couponatlas.

Гуру Грантх Сахиб (гурмукхи): Анг 162

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਨਾਮਿ ਰਤੇ; ਨਿਹਕੇਵਲ ਨਿਰਬਾਣੀ ॥੪॥੧੩॥੩੩॥ ਗਉੜੀ ਗੁਆਰੇਰੀ ਮਹਲਾ ੩ ॥ ਸਤਿਗੁਰੁ ਮਿਲੈ; ਵਡਭਾਗਿ ਸੰਜੋਗ ॥ ਹਿਰਦੈ ਨਾਮੁ; ਨਿਤ ਹਰਿ ਰਸ ਭੋਗ ॥੧॥ ਗੁਰਮੁਖਿ ਪ੍ਰਾਣੀ; ਨਾਮੁ ਹਰਿ ਧਿਆਇ ॥ ਜਨਮੁ ਜੀਤਿ; ਲਾਹਾ ਨਾਮੁ ਪਾਇ ॥੧॥ ਰਹਾਉ ॥ ਗਿਆਨੁ ਧਿਆਨੁ; ਗੁਰਸਬਦੁ ਹੈ ਮੀਠਾ ॥ ਗੁਰ ਕਿਰਪਾ ਤੇ; ਕਿਨੈ ਵਿਰਲੈ ਚਖਿ ਡੀਠਾ ॥੨॥ ਕਰਮ ਕਾਂਡ; ਬਹੁ ਕਰਹਿ ਅਚਾਰ ॥ ਬਿਨੁ ਨਾਵੈ; ਧ੍ਰਿਗੁ ਧ੍ਰਿਗੁ ਅਹੰਕਾਰ ॥੩॥ ਬੰਧਨਿ ਬਾਧਿਓ; ਮਾਇਆ ਫਾਸ ॥ ਜਨ ਨਾਨਕ ਛੂਟੈ; ਗੁਰ ਪਰਗਾਸ ॥੪॥੧੪॥੩੪॥ ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿਮੇਘੁਲਾ. ਬਰਸਤੁ ਹੈ; ਕਿਆ; ਧਰਤੀ ਮਧੇ. ਪਾਣੀ ਨਾਹੀ ॥ ਜੈਸੇ ਧਰਤੀ ਮਧੇ. ਪਾਣੀ ਪਰਗਾਸਿਆ; ਬਿਨੁ ਪਗਾ. ਵਰਸਤ ਫਿਰਾਹੀ ॥੧॥ ਬਾਬਾ; ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ, ਸੋਈ ਕੋਈ ਹੈ ਰੇ; ਤੈਸੇ ਜਾਇ ਸਮਾਹੀ ॥੧॥ ਰਹਾਉ ॥ ਇਸਤਰੀ ਪੁਰਖ ਹੋਇ ਕੈ; ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ. ਸਦਾ ਹਹਿ ਤੇਰੇ; ਤੁਝ ਹੀ ਮਾਹਿ ਸਮਾਹੀ ॥੨॥ ਇਤਨੇ ਜਨਮ. ਭੂਲਿ ਪਰੇ ਸੇ; ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ. ਸੋਈ ਪਰੁ ਜਾਣੈ; ਜੇ ਗੁਰ ਕੈ ਸਬਦਿ ਸਮਾਹੀ ॥੩॥ ਤੇਰਾ ਸਬਦੁ. ਤੂੰਹੈ ਹਹਿ ਆਪੇ; ਭਰਮੁ ਕਹਾਹੀ ॥ ਨਾਨਕ ਤਤੁ. ਤਤ ਸਿਉ ਮਿਲਿਆ; ਪੁਨਰਪਿ. ਜਨਮਿ ਨ ਆਹੀ ॥੪॥੧॥੧੫॥੩੫॥ ਗਉੜੀ ਬੈਰਾਗਣਿ ਮਹਲਾ ੩ ॥ ਸਭੁ ਜਗੁ. ਕਾਲੈ ਵਸਿ ਹੈ; ਬਾਧਾ ਦੂਜੈ ਭਾਇ ॥ ਹਉਮੈ ਕਰਮ ਕਮਾਵਦੇ; ਮਨਮੁਖਿ ਮਿਲੈ ਸਜਾਇ ॥੧॥ ਮੇਰੇ ਮਨ; ਗੁਰ ਚਰਣੀ ਚਿਤੁ ਲਾਇ ॥ ਗੁਰਮੁਖਿ ਨਾਮੁ ਨਿਧਾਨੁ ਲੈ; ਦਰਗਹ ਲਏ ਛਡਾਇ ॥੧॥ ਰਹਾਉ ॥ ਲਖ ਚਉਰਾਸੀਹ ਭਰਮਦੇ; ਮਨਹਠਿ ਆਵੈ ਜਾਇ ॥ ਗੁਰ ਕਾ ਸਬਦੁ. ਨ ਚੀਨਿਓ; ਫਿਰਿ ਫਿਰਿ ਜੋਨੀ ਪਾਇ ॥੨॥ ਗੁਰਮੁਖਿ ਆਪੁ ਪਛਾਣਿਆ; ਹਰਿ ਨਾਮੁ ਵਸਿਆ ਮਨਿ ਆਇ ॥ ਅਨਦਿਨੁ ਭਗਤੀ ਰਤਿਆ; ਹਰਿ ਨਾਮੇ ਸੁਖਿ ਸਮਾਇ ॥੩॥ ਮਨੁ ਸਬਦਿ ਮਰੈ. ਪਰਤੀਤਿ ਹੋਇ; ਹਉਮੈ ਤਜੇ ਵਿਕਾਰ ॥ ਜਨ ਨਾਨਕ. ਕਰਮੀ ਪਾਈਅਨਿ; ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥ ਗਉੜੀ ਬੈਰਾਗਣਿ ਮਹਲਾ ੩ ॥ ਪੇਈਅੜੈ ਦਿਨ ਚਾਰਿ ਹੈ; ਹਰਿ ਹਰਿ ਲਿਖਿ ਪਾਇਆ ॥ ਸੋਭਾਵੰਤੀ ਨਾਰਿ ਹੈ; ਗੁਰਮੁਖਿ ਗੁਣ ਗਾਇਆ ॥ ਪੇਵਕੜੈ. ਗੁਣ ਸੰਮਲੈ; ਸਾਹੁਰੈ. ਵਾਸੁ ਪਾਇਆ ॥ ਗੁਰਮੁਖਿ ਸਹਜਿ ਸਮਾਣੀਆ; ਹਰਿ ਹਰਿ ਮਨਿ ਭਾਇਆ ॥੧॥ ਸਸੁਰੈ ਪੇਈਐ ਪਿਰੁ ਵਸੈ; ਕਹੁ ਕਿਤੁ ਬਿਧਿ ਪਾਈਐ ॥ ਆਪਿ ਨਿਰੰਜਨੁ ਅਲਖੁ ਹੈ; ਆਪੇ ਮੇਲਾਈਐ ॥੧॥ ਰਹਾਉ ॥
Источники и права