣੀ ਕਾਮਣਿ; ਕਰਿ ਮਨ ਲਏ ॥੨॥ ਸਾਹਾ ਸੰਜੋਗੁ; ਵੀਆਹੁ ਵਿਜੋਗੁ ॥ ਸਚੁ ਸੰਤਤਿ; ਕਹੁ ਨਾਨਕ ਜੋਗੁ ॥੩॥੩॥ ਗਉੜੀ ਮਹਲਾ ੧ ॥ ਪਉਣੈ ਪਾਣੀ; ਅਗਨੀ ਕਾ ਮੇਲੁ ॥ ਚੰਚਲ ਚਪਲ; ਬੁਧਿ ਕਾ ਖੇਲੁ ॥ ਨਉ ਦਰਵਾਜੇ; ਦਸਵਾ ਦੁਆਰੁ ॥ ਬੁਝੁ ਰੇ ਗਿਆਨੀ; ਏਹੁ ਬੀਚਾਰੁ ॥੧॥ ਕਥਤਾ ਬਕਤਾ; ਸੁਨਤਾ ਸੋਈ ॥ ਆਪੁ ਬੀਚਾਰੇ; ਸੁ ਗਿਆਨੀ ਹੋਈ ॥੧॥ ਰਹਾਉ ॥ ਦੇਹੀ ਮਾਟੀ; ਬੋਲੈ ਪਉਣੁ ॥ ਬੁਝੁ ਰੇ ਗਿਆਨੀ; ਮੂਆ ਹੈ. ਕਉਣੁ ॥ ਮੂਈ ਸੁਰਤਿ; ਬਾਦੁ ਅਹੰਕਾਰੁ ॥ ਓਹੁ ਨ ਮੂਆ; ਜੋ ਦੇਖਣਹਾਰੁ ॥੨॥ ਜੈ ਕਾਰਣਿ; ਤਟਿ ਤੀਰਥ ਜਾਹੀ ॥ ਰਤਨ ਪਦਾਰਥ; ਘਟ ਹੀ ਮਾਹੀ ॥ ਪੜਿ ਪੜਿ ਪੰਡਿਤੁ; ਬਾਦੁ ਵਖਾਣੈ ॥ ਭੀਤਰਿ ਹੋਦੀ; ਵਸਤੁ ਨ ਜਾਣੈ ॥੩॥ ਹਉ ਨ ਮੂਆ; ਮੇਰੀ ਮੁਈ ਬਲਾਇ ॥ ਓਹੁ ਨ ਮੂਆ; ਜੋ ਰਹਿਆ ਸਮਾਇ ॥ ਕਹੁ ਨਾਨਕ; ਗੁਰਿ ਬ੍ਰਹਮੁ ਦਿਖਾਇਆ ॥ ਮਰਤਾ ਜਾਤਾ; ਨਦਰਿ ਨ ਆਇਆ ॥੪॥੪॥ ਗਉੜੀ ਮਹਲਾ ੧ ਦਖਣੀ ॥ ਸੁਣਿ ਸੁਣਿ ਬੂਝੈ; ਮਾਨੈ ਨਾਉ ॥ ਤਾ ਕੈ, ਸਦ ਬਲਿਹਾਰੈ ਜਾਉ ॥ ਆਪਿ ਭੁਲਾਏ; ਠਉਰ ਨ ਠਾਉ ॥ ਤੂੰ ਸਮਝਾਵਹਿ; ਮੇਲਿ ਮਿਲਾਉ ॥੧॥ ਨਾਮੁ ਮਿਲੈ; ਚਲੈ ਮੈ ਨਾਲਿ ॥ ਬਿਨੁ ਨਾਵੈ; ਬਾਧੀ ਸਭ ਕਾਲਿ ॥੧॥ ਰਹਾਉ ॥ ਖੇਤੀ ਵਣਜੁ; ਨਾਵੈ ਕੀ ਓਟ ॥ ਪਾਪੁ ਪੁੰਨੁ; ਬੀਜ ਕੀ ਪੋਟ ॥ ਕਾਮੁ ਕ੍ਰੋਧੁ; ਜੀਅ ਮਹਿ ਚੋਟ ॥ ਨਾਮੁ ਵਿਸਾਰਿ; ਚਲੇ ਮਨਿ ਖੋਟ ॥੨॥ ਸਾਚੇ ਗੁਰ ਕੀ; ਸਾਚੀ ਸੀਖ ॥ ਤਨੁ ਮਨੁ ਸੀਤਲੁ; ਸਾਚੁ ਪਰੀਖ ॥ ਜਲ ਪੁਰਾਇਨਿ; ਰਸ ਕਮਲ ਪਰੀਖ ॥ ਸਬਦਿ ਰਤੇ; ਮੀਠੇ ਰਸ ਈਖ ॥੩॥ ਹੁਕਮਿ ਸੰਜੋਗੀ; ਗੜਿ ਦਸ ਦੁਆਰ ॥ ਪੰਚ ਵਸਹਿ; ਮਿਲਿ ਜੋਤਿ ਅਪਾਰ ॥ ਆਪਿ ਤੁਲੈ; ਆਪੇ ਵਣਜਾਰ ॥ ਨਾਨਕ. ਨਾਮਿ ਸਵਾਰਣਹਾਰ ॥੪॥੫॥ ਗਉੜੀ ਮਹਲਾ ੧ ॥ ਜਾਤੋ ਜਾਇ; ਕਹਾ ਤੇ ਆਵੈ ॥ ਕਹ ਉਪਜੈ; ਕਹ ਜਾਇ ਸਮਾਵੈ ॥ ਕਿਉ ਬਾਧਿਓ; ਕਿਉ ਮੁਕਤੀ ਪਾਵੈ ॥ ਕਿਉ; ਅਬਿਨਾਸੀ ਸਹਜਿ ਸਮਾਵੈ ॥੧॥ ਨਾਮੁ ਰਿਦੈ; ਅੰਮ੍ਰਿਤੁ ਮੁਖਿ ਨਾਮੁ ॥ ਨਰਹਰ ਨਾਮੁ; ਨਰਹਰ ਨਿਹਕਾਮੁ ॥੧॥ ਰਹਾਉ ॥ ਸਹਜੇ ਆਵੈ; ਸਹਜੇ ਜਾਇ ॥ ਮਨ ਤੇ ਉਪਜੈ; ਮਨ ਮਾਹਿ ਸਮਾਇ ॥ ਗੁਰਮੁਖਿ ਮੁਕਤੋ; ਬੰਧੁ. ਨ ਪਾਇ ॥ ਸਬਦੁ ਬੀਚਾਰਿ; ਛੁਟੈ ਹਰਿ ਨਾਇ ॥੨॥ ਤਰਵਰ ਪੰਖੀ; ਬਹੁ ਨਿਸਿ ਬਾਸੁ ॥ ਸੁਖ ਦੁਖੀਆ; ਮਨਿ ਮੋਹ ਵਿਣਾਸੁ ॥ ਸਾਝ ਬਿਹਾਗ; ਤਕਹਿ ਆਗਾਸੁ ॥ ਦਹ ਦਿਸਿ ਧਾਵਹਿ; ਕਰਮਿ ਲਿਖਿਆਸੁ ॥੩॥
Источники и права