couponatlas.

Гуру Грантх Сахиб (гурмукхи): Анг 159

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਗਤਿ ਕਰਹਿ ਮੂਰਖ; ਆਪੁ ਜਣਾਵਹਿ ॥ ਨਚਿ ਨਚਿ ਟਪਹਿ; ਬਹੁਤੁ ਦੁਖੁ ਪਾਵਹਿ ॥ ਨਚਿਐ ਟਪਿਐ; ਭਗਤਿ. ਨ ਹੋਇ ॥ ਸਬਦਿ ਮਰੈ; ਭਗਤਿ ਪਾਏ ਜਨੁ ਸੋਇ ॥੩॥ ਭਗਤਿ ਵਛਲੁ; ਭਗਤਿ ਕਰਾਏ ਸੋਇ ॥ ਸਚੀ ਭਗਤਿ; ਵਿਚਹੁ ਆਪੁ ਖੋਇ ॥ ਮੇਰਾ ਪ੍ਰਭੁ ਸਾਚਾ; ਸਭ ਬਿਧਿ ਜਾਣੈ ॥ ਨਾਨਕ ਬਖਸੇ; ਨਾਮੁ ਪਛਾਣੈ ॥੪॥੪॥੨੪॥ ਗਉੜੀ ਗੁਆਰੇਰੀ ਮਹਲਾ ੩ ॥ ਮਨੁ ਮਾਰੇ; ਧਾਤੁ ਮਰਿ ਜਾਇ ॥ ਬਿਨੁ ਮੂਏ; ਕੈਸੇ ਹਰਿ ਪਾਇ ॥ ਮਨੁ ਮਰੈ; ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ; ਬੂਝੈ ਜਨੁ ਸੋਇ ॥੧॥ ਜਿਸ ਨੋ ਬਖਸੇ, ਦੇ ਵਡਿਆਈ ॥ ਗੁਰ ਪਰਸਾਦਿ; ਹਰਿ ਵਸੈ ਮਨਿ ਆਈ ॥੧॥ ਰਹਾਉ ॥ ਗੁਰਮੁਖਿ ਕਰਣੀ; ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ. ਮੈ ਮਤੁ; ਮੈਗਲ ਮਿਕਦਾਰਾ ॥ ਗੁਰੁ. ਅੰਕਸੁ ਮਾਰਿ; ਜੀਵਾਲਣਹਾਰਾ ॥੨॥ ਮਨੁ ਅਸਾਧੁ; ਸਾਧੈ ਜਨੁ ਕੋਇ ॥ ਅਚਰੁ ਚਰੈ; ਤਾ ਨਿਰਮਲੁ ਹੋਇ ॥ ਗੁਰਮੁਖਿ ਇਹੁ ਮਨੁ; ਲਇਆ ਸਵਾਰਿ ॥ ਹਉਮੈ ਵਿਚਹੁ; ਤਜੇ ਵਿਕਾਰ ॥੩॥ ਜੋ ਧੁਰਿ ਰਾਖਿਅਨੁ; ਮੇਲਿ ਮਿਲਾਇ ॥ ਕਦੇ ਨ ਵਿਛੁੜਹਿ; ਸਬਦਿ ਸਮਾਇ ॥ ਆਪਣੀ ਕਲਾ; ਆਪੇ ਹੀ ਜਾਣੈ ॥ ਨਾਨਕ; ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥ ਗਉੜੀ ਗੁਆਰੇਰੀ ਮਹਲਾ ੩ ॥ ਹਉਮੈ ਵਿਚਿ; ਸਭੁ ਜਗੁ ਬਉਰਾਨਾ ॥ ਦੂਜੈ ਭਾਇ; ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ; ਆਪੁ ਨ ਪਛਾਨਾ ॥ ਧੰਧਾ ਕਰਤਿਆ; ਅਨਦਿਨੁ ਵਿਹਾਨਾ ॥੧॥ ਹਿਰਦੈ ਰਾਮੁ ਰਮਹੁ; ਮੇਰੇ ਭਾਈ ॥ ਗੁਰਮੁਖਿ ਰਸਨਾ; ਹਰਿ ਰਸਨ ਰਸਾਈ ॥੧॥ ਰਹਾਉ ॥ ਗੁਰਮੁਖਿ ਹਿਰਦੈ; ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ; ਜੁਗ ਚਾਰੇ ਜਾਤਾ ॥ ਹਉਮੈ ਮਾਰਿ; ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ; ਪ੍ਰਭ ਕਰਮ ਬਿਧਾਤਾ ॥੨॥ ਸੇ ਜਨ ਸਚੇ; ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ; ਠਾਕਿ ਰਹਾਏ ॥ ਨਾਮੁ ਨਵ ਨਿਧਿ; ਗੁਰ ਤੇ ਪਾਏ ॥ ਹਰਿ ਕਿਰਪਾ ਤੇ; ਹਰਿ ਵਸੈ ਮਨਿ ਆਏ ॥੩॥ ਰਾਮ ਰਾਮ ਕਰਤਿਆ; ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ; ਨ ਲਾਗੈ ਜਮ ਪੀਰ ॥ ਆਪੇ ਸਾਹਿਬੁ; ਆਪਿ ਵਜੀਰ ॥ ਨਾਨਕ ਸੇਵਿ ਸਦਾ; ਹਰਿ ਗੁਣੀ ਗਹੀਰ ॥੪॥੬॥੨੬॥ ਗਉੜੀ ਗੁਆਰੇਰੀ ਮਹਲਾ ੩ ॥ ਸੋ ਕਿਉ ਵਿਸਰੈ; ਜਿਸ ਕੇ ਜੀਅ ਪਰਾਨਾ ॥ ਸੋ ਕਿਉ ਵਿਸਰੈ; ਸਭ ਮਾਹਿ ਸਮਾਨਾ ॥ ਜਿਤੁ ਸੇਵਿਐ; ਦਰਗਹ ਪਤਿ ਪਰਵਾਨਾ ॥੧॥ ਹਰਿ ਕੇ ਨਾਮ ਵਿਟਹੁ; ਬਲਿ ਜਾਉ ॥ ਤੂੰ ਵਿਸਰਹਿ; ਤਦਿ ਹੀ ਮਰਿ ਜਾਉ ॥੧॥ ਰਹਾਉ ॥ ਤਿਨ ਤੂੰ ਵਿਸਰਹਿ; ਜਿ ਤੁਧੁ ਆਪਿ ਭੁਲਾਏ ॥
Источники и права