couponatlas.

Гуру Грантх Сахиб (гурмукхи): Анг 166

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੇ ਰਾਮ. ਮੈ ਮੂਰਖ; ਹਰਿ ਰਾਖੁ. ਮੇਰੇ ਗੁਸਈਆ ॥ ਜਨ ਕੀ ਉਪਮਾ; ਤੁਝਹਿ ਵਡਈਆ ॥੧॥ ਰਹਾਉ ॥ ਮੰਦਰਿ ਘਰਿ ਆਨੰਦੁ ਹਰਿ; ਹਰਿ ਜਸੁ ਮਨਿ ਭਾਵੈ ॥ ਸਭ ਰਸ ਮੀਠੇ ਮੁਖਿ ਲਗਹਿ; ਜਾ ਹਰਿ ਗੁਣ ਗਾਵੈ ॥ ਹਰਿ ਜਨੁ ਪਰਵਾਰੁ ਸਧਾਰੁ ਹੈ; ਇਕੀਹ ਕੁਲੀ. ਸਭੁ ਜਗਤੁ ਛਡਾਵੈ ॥੨॥ ਜੋ ਕਿਛੁ ਕੀਆ. ਸੋ ਹਰਿ ਕੀਆ; ਹਰਿ ਕੀ ਵਡਿਆਈ ॥ ਹਰਿ ਜੀਅ ਤੇਰੇ. ਤੂੰ ਵਰਤਦਾ; ਹਰਿ ਪੂਜ ਕਰਾਈ ॥ ਹਰਿ ਭਗਤਿ ਭੰਡਾਰ ਲਹਾਇਦਾ; ਆਪੇ ਵਰਤਾਈ ॥੩॥ ਲਾਲਾ ਹਾਟਿ ਵਿਹਾਝਿਆ; ਕਿਆ ਤਿਸੁ ਚਤੁਰਾਈ ॥ ਜੇ ਰਾਜਿ ਬਹਾਲੇ. ਤਾ ਹਰਿ ਗੁਲਾਮੁ; ਘਾਸੀ ਕਉ. ਹਰਿ ਨਾਮੁ ਕਢਾਈ ॥ ਜਨੁ ਨਾਨਕੁ. ਹਰਿ ਕਾ ਦਾਸੁ ਹੈ; ਹਰਿ ਕੀ ਵਡਿਆਈ ॥੪॥੨॥੮॥੪੬॥ ਗਉੜੀ ਗੁਆਰੇਰੀ ਮਹਲਾ ੪ ॥ ਕਿਰਸਾਣੀ ਕਿਰਸਾਣੁ ਕਰੇ; ਲੋਚੈ ਜੀਉ ਲਾਇ ॥ ਹਲੁ ਜੋਤੈ. ਉਦਮੁ ਕਰੇ; ਮੇਰਾ ਪੁਤੁ ਧੀ ਖਾਇ ॥ ਤਿਉ ਹਰਿ ਜਨੁ. ਹਰਿ ਹਰਿ ਜਪੁ ਕਰੇ; ਹਰਿ. ਅੰਤਿ ਛਡਾਇ ॥੧॥ ਮੈ ਮੂਰਖ ਕੀ ਗਤਿ; ਕੀਜੈ ਮੇਰੇ ਰਾਮ ॥ ਗੁਰ ਸਤਿਗੁਰ ਸੇਵਾ; ਹਰਿ ਲਾਇ ਹਮ ਕਾਮ ॥੧॥ ਰਹਾਉ ॥ ਲੈ ਤੁਰੇ ਸਉਦਾਗਰੀ; ਸਉਦਾਗਰੁ ਧਾਵੈ ॥ ਧਨੁ ਖਟੈ. ਆਸਾ ਕਰੈ; ਮਾਇਆ ਮੋਹੁ ਵਧਾਵੈ ॥ ਤਿਉ ਹਰਿ ਜਨੁ. ਹਰਿ ਹਰਿ ਬੋਲਤਾ; ਹਰਿ ਬੋਲਿ ਸੁਖੁ ਪਾਵੈ ॥੨॥ ਬਿਖੁ ਸੰਚੈ. ਹਟਵਾਣੀਆ; ਬਹਿ ਹਾਟਿ ਕਮਾਇ ॥ ਮੋਹ ਝੂਠੁ ਪਸਾਰਾ ਝੂਠ ਕਾ; ਝੂਠੇ ਲਪਟਾਇ ॥ ਤਿਉ ਹਰਿ ਜਨਿ. ਹਰਿ ਧਨੁ ਸੰਚਿਆ; ਹਰਿ ਖਰਚੁ ਲੈ ਜਾਇ ॥੩॥ ਇਹੁ ਮਾਇਆ ਮੋਹ ਕੁਟੰਬੁ ਹੈ; ਭਾਇ ਦੂਜੈ ਫਾਸ ॥ ਗੁਰਮਤੀ ਸੋ ਜਨੁ ਤਰੈ; ਜੋ ਦਾਸਨਿ ਦਾਸ ॥ ਜਨਿ ਨਾਨਕਿ. ਨਾਮੁ ਧਿਆਇਆ; ਗੁਰਮੁਖਿ ਪਰਗਾਸ ॥੪॥੩॥੯॥੪੭॥ ਗਉੜੀ ਬੈਰਾਗਣਿ ਮਹਲਾ ੪ ॥ ਨਿਤ ਦਿਨਸੁ ਰਾਤਿ. ਲਾਲਚੁ ਕਰੇ; ਭਰਮੈ ਭਰਮਾਇਆ ॥ ਵੇਗਾਰਿ ਫਿਰੈ ਵੇਗਾਰੀਆ; ਸਿਰਿ ਭਾਰੁ ਉਠਾਇਆ ॥ ਜੋ ਗੁਰ ਕੀ. ਜਨੁ ਸੇਵਾ ਕਰੇ; ਸੋ ਘਰ ਕੈ ਕੰਮਿ. ਹਰਿ ਲਾਇਆ ॥੧॥ ਮੇਰੇ ਰਾਮ. ਤੋੜਿ ਬੰਧਨ ਮਾਇਆ; ਘਰ ਕੈ ਕੰਮਿ ਲਾਇ ॥ ਨਿਤ ਹਰਿ ਗੁਣ ਗਾਵਹ; ਹਰਿ ਨਾਮਿ ਸਮਾਇ ॥੧॥ ਰਹਾਉ ॥ ਨਰੁ ਪ੍ਰਾਣੀ ਚਾਕਰੀ ਕਰੇ; ਨਰਪਤਿ ਰਾਜੇ. ਅਰਥਿ ਸਭ ਮਾਇਆ ॥ ਕੈ ਬੰਧੈ. ਕੈ ਡਾਨਿ ਲੇਇ; ਕੈ ਨਰਪਤਿ ਮਰਿ ਜਾਇਆ ॥ ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ; ਜਿਤੁ ਹਰਿ ਹਰਿ ਨਾਮੁ ਜਪਿ. ਹਰਿ ਸੁਖੁ ਪਾਇਆ ॥੨॥ ਨਿਤ ਸਉਦਾ ਸੂਦੁ ਕੀਚੈ. ਬਹੁ ਭਾਤਿ ਕਰਿ; ਮਾਇਆ ਕੈ ਤਾਈ ॥ ਜਾ ਲਾਹਾ ਦੇਇ. ਤਾ ਸੁਖੁ ਮਨੇ; ਤੋਟੈ ਮਰਿ ਜਾਈ ॥ ਜੋ ਗੁਣ ਸਾਝੀ. ਗੁਰ ਸਿਉ ਕਰੇ; ਨਿਤ ਨਿਤ ਸੁਖੁ ਪਾਈ ॥੩॥
Источники и права