couponatlas.

Гуру Грантх Сахиб (гурмукхи): Анг 161

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਸੁ ਕਲਿਜੁਗ ਮਹਿ; ਕਰਮ ਧਰਮੁ. ਨ ਕੋਈ ॥ ਕਲੀ ਕਾ ਜਨਮੁ; ਚੰਡਾਲ ਕੈ ਘਰਿ ਹੋਈ ॥ ਨਾਨਕ. ਨਾਮ ਬਿਨਾ; ਕੋ ਮੁਕਤਿ ਨ ਹੋਈ ॥੪॥੧੦॥੩੦॥ ਗਉੜੀ ਮਹਲਾ ੩ ਗੁਆਰੇਰੀ ॥ ਸਚਾ ਅਮਰੁ; ਸਚਾ ਪਾਤਿਸਾਹੁ ॥ ਮਨਿ ਸਾਚੈ ਰਾਤੇ; ਹਰਿ ਵੇਪਰਵਾਹੁ ॥ ਸਚੈ ਮਹਲਿ; ਸਚਿ ਨਾਮਿ ਸਮਾਹੁ ॥੧॥ ਸੁਣਿ ਮਨ ਮੇਰੇ; ਸਬਦੁ ਵੀਚਾਰਿ ॥ ਰਾਮ ਜਪਹੁ; ਭਵਜਲੁ. ਉਤਰਹੁ ਪਾਰਿ ॥੧॥ ਰਹਾਉ ॥ ਭਰਮੇ ਆਵੈ; ਭਰਮੇ ਜਾਇ ॥ ਇਹੁ ਜਗੁ ਜਨਮਿਆ; ਦੂਜੈ ਭਾਇ ॥ ਮਨਮੁਖਿ. ਨ ਚੇਤੈ; ਆਵੈ ਜਾਇ ॥੨॥ ਆਪਿ ਭੁਲਾ ਕਿ; ਪ੍ਰਭਿ ਆਪਿ ਭੁਲਾਇਆ ॥ ਇਹੁ ਜੀਉ; ਵਿਡਾਣੀ ਚਾਕਰੀ ਲਾਇਆ ॥ ਮਹਾ ਦੁਖੁ ਖਟੇ; ਬਿਰਥਾ ਜਨਮੁ ਗਵਾਇਆ ॥੩॥ ਕਿਰਪਾ ਕਰਿ; ਸਤਿਗੁਰੂ ਮਿਲਾਏ ॥ ਏਕੋ ਨਾਮੁ ਚੇਤੇ; ਵਿਚਹੁ ਭਰਮੁ ਚੁਕਾਏ ॥ ਨਾਨਕ. ਨਾਮੁ ਜਪੇ; ਨਾਉ. ਨਉ ਨਿਧਿ ਪਾਏ ॥੪॥੧੧॥੩੧॥ ਗਉੜੀ ਗੁਆਰੇਰੀ ਮਹਲਾ ੩ ॥ ਜਿਨਾ ਗੁਰਮੁਖਿ ਧਿਆਇਆ; ਤਿਨ ਪੂਛਉ ਜਾਇ ॥ ਗੁਰ ਸੇਵਾ ਤੇ; ਮਨੁ ਪਤੀਆਇ ॥ ਸੇ ਧਨਵੰਤ; ਹਰਿ ਨਾਮੁ ਕਮਾਇ ॥ ਪੂਰੇ ਗੁਰ ਤੇ; ਸੋਝੀ ਪਾਇ ॥੧॥ ਹਰਿ ਹਰਿ ਨਾਮੁ; ਜਪਹੁ ਮੇਰੇ ਭਾਈ ॥ ਗੁਰਮੁਖਿ ਸੇਵਾ; ਹਰਿ. ਘਾਲ ਥਾਇ ਪਾਈ ॥੧॥ ਰਹਾਉ ॥ ਆਪੁ ਪਛਾਣੈ; ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ; ਹਰਿ ਪਾਵੈ ਸੋਇ ॥ ਹਰਿ ਗੁਣ ਗਾਵੈ; ਮਤਿ ਊਤਮ ਹੋਇ ॥ ਸਹਜੇ ਸਹਜਿ; ਸਮਾਵੈ ਸੋਇ ॥੨॥ ਦੂਜੈ ਭਾਇ; ਨ ਸੇਵਿਆ ਜਾਇ ॥ ਹਉਮੈ ਮਾਇਆ; ਮਹਾ ਬਿਖੁ ਖਾਇ ॥ ਪੁਤਿ ਕੁਟੰਬਿ ਗ੍ਰਿਹਿ; ਮੋਹਿਆ ਮਾਇ ॥ ਮਨਮੁਖਿ ਅੰਧਾ; ਆਵੈ ਜਾਇ ॥੩॥ ਹਰਿ ਹਰਿ ਨਾਮੁ ਦੇਵੈ; ਜਨੁ ਸੋਇ ॥ ਅਨਦਿਨੁ ਭਗਤਿ ਗੁਰਸਬਦੀ ਹੋਇ ॥ ਗੁਰਮਤਿ ਵਿਰਲਾ; ਬੂਝੈ ਕੋਇ ॥ ਨਾਨਕ. ਨਾਮਿ ਸਮਾਵੈ ਸੋਇ ॥੪॥੧੨॥੩੨॥ ਗਉੜੀ ਗੁਆਰੇਰੀ ਮਹਲਾ ੩ ॥ ਗੁਰ ਸੇਵਾ; ਜੁਗ ਚਾਰੇ ਹੋਈ ॥ ਪੂਰਾ ਜਨੁ; ਕਾਰ ਕਮਾਵੈ ਕੋਈ ॥ ਅਖੁਟੁ ਨਾਮ ਧਨੁ ਹਰਿ; ਤੋਟਿ ਨ ਹੋਈ ॥ ਐਥੈ ਸਦਾ ਸੁਖੁ; ਦਰਿ ਸੋਭਾ ਹੋਈ ॥੧॥ ਏ ਮਨ ਮੇਰੇ; ਭਰਮੁ ਨ ਕੀਜੈ ॥ ਗੁਰਮੁਖਿ ਸੇਵਾ; ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ ਸਤਿਗੁਰੁ ਸੇਵਹਿ; ਸੇ ਮਹਾਪੁਰਖ ਸੰਸਾਰੇ ॥ ਆਪਿ ਉਧਰੇ; ਕੁਲ ਸਗਲ ਨਿਸਤਾਰੇ ॥ ਹਰਿ ਕਾ ਨਾਮੁ; ਰਖਹਿ ਉਰ ਧਾਰੇ ॥ ਨਾਮਿ ਰਤੇ; ਭਉਜਲ ਉਤਰਹਿ ਪਾਰੇ ॥੨॥ ਸਤਿਗੁਰੁ ਸੇਵਹਿ; ਸਦਾ ਮਨਿ ਦਾਸਾ ॥ ਹਉਮੈ ਮਾਰਿ; ਕਮਲੁ ਪਰਗਾਸਾ ॥ ਅਨਹਦੁ ਵਾਜੈ; ਨਿਜ ਘਰਿ ਵਾਸਾ ॥ ਨਾਮਿ ਰਤੇ; ਘਰ ਮਾਹਿ ਉਦਾਸਾ ॥੩॥ ਸਤਿਗੁਰੁ ਸੇਵਹਿ; ਤਿਨ ਕੀ ਸਚੀ ਬਾਣੀ ॥ ਜੁਗੁ ਜੁਗੁ; ਭਗਤੀ ਆਖਿ ਵਖਾਣੀ ॥ ਅਨਦਿਨੁ ਜਪਹਿ; ਹਰਿ ਸਾਰੰਗਪਾਣੀ ॥
Источники и права