couponatlas.

Гуру Грантх Сахиб (гурмукхи): Анг 160

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਨ ਤੂੰ ਵਿਸਰਹਿ; ਜਿ ਦੂਜੈ ਭਾਏ ॥ ਮਨਮੁਖ ਅਗਿਆਨੀ; ਜੋਨੀ ਪਾਏ ॥੨॥ ਜਿਨ ਇਕ ਮਨਿ ਤੁਠਾ; ਸੇ. ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ; ਤਿਨ ਹਰਿ ਮੰਨਿ ਵਸਾਏ ॥ ਗੁਰਮਤੀ; ਹਰਿ ਨਾਮਿ ਸਮਾਏ ॥੩॥ ਜਿਨਾ ਪੋਤੈ ਪੁੰਨੁ; ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ; ਤਿਨ ਹਉਮੈ ਮਾਰੀ ॥ ਨਾਨਕ. ਜੋ ਨਾਮਿ ਰਤੇ; ਤਿਨ ਕਉ ਬਲਿਹਾਰੀ ॥੪॥੭॥੨੭॥ ਗਉੜੀ ਗੁਆਰੇਰੀ ਮਹਲਾ ੩ ॥ ਤੂੰ ਅਕਥੁ; ਕਿਉ ਕਥਿਆ ਜਾਹਿ ॥ ਗੁਰਸਬਦੁ ਮਾਰਣੁ; ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ; ਕੀਮਤਿ ਨਹ ਪਾਹਿ ॥੧॥ ਜਿਸ ਕੀ ਬਾਣੀ; ਤਿਸੁ ਮਾਹਿ ਸਮਾਣੀ ॥ ਤੇਰੀ ਅਕਥ ਕਥਾ; ਗੁਰ ਸਬਦਿ ਵਖਾਣੀ ॥੧॥ ਰਹਾਉ ॥ ਜਹ ਸਤਿਗੁਰੁ; ਤਹ ਸਤਸੰਗਤਿ ਬਣਾਈ ॥ ਜਹ ਸਤਿਗੁਰੁ; ਸਹਜੇ. ਹਰਿ ਗੁਣ ਗਾਈ ॥ ਜਹ ਸਤਿਗੁਰੁ; ਤਹਾ ਹਉਮੈ. ਸਬਦਿ ਜਲਾਈ ॥੨॥ ਗੁਰਮੁਖਿ ਸੇਵਾ; ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ; ਹਰਿ ਨਾਮੁ ਵਸਾਏ ॥ ਗੁਰਮੁਖਿ ਭਗਤਿ; ਹਰਿ ਨਾਮਿ ਸਮਾਏ ॥੩॥ ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ; ਲਗੈ ਪਿਆਰੁ ॥ ਨਾਨਕ ਨਾਮਿ ਰਤੇ; ਤਿਨ ਕਉ ਜੈਕਾਰੁ ॥੪॥੮॥੨੮॥ ਗਉੜੀ ਗੁਆਰੇਰੀ ਮਹਲਾ ੩ ॥ ਏਕਸੁ ਤੇ; ਸਭਿ ਰੂਪ ਹਹਿ ਰੰਗਾ ॥ ਪਉਣੁ ਪਾਣੀ ਬੈਸੰਤਰੁ; ਸਭਿ ਸਹਲੰਗਾ ॥ ਭਿੰਨ ਭਿੰਨ ਵੇਖੈ; ਹਰਿ ਪ੍ਰਭੁ ਰੰਗਾ ॥੧॥ ਏਕੁ ਅਚਰਜੁ; ਏਕੋ ਹੈ ਸੋਈ ॥ ਗੁਰਮੁਖਿ ਵੀਚਾਰੇ; ਵਿਰਲਾ ਕੋਈ ॥੧॥ ਰਹਾਉ ॥ ਸਹਜਿ ਭਵੈ; ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ; ਪ੍ਰਭਿ ਬਣਤ ਬਣਾਈ ॥ ਆਪੇ; ਸੁਤਿਆ ਦੇਇ ਜਗਾਈ ॥੨॥ ਤਿਸ ਕੀ ਕੀਮਤਿ; ਕਿਨੈ ਨ ਹੋਈ ॥ ਕਹਿ ਕਹਿ ਕਥਨੁ; ਕਹੈ ਸਭੁ ਕੋਈ ॥ ਗੁਰ ਸਬਦਿ ਸਮਾਵੈ; ਬੂਝੈ ਹਰਿ ਸੋਈ ॥੩॥ ਸੁਣਿ ਸੁਣਿ ਵੇਖੈ; ਸਬਦਿ ਮਿਲਾਏ ॥ ਵਡੀ ਵਡਿਆਈ; ਗੁਰ ਸੇਵਾ ਤੇ ਪਾਏ ॥ ਨਾਨਕ. ਨਾਮਿ ਰਤੇ; ਹਰਿ ਨਾਮਿ ਸਮਾਏ ॥੪॥੯॥੨੯॥ ਗਉੜੀ ਗੁਆਰੇਰੀ ਮਹਲਾ ੩ ॥ ਮਨਮੁਖਿ ਸੂਤਾ; ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ; ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ; ਜਿਨ ਨਾਮ ਪਿਆਰਿ ॥੧॥ ਸਹਜੇ ਜਾਗੈ; ਸਵੈ ਨ ਕੋਇ ॥ ਪੂਰੇ ਗੁਰ ਤੇ; ਬੂਝੈ ਜਨੁ ਕੋਇ ॥੧॥ ਰਹਾਉ ॥ ਅਸੰਤੁ ਅਨਾੜੀ; ਕਦੇ ਨ ਬੂਝੈ ॥ ਕਥਨੀ ਕਰੇ; ਤੈ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ; ਕਦੇ ਨ ਸੀਝੈ ॥੨॥ ਇਸੁ ਜੁਗ ਮਹਿ; ਰਾਮ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ; ਗੁਰ ਸਬਦਿ ਵੀਚਾਰਾ ॥ ਆਪਿ ਤਰੈ; ਸਗਲੇ ਕੁਲ ਉਧਾਰਾ ॥੩॥
Источники и права