couponatlas.

Гуру Грантх Сахиб (гурмукхи): Анг 163

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਹੀ ਪ੍ਰਭੁ ਦੇਹਿ ਮਤਿ; ਹਰਿ ਨਾਮੁ ਧਿਆਈਐ ॥ ਵਡਭਾਗੀ ਸਤਿਗੁਰੁ ਮਿਲੈ; ਮੁਖਿ ਅੰਮ੍ਰਿਤੁ ਪਾਈਐ ॥ ਹਉਮੈ ਦੁਬਿਧਾ ਬਿਨਸਿ ਜਾਇ; ਸਹਜੇ ਸੁਖਿ ਸਮਾਈਐ ॥ ਸਭੁ ਆਪੇ ਆਪਿ ਵਰਤਦਾ; ਆਪੇ ਨਾਇ ਲਾਈਐ ॥੨॥ ਮਨਮੁਖਿ ਗਰਬਿ. ਨ ਪਾਇਓ; ਅਗਿਆਨ ਇਆਣੇ ॥ ਸਤਿਗੁਰ ਸੇਵਾ. ਨਾ ਕਰਹਿ; ਫਿਰਿ ਫਿਰਿ ਪਛੁਤਾਣੇ ॥ ਗਰਭ ਜੋਨੀ ਵਾਸੁ ਪਾਇਦੇ; ਗਰਭੇ ਗਲਿ ਜਾਣੇ ॥ ਮੇਰੇ ਕਰਤੇ ਏਵੈ ਭਾਵਦਾ; ਮਨਮੁਖ ਭਰਮਾਣੇ ॥੩॥ ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ; ਧੁਰਿ ਮਸਤਕਿ ਪੂਰਾ ॥ ਹਰਿ ਹਰਿ ਨਾਮੁ ਧਿਆਇਆ; ਭੇਟਿਆ ਗੁਰੁ ਸੂਰਾ ॥ ਮੇਰਾ ਪਿਤਾ ਮਾਤਾ ਹਰਿ ਨਾਮੁ ਹੈ; ਹਰਿ ਬੰਧਪੁ ਬੀਰਾ ॥ ਹਰਿ ਹਰਿ ਬਖਸਿ ਮਿਲਾਇ ਪ੍ਰਭ; ਜਨੁ ਨਾਨਕੁ ਕੀਰਾ ॥੪॥੩॥੧੭॥੩੭॥ ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ ਗਿਆਨੁ ਪਾਇਆ; ਹਰਿ ਤਤੁ ਬੀਚਾਰਾ ॥ ਮਤਿ ਮਲੀਣ ਪਰਗਟੁ ਭਈ; ਜਪਿ ਨਾਮੁ ਮੁਰਾਰਾ ॥ ਸਿਵਿ ਸਕਤਿ ਮਿਟਾਈਆ; ਚੂਕਾ ਅੰਧਿਆਰਾ ॥ ਧੁਰਿ ਮਸਤਕਿ ਜਿਨ ਕਉ ਲਿਖਿਆ; ਤਿਨ ਹਰਿ ਨਾਮੁ ਪਿਆਰਾ ॥੧॥ ਹਰਿ. ਕਿਤੁ ਬਿਧਿ ਪਾਈਐ, ਸੰਤ ਜਨਹੁ; ਜਿਸੁ ਦੇਖਿ ਹਉ ਜੀਵਾ ॥ ਹਰਿ ਬਿਨੁ. ਚਸਾ ਨ ਜੀਵਤੀ; ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥ ਹਉ. ਹਰਿ ਗੁਣ ਗਾਵਾ. ਨਿਤ ਹਰਿ ਸੁਣੀ; ਹਰਿ ਹਰਿ ਗਤਿ ਕੀਨੀ ॥ ਹਰਿ ਰਸੁ ਗੁਰ ਤੇ ਪਾਇਆ; ਮੇਰਾ ਮਨੁ ਤਨੁ ਲੀਨੀ ॥ ਧਨੁ ਧਨੁ ਗੁਰੁ. ਸਤ ਪੁਰਖੁ ਹੈ; ਜਿਨਿ ਭਗਤਿ ਹਰਿ ਦੀਨੀ ॥ ਜਿਸੁ ਗੁਰ ਤੇ. ਹਰਿ ਪਾਇਆ; ਸੋ ਗੁਰੁ. ਹਮ ਕੀਨੀ ॥੨॥ ਗੁਣਦਾਤਾ ਹਰਿ ਰਾਇ ਹੈ; ਹਮ ਅਵਗਣਿਆਰੇ ॥ ਪਾਪੀ ਪਾਥਰ ਡੂਬਦੇ; ਗੁਰਮਤਿ ਹਰਿ ਤਾਰੇ ॥ ਤੂੰ ਗੁਣਦਾਤਾ ਨਿਰਮਲਾ; ਹਮ ਅਵਗਣਿਆਰੇ ॥ ਹਰਿ ਸਰਣਾਗਤਿ ਰਾਖਿ ਲੇਹੁ; ਮੂੜ ਮੁਗਧ ਨਿਸਤਾਰੇ ॥੩॥ ਸਹਜੁ ਅਨੰਦੁ ਸਦਾ ਗੁਰਮਤੀ; ਹਰਿ ਹਰਿ ਮਨਿ ਧਿਆਇਆ ॥ ਸਜਣੁ ਹਰਿ ਪ੍ਰਭੁ ਪਾਇਆ; ਘਰਿ ਸੋਹਿਲਾ ਗਾਇਆ ॥ ਹਰਿ ਦਇਆ ਧਾਰਿ ਪ੍ਰਭ ਬੇਨਤੀ; ਹਰਿ ਹਰਿ ਚੇਤਾਇਆ ॥ ਜਨ ਨਾਨਕੁ. ਮੰਗੈ ਧੂੜਿ ਤਿਨ; ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥ ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਪੰਡਿਤੁ; ਸਾਸਤ ਸਿਮ੍ਰਿਤਿ ਪੜਿਆ ॥ ਜੋਗੀ; ਗੋਰਖੁ ਗੋਰਖੁ ਕਰਿਆ ॥ ਮੈ ਮੂਰਖ; ਹਰਿ ਹਰਿ ਜਪੁ ਪੜਿਆ ॥੧॥ ਨਾ ਜਾਨਾ; ਕਿਆ ਗਤਿ. ਰਾਮ ਹਮਾਰੀ ॥ ਹਰਿ ਭਜੁ. ਮਨ ਮੇਰੇ; ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥
Источники и права