couponatlas.

Гуру Грантх Сахиб (гурмукхи): Анг 165

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਉੜੀ ਗੁਆਰੇਰੀ ਮਹਲਾ ੪ ॥ ਸਤਿਗੁਰ ਸੇਵਾ; ਸਫਲ ਹੈ ਬਣੀ ॥ ਜਿਤੁ ਮਿਲਿ; ਹਰਿ ਨਾਮੁ ਧਿਆਇਆ, ਹਰਿ ਧਣੀ ॥ ਜਿਨ ਹਰਿ ਜਪਿਆ; ਤਿਨ ਪੀਛੈ ਛੂਟੀ ਘਣੀ ॥੧॥ ਗੁਰਸਿਖ; ਹਰਿ ਬੋਲਹੁ. ਮੇਰੇ ਭਾਈ ॥ ਹਰਿ ਬੋਲਤ; ਸਭ ਪਾਪ ਲਹਿ ਜਾਈ ॥੧॥ ਰਹਾਉ ॥ ਜਬ ਗੁਰੁ ਮਿਲਿਆ; ਤਬ ਮਨੁ ਵਸਿ ਆਇਆ ॥ ਧਾਵਤ ਪੰਚ ਰਹੇ; ਹਰਿ ਧਿਆਇਆ ॥ ਅਨਦਿਨੁ ਨਗਰੀ; ਹਰਿ ਗੁਣ ਗਾਇਆ ॥੨॥ ਸਤਿਗੁਰ ਪਗ ਧੂਰਿ; ਜਿਨਾ ਮੁਖਿ ਲਾਈ ॥ ਤਿਨ ਕੂੜ ਤਿਆਗੇ; ਹਰਿ ਲਿਵ ਲਾਈ ॥ ਤੇ ਹਰਿ ਦਰਗਹ; ਮੁਖ ਊਜਲ ਭਾਈ ॥੩॥ ਗੁਰ ਸੇਵਾ; ਆਪਿ ਹਰਿ ਭਾਵੈ ॥ ਕ੍ਰਿਸਨੁ ਬਲਭਦ੍ਰੁ; ਗੁਰ ਪਗ ਲਗਿ ਧਿਆਵੈ ॥ ਨਾਨਕ ਗੁਰਮੁਖਿ; ਹਰਿ ਆਪਿ ਤਰਾਵੈ ॥੪॥੫॥੪੩॥ ਗਉੜੀ ਗੁਆਰੇਰੀ ਮਹਲਾ ੪ ॥ ਹਰਿ ਆਪੇ ਜੋਗੀ; ਡੰਡਾਧਾਰੀ ॥ ਹਰਿ ਆਪੇ ਰਵਿ ਰਹਿਆ; ਬਨਵਾਰੀ ॥ ਹਰਿ ਆਪੇ. ਤਪੁ ਤਾਪੈ; ਲਾਇ ਤਾਰੀ ॥੧॥ ਐਸਾ ਮੇਰਾ ਰਾਮੁ; ਰਹਿਆ ਭਰਪੂਰਿ ॥ ਨਿਕਟਿ ਵਸੈ; ਨਾਹੀ ਹਰਿ ਦੂਰਿ ॥੧॥ ਰਹਾਉ ॥ ਹਰਿ ਆਪੇ ਸਬਦੁ ਸੁਰਤਿ; ਧੁਨਿ ਆਪੇ ॥ ਹਰਿ ਆਪੇ ਵੇਖੈ; ਵਿਗਸੈ ਆਪੇ ॥ ਹਰਿ ਆਪਿ ਜਪਾਇ; ਆਪੇ ਹਰਿ ਜਾਪੇ ॥੨॥ ਹਰਿ ਆਪੇ ਸਾਰਿੰਗ; ਅੰਮ੍ਰਿਤਧਾਰਾ ॥ ਹਰਿ ਅੰਮ੍ਰਿਤੁ; ਆਪਿ ਪੀਆਵਣਹਾਰਾ ॥ ਹਰਿ ਆਪਿ ਕਰੇ; ਆਪੇ ਨਿਸਤਾਰਾ ॥੩॥ ਹਰਿ ਆਪੇ ਬੇੜੀ; ਤੁਲਹਾ ਤਾਰਾ ॥ ਹਰਿ ਆਪੇ; ਗੁਰਮਤੀ ਨਿਸਤਾਰਾ ॥ ਹਰਿ ਆਪੇ ਨਾਨਕ; ਪਾਵੈ ਪਾਰਾ ॥੪॥੬॥੪੪॥ ਗਉੜੀ ਬੈਰਾਗਣਿ ਮਹਲਾ ੪ ॥ ਸਾਹੁ ਹਮਾਰਾ ਤੂੰ ਧਣੀ; ਜੈਸੀ ਤੂੰ ਰਾਸਿ ਦੇਹਿ. ਤੈਸੀ ਹਮ ਲੇਹਿ ॥ ਹਰਿ ਨਾਮੁ ਵਣੰਜਹ ਰੰਗ ਸਿਉ; ਜੇ ਆਪਿ ਦਇਆਲੁ ਹੋਇ ਦੇਹਿ ॥੧॥ ਹਮ ਵਣਜਾਰੇ, ਰਾਮ ਕੇ ॥ ਹਰਿ ਵਣਜੁ ਕਰਾਵੈ; ਦੇ ਰਾਸਿ ਰੇ ॥੧॥ ਰਹਾਉ ॥ ਲਾਹਾ ਹਰਿ ਭਗਤਿ ਧਨੁ ਖਟਿਆ; ਹਰਿ ਸਚੇ ਸਾਹ ਮਨਿ ਭਾਇਆ ॥ ਹਰਿ ਜਪਿ. ਹਰਿ ਵਖਰੁ ਲਦਿਆ; ਜਮੁ ਜਾਗਾਤੀ. ਨੇੜਿ ਨ ਆਇਆ ॥੨॥ ਹੋਰੁ ਵਣਜੁ ਕਰਹਿ ਵਾਪਾਰੀਏ; ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ; ਫਲੁ ਤੇਹਾ ਤਿਨ ਪਾਇਆ ॥੩॥ ਹਰਿ ਹਰਿ ਵਣਜੁ. ਸੋ ਜਨੁ ਕਰੇ; ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ ਜਨ ਨਾਨਕ. ਸਾਹੁ ਹਰਿ ਸੇਵਿਆ; ਫਿਰਿ ਲੇਖਾ ਮੂਲਿ. ਨ ਲੇਈ ॥੪॥੧॥੭॥੪੫॥ ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ. ਗਰਭੁ ਪਾਲਤੀ; ਸੁਤ ਕੀ ਕਰਿ ਆਸਾ ॥ ਵਡਾ ਹੋਇ ਧਨੁ ਖਾਟਿ ਦੇਇ; ਕਰਿ ਭੋਗ ਬਿਲਾਸਾ ॥ ਤਿਉ ਹਰਿ ਜਨ ਪ੍ਰੀਤਿ, ਹਰਿ ਰਾਖਦਾ; ਦੇ ਆਪਿ ਹਥਾਸਾ ॥੧॥
Источники и права