couponatlas.

Гуру Грантх Сахиб (гурмукхи): Анг 164

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਨਿਆਸੀ. ਬਿਭੂਤ ਲਾਇ; ਦੇਹ ਸਵਾਰੀ ॥ ਪਰ ਤ੍ਰਿਅ ਤਿਆਗੁ; ਕਰੀ ਬ੍ਰਹਮਚਾਰੀ ॥ ਮੈ ਮੂਰਖ; ਹਰਿ ਆਸ ਤੁਮਾਰੀ ॥੨॥ ਖਤ੍ਰੀ ਕਰਮ ਕਰੇ; ਸੂਰਤਣੁ ਪਾਵੈ ॥ ਸੂਦੁ ਵੈਸੁ; ਪਰ ਕਿਰਤਿ ਕਮਾਵੈ ॥ ਮੈ ਮੂਰਖ; ਹਰਿ ਨਾਮੁ ਛਡਾਵੈ ॥੩॥ ਸਭ ਤੇਰੀ ਸ੍ਰਿਸਟਿ; ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ, ਦੇ ਵਡਿਆਈ ॥ ਮੈ ਅੰਧੁਲੇ; ਹਰਿ ਟੇਕ ਟਿਕਾਈ ॥੪॥੧॥੩੯॥ ਗਉੜੀ ਗੁਆਰੇਰੀ ਮਹਲਾ ੪ ॥ ਨਿਰਗੁਣ ਕਥਾ; ਕਥਾ ਹੈ ਹਰਿ ਕੀ ॥ ਭਜੁ ਮਿਲਿ ਸਾਧੂ; ਸੰਗਤਿ ਜਨ ਕੀ ॥ ਤਰੁ ਭਉਜਲੁ; ਅਕਥ ਕਥਾ ਸੁਨਿ ਹਰਿ ਕੀ ॥੧॥ ਗੋਬਿੰਦ; ਸਤਸੰਗਤਿ ਮੇਲਾਇ ॥ ਹਰਿ ਰਸੁ ਰਸਨਾ; ਰਾਮ ਗੁਨ ਗਾਇ ॥੧॥ ਰਹਾਉ ॥ ਜੋ ਜਨ ਧਿਆਵਹਿ; ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ ਕਰਹੁ ਹਮ; ਰਾਮਾ ॥ ਜਨ ਕੀ ਸੇਵਾ; ਊਤਮ ਕਾਮਾ ॥੨॥ ਜੋ ਹਰਿ ਕੀ; ਹਰਿ ਕਥਾ ਸੁਣਾਵੈ ॥ ਸੋ ਜਨੁ; ਹਮਰੈ ਮਨਿ ਚਿਤਿ ਭਾਵੈ ॥ ਜਨ ਪਗ ਰੇਣੁ; ਵਡਭਾਗੀ ਪਾਵੈ ॥੩॥ ਸੰਤ ਜਨਾ ਸਿਉ; ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ; ਧੁਰਿ ਪਾਈ ॥ ਤੇ ਜਨ ਨਾਨਕ; ਨਾਮਿ ਸਮਾਈ ॥੪॥੨॥੪੦॥ ਗਉੜੀ ਗੁਆਰੇਰੀ ਮਹਲਾ ੪ ॥ ਮਾਤਾ ਪ੍ਰੀਤਿ ਕਰੇ; ਪੁਤੁ ਖਾਇ ॥ ਮੀਨੇ ਪ੍ਰੀਤਿ ਭਈ; ਜਲਿ ਨਾਇ ॥ ਸਤਿਗੁਰ ਪ੍ਰੀਤਿ; ਗੁਰਸਿਖ ਮੁਖਿ ਪਾਇ ॥੧॥ ਤੇ ਹਰਿ ਜਨ; ਹਰਿ ਮੇਲਹੁ ਹਮ ਪਿਆਰੇ ॥ ਜਿਨ ਮਿਲਿਆ; ਦੁਖ ਜਾਹਿ ਹਮਾਰੇ ॥੧॥ ਰਹਾਉ ॥ ਜਿਉ ਮਿਲਿ ਬਛਰੇ; ਗਊ ਪ੍ਰੀਤਿ ਲਗਾਵੈ ॥ ਕਾਮਨਿ ਪ੍ਰੀਤਿ; ਜਾ ਪਿਰੁ ਘਰਿ ਆਵੈ ॥ ਹਰਿ ਜਨ ਪ੍ਰੀਤਿ; ਜਾ ਹਰਿ ਜਸੁ ਗਾਵੈ ॥੨॥ ਸਾਰਿੰਗ ਪ੍ਰੀਤਿ; ਬਸੈ ਜਲ ਧਾਰਾ ॥ ਨਰਪਤਿ ਪ੍ਰੀਤਿ; ਮਾਇਆ ਦੇਖਿ ਪਸਾਰਾ ॥ ਹਰਿ ਜਨ ਪ੍ਰੀਤਿ; ਜਪੈ ਨਿਰੰਕਾਰਾ ॥੩॥ ਨਰ ਪ੍ਰਾਣੀ ਪ੍ਰੀਤਿ; ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ; ਗੁਰੁ ਮਿਲੈ ਗਲਾਟੇ ॥ ਜਨ ਨਾਨਕ. ਪ੍ਰੀਤਿ; ਸਾਧ ਪਗ ਚਾਟੇ ॥੪॥੩॥੪੧॥ ਗਉੜੀ ਗੁਆਰੇਰੀ ਮਹਲਾ ੪ ॥ ਭੀਖਕ ਪ੍ਰੀਤਿ; ਭੀਖ ਪ੍ਰਭ ਪਾਇ ॥ ਭੂਖੇ ਪ੍ਰੀਤਿ ਹੋਵੈ; ਅੰਨੁ ਖਾਇ ॥ ਗੁਰਸਿਖ ਪ੍ਰੀਤਿ; ਗੁਰ ਮਿਲਿ. ਆਘਾਇ ॥੧॥ ਹਰਿ ਦਰਸਨੁ ਦੇਹੁ; ਹਰਿ ਆਸ ਤੁਮਾਰੀ ॥ ਕਰਿ ਕਿਰਪਾ; ਲੋਚ ਪੂਰਿ ਹਮਾਰੀ ॥੧॥ ਰਹਾਉ ॥ ਚਕਵੀ ਪ੍ਰੀਤਿ; ਸੂਰਜੁ ਮੁਖਿ ਲਾਗੈ ॥ ਮਿਲੈ ਪਿਆਰੇ; ਸਭ ਦੁਖ ਤਿਆਗੈ ॥ ਗੁਰਸਿਖ ਪ੍ਰੀਤਿ; ਗੁਰੂ ਮੁਖਿ ਲਾਗੈ ॥੨॥ ਬਛਰੇ ਪ੍ਰੀਤਿ; ਖੀਰੁ ਮੁਖਿ ਖਾਇ ॥ ਹਿਰਦੈ ਬਿਗਸੈ; ਦੇਖੈ ਮਾਇ ॥ ਗੁਰਸਿਖ ਪ੍ਰੀਤਿ; ਗੁਰੂ ਮੁਖਿ ਲਾਇ ॥੩॥ ਹੋਰੁ ਸਭ ਪ੍ਰੀਤਿ; ਮਾਇਆ ਮੋਹੁ ਕਾਚਾ ॥ ਬਿਨਸਿ ਜਾਇ; ਕੂਰਾ ਕਚੁ ਪਾਚਾ ॥ ਜਨ ਨਾਨਕ ਪ੍ਰੀਤਿ; ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥
Источники и права