couponatlas.

Гуру Грантх Сахиб (гурмукхи): Анг 158

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਿ ਨਿਰਮਲਿ; ਵਸੈ ਸਚੁ ਸੋਇ ॥ ਸਾਚਿ ਵਸਿਐ; ਸਾਚੀ ਸਭ ਕਾਰ ॥ ਊਤਮ ਕਰਣੀ; ਸਬਦ ਬੀਚਾਰ ॥੩॥ ਗੁਰ ਤੇ; ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ; ਪਛਾਣੈ ਕੋਇ ॥ ਜੀਵੈ ਦਾਤਾ; ਦੇਵਣਹਾਰੁ ॥ ਨਾਨਕ. ਹਰਿ ਨਾਮੇ; ਲਗੈ ਪਿਆਰੁ ॥੪॥੧॥੨੧॥ ਗਉੜੀ ਗੁਆਰੇਰੀ ਮਹਲਾ ੩ ॥ ਗੁਰ ਤੇ; ਗਿਆਨੁ ਪਾਏ ਜਨੁ ਕੋਇ ॥ ਗੁਰ ਤੇ; ਬੂਝੈ ਸੀਝੈ ਸੋਇ ॥ ਗੁਰ ਤੇ; ਸਹਜੁ ਸਾਚੁ ਬੀਚਾਰੁ ॥ ਗੁਰ ਤੇ; ਪਾਏ ਮੁਕਤਿ ਦੁਆਰੁ ॥੧॥ ਪੂਰੈ ਭਾਗਿ; ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ; ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ; ਸਾਂਤਿ ਵਸੈ ਮਨਿ ਆਏ ॥ ਗੁਰ ਤੇ; ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ; ਸਬਦਿ ਮਿਲਾਵਾ ਹੋਇ ॥੨॥ ਬਾਝੁ ਗੁਰੂ; ਸਭ ਭਰਮਿ ਭੁਲਾਈ ॥ ਬਿਨੁ ਨਾਵੈ; ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ, ਸੁ ਨਾਮੁ ਧਿਆਈ ॥ ਦਰਸਨਿ ਸਚੈ; ਸਚੀ ਪਤਿ ਹੋਈ ॥੩॥ ਕਿਸ ਨੋ ਕਹੀਐ; ਦਾਤਾ ਇਕੁ ਸੋਈ ॥ ਕਿਰਪਾ ਕਰੇ; ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ; ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥ ਗਉੜੀ ਗੁਆਰੇਰੀ ਮਹਲਾ ੩ ॥ ਸੁ ਥਾਉ ਸਚੁ; ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ; ਜੁਗ ਚਾਰੇ ਜਾਪੈ ॥ ਸਭੁ ਕਿਛੁ ਸਾਚਾ; ਆਪੇ ਆਪੈ ॥੧॥ ਕਰਮੁ ਹੋਵੈ; ਸਤਸੰਗਿ ਮਿਲਾਏ ॥ ਹਰਿ ਗੁਣ ਗਾਵੈ; ਬੈਸਿ ਸੁ ਥਾਏ ॥੧॥ ਰਹਾਉ ॥ ਜਲਉ ਇਹ ਜਿਹਵਾ; ਦੂਜੈ ਭਾਇ ॥ ਹਰਿ ਰਸੁ. ਨ ਚਾਖੈ; ਫੀਕਾ ਆਲਾਇ ॥ ਬਿਨੁ ਬੂਝੇ; ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ; ਦੁਖੀਆ ਚਲਿਆ ਰੋਇ ॥੨॥ ਰਸਨਾ. ਹਰਿ ਰਸੁ ਚਾਖਿਆ; ਸਹਜਿ ਸੁਭਾਇ ॥ ਗੁਰ ਕਿਰਪਾ ਤੇ; ਸਚਿ ਸਮਾਇ ॥ ਸਾਚੇ ਰਾਤੀ; ਗੁਰਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥ ਨਾਮਿ ਸਮਾਵੈ; ਜੋ ਭਾਡਾ ਹੋਇ ॥ ਊਂਧੈ ਭਾਂਡੈ; ਟਿਕੈ ਨ ਕੋਇ ॥ ਗੁਰਸਬਦੀ; ਮਨਿ ਨਾਮਿ ਨਿਵਾਸੁ ॥ ਨਾਨਕ. ਸਚੁ ਭਾਂਡਾ; ਜਿਸੁ ਸਬਦ ਪਿਆਸ ॥੪॥੩॥੨੩॥ ਗਉੜੀ ਗੁਆਰੇਰੀ ਮਹਲਾ ੩ ॥ ਇਕਿ ਗਾਵਤ ਰਹੇ; ਮਨਿ ਸਾਦੁ. ਨ ਪਾਇ ॥ ਹਉਮੈ ਵਿਚਿ ਗਾਵਹਿ; ਬਿਰਥਾ ਜਾਇ ॥ ਗਾਵਣਿ ਗਾਵਹਿ; ਜਿਨ ਨਾਮ ਪਿਆਰੁ ॥ ਸਾਚੀ ਬਾਣੀ ਸਬਦ ਬੀਚਾਰੁ ॥੧॥ ਗਾਵਤ ਰਹੈ; ਜੇ ਸਤਿਗੁਰ ਭਾਵੈ ॥ ਮਨੁ ਤਨੁ ਰਾਤਾ; ਨਾਮਿ ਸੁਹਾਵੈ ॥੧॥ ਰਹਾਉ ॥ ਇਕਿ ਗਾਵਹਿ; ਇਕਿ ਭਗਤਿ ਕਰੇਹਿ ॥ ਨਾਮੁ. ਨ ਪਾਵਹਿ; ਬਿਨੁ ਅਸਨੇਹ ॥ ਸਚੀ ਭਗਤਿ; ਗੁਰਸਬਦ ਪਿਆਰਿ ॥ ਅਪਨਾ ਪਿਰੁ ਰਾਖਿਆ; ਸਦਾ ਉਰਿ ਧਾਰਿ ॥੨॥
Источники и права