couponatlas.

Гуру Грантх Сахиб (гурмукхи): Анг 153

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਮ ਸੰਜੋਗੀ; ਗੋਇਲਿ ਥਾਟੁ ॥ ਕਾਮ ਕ੍ਰੋਧ; ਫੂਟੈ ਬਿਖੁ ਮਾਟੁ ॥ ਬਿਨੁ ਵਖਰ; ਸੂਨੋ ਘਰੁ ਹਾਟੁ ॥ ਗੁਰ ਮਿਲਿ; ਖੋਲੇ ਬਜਰ ਕਪਾਟ ॥੪॥ ਸਾਧੁ ਮਿਲੈ; ਪੂਰਬ ਸੰਜੋਗ ॥ ਸਚਿ ਰਹਸੇ; ਪੂਰੇ ਹਰਿ ਲੋਗ ॥ ਮਨੁ ਤਨੁ ਦੇ; ਲੈ ਸਹਜਿ ਸੁਭਾਇ ॥ ਨਾਨਕ; ਤਿਨ ਕੈ ਲਾਗਉ ਪਾਇ ॥੫॥੬॥ ਗਉੜੀ ਮਹਲਾ ੧ ॥ ਕਾਮੁ ਕ੍ਰੋਧੁ; ਮਾਇਆ ਮਹਿ ਚੀਤੁ ॥ ਝੂਠ ਵਿਕਾਰਿ; ਜਾਗੈ ਹਿਤ ਚੀਤੁ ॥ ਪੂੰਜੀ; ਪਾਪ ਲੋਭ ਕੀ ਕੀਤੁ ॥ ਤਰੁ ਤਾਰੀ; ਮਨਿ ਨਾਮੁ ਸੁਚੀਤੁ ॥੧॥ ਵਾਹੁ ਵਾਹੁ ਸਾਚੇ; ਮੈ ਤੇਰੀ ਟੇਕ ॥ ਹਉ ਪਾਪੀ; ਤੂੰ ਨਿਰਮਲੁ ਏਕ ॥੧॥ ਰਹਾਉ ॥ ਅਗਨਿ ਪਾਣੀ; ਬੋਲੈ ਭੜਵਾਉ ॥ ਜਿਹਵਾ ਇੰਦ੍ਰੀ; ਏਕੁ ਸੁਆਉ ॥ ਦਿਸਟਿ ਵਿਕਾਰੀ; ਨਾਹੀ ਭਉ ਭਾਉ ॥ ਆਪੁ ਮਾਰੇ; ਤਾ ਪਾਏ ਨਾਉ ॥੨॥ ਸਬਦਿ ਮਰੈ; ਫਿਰਿ. ਮਰਣੁ ਨ ਹੋਇ ॥ ਬਿਨੁ ਮੂਏ; ਕਿਉ ਪੂਰਾ ਹੋਇ ॥ ਪਰਪੰਚਿ ਵਿਆਪਿ ਰਹਿਆ; ਮਨੁ ਦੋਇ ॥ ਥਿਰੁ ਨਾਰਾਇਣੁ; ਕਰੇ ਸੁ ਹੋਇ ॥੩॥ ਬੋਹਿਥਿ ਚੜਉ; ਜਾ ਆਵੈ ਵਾਰੁ ॥ ਠਾਕੇ ਬੋਹਿਥ; ਦਰਗਹ ਮਾਰ ॥ ਸਚੁ ਸਾਲਾਹੀ; ਧੰਨੁ ਗੁਰਦੁਆਰੁ ॥ ਨਾਨਕ ਦਰਿ ਘਰਿ ਏਕੰਕਾਰੁ ॥੪॥੭॥ ਗਉੜੀ ਮਹਲਾ ੧ ॥ ਉਲਟਿਓ ਕਮਲੁ; ਬ੍ਰਹਮੁ ਬੀਚਾਰਿ ॥ ਅੰਮ੍ਰਿਤ ਧਾਰ; ਗਗਨਿ ਦਸ ਦੁਆਰਿ ॥ ਤ੍ਰਿਭਵਣੁ ਬੇਧਿਆ; ਆਪਿ ਮੁਰਾਰਿ ॥੧॥ ਰੇ ਮਨ ਮੇਰੇ; ਭਰਮੁ ਨ ਕੀਜੈ ॥ ਮਨਿ ਮਾਨਿਐ; ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ ਜਨਮੁ ਜੀਤਿ; ਮਰਣਿ ਮਨੁ ਮਾਨਿਆ ॥ ਆਪਿ ਮੂਆ; ਮਨੁ ਮਨ ਤੇ ਜਾਨਿਆ ॥ ਨਜਰਿ ਭਈ; ਘਰੁ ਘਰ ਤੇ ਜਾਨਿਆ ॥੨॥ ਜਤੁ ਸਤੁ ਤੀਰਥੁ; ਮਜਨੁ ਨਾਮਿ ॥ ਅਧਿਕ ਬਿਥਾਰੁ ਕਰਉ; ਕਿਸੁ ਕਾਮਿ ॥ ਨਰ ਨਾਰਾਇਣ ਅੰਤਰਜਾਮਿ ॥੩॥ ਆਨ ਮਨਉ; ਤਉ ਪਰ ਘਰ ਜਾਉ ॥ ਕਿਸੁ ਜਾਚਉ; ਨਾਹੀ ਕੋ ਥਾਉ ॥ ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥ ਗਉੜੀ ਮਹਲਾ ੧ ॥ ਸਤਿਗੁਰੁ ਮਿਲੈ; ਸੁ ਮਰਣੁ ਦਿਖਾਏ ॥ ਮਰਣ ਰਹਣ; ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ; ਗਗਨ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ; ਨਹੀ ਰਹਣਾ ॥ ਹਰਿ ਜਪਿ ਜਾਪਿ; ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੈ; ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ; ਮਨੁ. ਹਰਿ ਪ੍ਰਭ ਲਾਗੈ ॥ ਜੀਵਤੁ ਮਰੈ; ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ; ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ; ਊਚੋ ਊਚਾ ॥ ਕਰਮਿ ਮਿਲੈ; ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ; ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ; ਘਰੁ ਮਹਲੁ ਦਿਖਾਇਆ ॥ ਨਾਨਕ; ਹਉਮੈ ਮਾਰਿ ਮਿਲਾਇਆ ॥੪॥੯॥
Источники и права