couponatlas.

Гуру Грантх Сахиб (гурмукхи): Анг 16

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੁਣਹਿ ਵਖਾਣਹਿ ਜੇਤੜੇ; ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ; ਜਾ ਮਹਲੀ ਪਾਏ ਥਾਉ ॥੨॥ ਨਾਉ ਨੀਰੁ. ਚੰਗਿਆਈਆ; ਸਤੁ ਪਰਮਲੁ. ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ; ਲਖ ਦਾਤੀ. ਇਕ ਦਾਤਿ ॥ ਦੂਖ. ਤਿਸੈ ਪਹਿ ਆਖੀਅਹਿ; ਸੂਖ. ਜਿਸੈ ਹੀ ਪਾਸਿ ॥੩॥ ਸੋ. ਕਿਉ ਮਨਹੁ ਵਿਸਾਰੀਐ; ਜਾ ਕੇ ਜੀਅ ਪਰਾਣ ॥ ਤਿਸੁ ਵਿਣੁ. ਸਭੁ ਅਪਵਿਤ੍ਰੁ ਹੈ; ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ; ਤੁਧੁ ਭਾਵੈ ਪਰਵਾਣੁ ॥੪॥੫॥ ਸਿਰੀਰਾਗੁ ਮਹਲੁ ੧ ॥ ਜਾਲਿ ਮੋਹੁ. ਘਸਿ ਮਸੁ ਕਰਿ; ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ. ਚਿਤੁ ਲੇਖਾਰੀ; ਗੁਰ ਪੁਛਿ. ਲਿਖੁ ਬੀਚਾਰੁ ॥ ਲਿਖੁ ਨਾਮੁ. ਸਾਲਾਹ ਲਿਖੁ; ਲਿਖੁ. ਅੰਤੁ ਨ ਪਾਰਾਵਾਰੁ ॥੧॥ ਬਾਬਾ. ਏਹੁ ਲੇਖਾ; ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ; ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥ ਜਿਥੈ ਮਿਲਹਿ ਵਡਿਆਈਆ; ਸਦ ਖੁਸੀਆ ਸਦ ਚਾਉ ॥ ਤਿਨ ਮੁਖਿ. ਟਿਕੇ ਨਿਕਲਹਿ; ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ; ਨਾਹੀ ਗਲੀ ਵਾਉ ਦੁਆਉ ॥੨॥ ਇਕਿ ਆਵਹਿ. ਇਕਿ ਜਾਹਿ ਉਠਿ; ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ; ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ; ਵਿਣੁ ਨਾਵੈ. ਵੇਕਾਰ ॥੩॥ ਭੈ ਤੇਰੈ. ਡਰੁ ਅਗਲਾ; ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ; ਹੋਦੇ ਡਿਠੇ ਖੇਹ ॥ ਨਾਨਕ. ਉਠੀ ਚਲਿਆ; ਸਭਿ ਕੂੜੇ ਤੁਟੇ ਨੇਹ ॥੪॥੬॥ ਸਿਰੀਰਾਗੁ ਮਹਲਾ ੧ ॥ ਸਭਿ ਰਸ ਮਿਠੇ ਮੰਨਿਐ; ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ; ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ; ਜਾ ਕਉ ਨਦਰਿ ਕਰੇਇ ॥੧॥ ਬਾਬਾ. ਹੋਰੁ ਖਾਣਾ; ਖੁਸੀ ਖੁਆਰੁ ॥ ਜਿਤੁ ਖਾਧੈ. ਤਨੁ ਪੀੜੀਐ; ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਰਤਾ ਪੈਨਣੁ. ਮਨੁ ਰਤਾ; ਸੁਪੇਦੀ. ਸਤੁ ਦਾਨੁ ॥ ਨੀਲੀ. ਸਿਆਹੀ ਕਦਾ ਕਰਣੀ; ਪਹਿਰਣੁ. ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ; ਧਨੁ ਜੋਬਨੁ. ਤੇਰਾ ਨਾਮੁ ॥੨॥ ਬਾਬਾ. ਹੋਰੁ ਪੈਨਣੁ; ਖੁਸੀ ਖੁਆਰੁ ॥ ਜਿਤੁ ਪੈਧੈ. ਤਨੁ ਪੀੜੀਐ; ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਘੋੜੇ ਪਾਖਰ, ਸੁਇਨੇ ਸਾਖਤਿ; ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ; ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ. ਪਤਿ ਸਿਉ ਪਰਗਟੁ; ਕਰਮੁ ਤੇਰਾ. ਮੇਰੀ ਜਾਤਿ ॥੩॥ ਬਾਬਾ. ਹੋਰੁ ਚੜਣਾ; ਖੁਸੀ ਖੁਆਰੁ ॥ ਜਿਤੁ ਚੜਿਐ. ਤਨੁ ਪੀੜੀਐ; ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਘਰ ਮੰਦਰ ਖੁਸੀ ਨਾਮ ਕੀ; ਨਦਰਿ ਤੇਰੀ ਪਰਵਾਰੁ ॥
Источники и права