couponatlas.

Гуру Грантх Сахиб (гурмукхи): Анг 169

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਹਰਿ ਨਿਕਟਿ ਵਸੈ, ਸਭ ਜਗ ਕੈ; ਅਪਰੰਪਰ ਪੁਰਖੁ ਅਤੋਲੀ ॥ ਹਰਿ ਹਰਿ ਪ੍ਰਗਟੁ ਕੀਓ, ਗੁਰਿ ਪੂਰੈ; ਸਿਰੁ ਵੇਚਿਓ. ਗੁਰ ਪਹਿ ਮੋਲੀ ॥੩॥ ਹਰਿ ਜੀ ਅੰਤਰਿ ਬਾਹਰਿ, ਤੁਮ ਸਰਣਾਗਤਿ; ਤੁਮ ਵਡ ਪੁਰਖ ਵਡੋਲੀ ॥ ਜਨੁ ਨਾਨਕੁ. ਅਨਦਿਨੁ ਹਰਿ ਗੁਣ ਗਾਵੈ; ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥੫੩॥ ਗਉੜੀ ਪੂਰਬੀ ਮਹਲਾ ੪ ॥ ਜਗਜੀਵਨ ਅਪਰੰਪਰ ਸੁਆਮੀ; ਜਗਦੀਸੁਰ ਪੁਰਖ ਬਿਧਾਤੇ ॥ ਜਿਤੁ ਮਾਰਗਿ. ਤੁਮ ਪ੍ਰੇਰਹੁ ਸੁਆਮੀ; ਤਿਤੁ ਮਾਰਗਿ ਹਮ ਜਾਤੇ ॥੧॥ ਰਾਮ. ਮੇਰਾ ਮਨੁ; ਹਰਿ ਸੇਤੀ ਰਾਤੇ ॥ ਸਤਸੰਗਤਿ ਮਿਲਿ ਰਾਮ ਰਸੁ ਪਾਇਆ; ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥ ਹਰਿ ਹਰਿ ਨਾਮੁ. ਹਰਿ ਹਰਿ ਜਗਿ ਅਵਖਧੁ; ਹਰਿ ਹਰਿ ਨਾਮੁ ਹਰਿ ਸਾਤੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ; ਜੋ ਗੁਰਮਤਿ ਰਾਮ ਰਸੁ ਖਾਤੇ ॥੨॥ ਜਿਨ ਕਉ. ਲਿਖਤੁ ਲਿਖੇ ਧੁਰਿ ਮਸਤਕਿ; ਤੇ. ਗੁਰ ਸੰਤੋਖ ਸਰਿ ਨਾਤੇ ॥ ਦੁਰਮਤਿ ਮੈਲੁ. ਗਈ ਸਭ ਤਿਨ ਕੀ; ਜੋ ਰਾਮ ਨਾਮ ਰੰਗਿ ਰਾਤੇ ॥੩॥ ਰਾਮ ਤੁਮ ਆਪੇ ਆਪਿ. ਆਪਿ ਪ੍ਰਭੁ ਠਾਕੁਰ; ਤੁਮ ਜੇਵਡ. ਅਵਰੁ ਨ ਦਾਤੇ ॥ ਜਨੁ ਨਾਨਕੁ. ਨਾਮੁ ਲਏ ਤਾਂ ਜੀਵੈ; ਹਰਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥ ਗਉੜੀ ਪੂਰਬੀ ਮਹਲਾ ੪ ॥ ਕਰਹੁ ਕ੍ਰਿਪਾ ਜਗਜੀਵਨ ਦਾਤੇ; ਮੇਰਾ ਮਨੁ. ਹਰਿ ਸੇਤੀ ਰਾਚੇ ॥ ਸਤਿਗੁਰਿ ਬਚਨੁ ਦੀਓ. ਅਤਿ ਨਿਰਮਲੁ; ਜਪਿ ਹਰਿ ਹਰਿ. ਹਰਿ ਮਨੁ ਮਾਚੇ ॥੧॥ ਰਾਮ. ਮੇਰਾ ਮਨੁ ਤਨੁ; ਬੇਧਿ ਲੀਓ ਹਰਿ ਸਾਚੇ ॥ ਜਿਹ ਕਾਲ ਕੈ ਮੁਖਿ, ਜਗਤੁ ਸਭੁ ਗ੍ਰਸਿਆ; ਗੁਰ ਸਤਿਗੁਰ ਕੈ ਬਚਨਿ, ਹਰਿ ਹਮ ਬਾਚੇ ॥੧॥ ਰਹਾਉ ॥ ਜਿਨ ਕਉ ਪ੍ਰੀਤਿ. ਨਾਹੀ ਹਰਿ ਸੇਤੀ; ਤੇ ਸਾਕਤ ਮੂੜ ਨਰ ਕਾਚੇ ॥ ਤਿਨ ਕਉ ਜਨਮੁ ਮਰਣੁ ਅਤਿ ਭਾਰੀ; ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥ ਤੁਮ ਦਇਆਲ. ਸਰਣਿ ਪ੍ਰਤਿਪਾਲਕ; ਮੋ ਕਉ ਦੀਜੈ ਦਾਨੁ. ਹਰਿ ਹਮ ਜਾਚੇ ॥ ਹਰਿ ਕੇ ਦਾਸ. ਦਾਸ ਹਮ ਕੀਜੈ; ਮਨੁ ਨਿਰਤਿ ਕਰੇ ਕਰਿ ਨਾਚੇ ॥੩॥ ਆਪੇ ਸਾਹ ਵਡੇ. ਪ੍ਰਭ ਸੁਆਮੀ; ਹਮ ਵਣਜਾਰੇ ਹਹਿ ਤਾ ਚੇ ॥ ਮੇਰਾ ਮਨੁ ਤਨੁ ਜੀਉ ਰਾਸਿ, ਸਭ ਤੇਰੀ; ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥ ਗਉੜੀ ਪੂਰਬੀ ਮਹਲਾ ੪ ॥ ਤੁਮ ਦਇਆਲ ਸਰਬ ਦੁਖ ਭੰਜਨ; ਇਕ ਬਿਨਉ ਸੁਨਹੁ ਦੇ ਕਾਨੇ ॥ ਜਿਸ ਤੇ ਤੁਮ ਹਰਿ ਜਾਨੇ ਸੁਆਮੀ; ਸੋ ਸਤਿਗੁਰੁ ਮੇਲਿ. ਮੇਰਾ ਪ੍ਰਾਨੇ ॥੧॥ ਰਾਮ; ਹਮ. ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥ ਹਮ ਮੂੜ ਮੁਗਧ. ਅਸੁਧ ਮਤਿ ਹੋਤੇ; ਗੁਰ ਸਤਿਗੁਰ ਕੈ ਬਚਨਿ. ਹਰਿ ਹਮ ਜਾਨੇ ॥੧॥ ਰਹਾਉ ॥ ਜਿਤਨੇ ਰਸ ਅਨ ਰਸ. ਹਮ ਦੇਖੇ; ਸਭ ਤਿਤਨੇ ਫੀਕ ਫੀਕਾਨੇ ॥
Источники и права