couponatlas.

Гуру Грантх Сахиб (гурмукхи): Анг 157

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਮਾ ਉਪਰਿ ਨਿਬੜੈ; ਜੇ ਲੋਚੈ ਸਭੁ ਕੋਇ ॥੩॥ ਨਾਨਕ. ਕਰਣਾ ਜਿਨਿ ਕੀਆ; ਸੋਈ ਸਾਰ ਕਰੇਇ ॥ ਹੁਕਮੁ. ਨ ਜਾਪੀ ਖਸਮ ਕਾ; ਕਿਸੈ ਵਡਾਈ ਦੇਇ ॥੪॥੧॥੧੮॥ ਗਉੜੀ ਬੈਰਾਗਣਿ ਮਹਲਾ ੧ ॥ ਹਰਣੀ ਹੋਵਾ ਬਨਿ ਬਸਾ; ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ; ਵਾਰਿ ਵਾਰਿ ਹਉ ਜਾਉ ਜੀਉ ॥੧॥ ਮੈ ਬਨਜਾਰਨਿ. ਰਾਮ ਕੀ ॥ ਤੇਰਾ ਨਾਮੁ ਵਖਰੁ; ਵਾਪਾਰੁ ਜੀ ॥੧॥ ਰਹਾਉ ॥ ਕੋਕਿਲ ਹੋਵਾ ਅੰਬਿ ਬਸਾ; ਸਹਜਿ ਸਬਦ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ; ਦਰਸਨਿ ਰੂਪਿ ਅਪਾਰੁ ॥੨॥ ਮਛੁਲੀ ਹੋਵਾ ਜਲਿ ਬਸਾ; ਜੀਅ ਜੰਤ ਸਭਿ ਸਾਰਿ ॥ ਉਰਵਾਰਿ ਪਾਰਿ. ਮੇਰਾ ਸਹੁ ਵਸੈ; ਹਉ ਮਿਲਉਗੀ ਬਾਹ ਪਸਾਰਿ ॥੩॥ ਨਾਗਨਿ ਹੋਵਾ ਧਰ ਵਸਾ; ਸਬਦੁ ਵਸੈ ਭਉ ਜਾਇ ॥ ਨਾਨਕ. ਸਦਾ ਸੋਹਾਗਣੀ; ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥ ਗਉੜੀ ਪੂਰਬੀ ਦੀਪਕੀ ਮਹਲਾ ੧ ॥ ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ; ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ; ਸਿਵਰਹੁ ਸਿਰਜਣਹਾਰੋ ॥੧॥ ਤੁਮ ਗਾਵਹੁ; ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਾਉ; ਜਿਤੁ ਸੋਹਿਲੈ. ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ; ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ. ਕੀਮਤਿ ਨਾ ਪਵੈ; ਤਿਸੁ ਦਾਤੇ. ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ; ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਆਸੀਸੜੀਆ; ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ; ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ; ਨਾਨਕ. ਸੇ ਦਿਹ ਆਵੰਨਿ ॥੪॥੧॥੨੦॥ ਰਾਗੁ ਗਉੜੀ ਗੁਆਰੇਰੀ ॥ ਮਹਲਾ ੩ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਗੁਰਿ ਮਿਲਿਐ; ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ; ਸਭ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ; ਸਬਦਿ ਪਛਾਣੈ ॥੧॥ ਸਤਿਗੁਰ ਕੈ ਭਇ; ਭ੍ਰਮੁ ਭਉ ਜਾਇ ॥ ਭੈ ਰਾਚੈ; ਸਚ ਰੰਗਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ; ਹਰਿ. ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ; ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ; ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ; ਬਖਸਣਹਾਰੁ ॥੨॥ ਗੁਰਿ ਮਿਲਿਐ; ਸਭ ਮਤਿ ਬੁਧਿ ਹੋਇ ॥
Источники и права