couponatlas.

Гуру Грантх Сахиб (гурмукхи): Анг 167

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਤਨੀ ਭੂਖ. ਅਨ ਰਸ ਸਾਦ ਹੈ; ਤਿਤਨੀ ਭੂਖ. ਫਿਰਿ ਲਾਗੈ ॥ ਜਿਸੁ ਹਰਿ ਆਪਿ ਕ੍ਰਿਪਾ ਕਰੇ; ਸੋ ਵੇਚੇ ਸਿਰੁ. ਗੁਰ ਆਗੈ ॥ ਜਨ ਨਾਨਕ. ਹਰਿ ਰਸਿ ਤ੍ਰਿਪਤਿਆ; ਫਿਰਿ. ਭੂਖ ਨ ਲਾਗੈ ॥੪॥੪॥੧੦॥੪੮॥ ਗਉੜੀ ਬੈਰਾਗਣਿ ਮਹਲਾ ੪ ॥ ਹਮਰੈ ਮਨਿ ਚਿਤਿ. ਹਰਿ ਆਸ ਨਿਤ; ਕਿਉ ਦੇਖਾ. ਹਰਿ ਦਰਸੁ ਤੁਮਾਰਾ ॥ ਜਿਨਿ ਪ੍ਰੀਤਿ ਲਾਈ ਸੋ ਜਾਣਤਾ; ਹਮਰੈ ਮਨਿ ਚਿਤਿ. ਹਰਿ ਬਹੁਤੁ ਪਿਆਰਾ ॥ ਹਉ ਕੁਰਬਾਨੀ ਗੁਰ ਆਪਣੇ; ਜਿਨਿ ਵਿਛੁੜਿਆ ਮੇਲਿਆ. ਮੇਰਾ ਸਿਰਜਨਹਾਰਾ ॥੧॥ ਮੇਰੇ ਰਾਮ. ਹਮ ਪਾਪੀ; ਸਰਣਿ ਪਰੇ ਹਰਿ ਦੁਆਰਿ ॥ ਮਤੁ ਨਿਰਗੁਣ. ਹਮ ਮੇਲੈ ਕਬਹੂੰ; ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥ ਹਮਰੇ ਅਵਗੁਣ ਬਹੁਤੁ ਬਹੁਤੁ ਹੈ; ਬਹੁ ਬਾਰ ਬਾਰ, ਹਰਿ. ਗਣਤ ਨ ਆਵੈ ॥ ਤੂੰ ਗੁਣਵੰਤਾ ਹਰਿ ਹਰਿ ਦਇਆਲੁ; ਹਰਿ ਆਪੇ ਬਖਸਿ ਲੈਹਿ. ਹਰਿ ਭਾਵੈ ॥ ਹਮ ਅਪਰਾਧੀ. ਰਾਖੇ ਗੁਰ ਸੰਗਤੀ; ਉਪਦੇਸੁ ਦੀਓ. ਹਰਿ ਨਾਮੁ ਛਡਾਵੈ ॥੨॥ ਤੁਮਰੇ ਗੁਣ ਕਿਆ ਕਹਾ. ਮੇਰੇ ਸਤਿਗੁਰਾ; ਜਬ ਗੁਰੁ ਬੋਲਹ. ਤਬ ਬਿਸਮੁ ਹੋਇ ਜਾਇ ॥ ਹਮ ਜੈਸੇ ਅਪਰਾਧੀ. ਅਵਰੁ ਕੋਈ ਰਾਖੈ; ਜੈਸੇ ਹਮ. ਸਤਿਗੁਰਿ ਰਾਖਿ ਲੀਏ ਛਡਾਇ ॥ ਤੂੰ ਗੁਰੁ ਪਿਤਾ. ਤੂੰਹੈ ਗੁਰੁ ਮਾਤਾ; ਤੂੰ ਗੁਰੁ ਬੰਧਪੁ. ਮੇਰਾ ਸਖਾ ਸਖਾਇ ॥੩॥ ਜੋ ਹਮਰੀ ਬਿਧਿ ਹੋਤੀ. ਮੇਰੇ ਸਤਿਗੁਰਾ; ਸਾ ਬਿਧਿ. ਤੁਮ ਹਰਿ ਜਾਣਹੁ ਆਪੇ ॥ ਹਮ ਰੁਲਤੇ ਫਿਰਤੇ. ਕੋਈ ਬਾਤ ਨ ਪੂਛਤਾ; ਗੁਰ ਸਤਿਗੁਰ ਸੰਗਿ. ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੂ ਨਾਨਕ. ਜਨ ਕੇਰਾ; ਜਿਤੁ ਮਿਲਿਐ. ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥ ਗਉੜੀ ਬੈਰਾਗਣਿ ਮਹਲਾ ੪ ॥ ਕੰਚਨ ਨਾਰੀ ਮਹਿ. ਜੀਉ ਲੁਭਤੁ ਹੈ; ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ; ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ. ਚਿਤਿ ਨ ਆਵਈ; ਕਿਉ ਛੂਟਾ ਮੇਰੇ ਹਰਿ ਰਾਇਆ ॥੧॥ ਮੇਰੇ ਰਾਮ; ਇਹ ਨੀਚ ਕਰਮ. ਹਰਿ ਮੇਰੇ ॥ ਗੁਣਵੰਤਾ ਹਰਿ ਹਰਿ ਦਇਆਲੁ; ਕਰਿ ਕਿਰਪਾ. ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥ ਕਿਛੁ ਰੂਪੁ ਨਹੀ, ਕਿਛੁ ਜਾਤਿ ਨਾਹੀ; ਕਿਛੁ ਢੰਗੁ. ਨ ਮੇਰਾ ॥ ਕਿਆ ਮੁਹੁ ਲੈ. ਬੋਲਹ, ਗੁਣ ਬਿਹੂਨ; ਨਾਮੁ ਜਪਿਆ ਨ. ਤੇਰਾ ॥ ਹਮ ਪਾਪੀ. ਸੰਗਿ ਗੁਰ ਉਬਰੇ; ਪੁੰਨੁ ਸਤਿਗੁਰ ਕੇਰਾ ॥੨॥ ਸਭੁ ਜੀਉ ਪਿੰਡੁ. ਮੁਖੁ ਨਕੁ ਦੀਆ; ਵਰਤਣ ਕਉ ਪਾਣੀ ॥ ਅੰਨੁ ਖਾਣਾ. ਕਪੜੁ ਪੈਨਣੁ ਦੀਆ; ਰਸ ਅਨਿ ਭੋਗਾਣੀ ॥ ਜਿਨਿ ਦੀਏ. ਸੁ ਚਿਤਿ ਨ ਆਵਈ; ਪਸੂ. ਹਉ ਕਰਿ ਜਾਣੀ ॥੩॥ ਸਭੁ ਕੀਤਾ ਤੇਰਾ ਵਰਤਦਾ; ਤੂੰ ਅੰਤਰਜਾਮੀ ॥ ਹਮ ਜੰਤ ਵਿਚਾਰੇ. ਕਿਆ ਕਰਹ; ਸਭੁ ਖੇਲੁ ਤੁਮ ਸੁਆਮੀ ॥ ਜਨ ਨਾਨਕੁ. ਹਾਟਿ ਵਿਹਾਝਿਆ; ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥
Источники и права