couponatlas.

Гуру Грантх Сахиб (гурмукхи): Анг 17

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹੁਕਮੁ ਸੋਈ ਤੁਧੁ ਭਾਵਸੀ; ਹੋਰੁ ਆਖਣੁ. ਬਹੁਤੁ ਅਪਾਰੁ ॥ ਨਾਨਕ. ਸਚਾ ਪਾਤਿਸਾਹੁ; ਪੂਛਿ. ਨ ਕਰੇ ਬੀਚਾਰੁ ॥੪॥ ਬਾਬਾ. ਹੋਰੁ ਸਉਣਾ; ਖੁਸੀ ਖੁਆਰੁ ॥ ਜਿਤੁ ਸੁਤੈ. ਤਨੁ ਪੀੜੀਐ; ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥ ਸਿਰੀਰਾਗੁ ਮਹਲਾ ੧ ॥ ਕੁੰਗੂ ਕੀ ਕਾਂਇਆ, ਰਤਨਾ ਕੀ ਲਲਿਤਾ; ਅਗਰਿ ਵਾਸੁ ਤਨਿ ਸਾਸੁ ॥ ਅਠਸਠਿ ਤੀਰਥ ਕਾ ਮੁਖਿ ਟਿਕਾ; ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ; ਸਚੁ ਨਾਮੁ ਗੁਣਤਾਸੁ ॥੧॥ ਬਾਬਾ ਹੋਰ ਮਤਿ; ਹੋਰ ਹੋਰ ॥ ਜੇ ਸਉ ਵੇਰ ਕਮਾਈਐ; ਕੂੜੈ ਕੂੜਾ ਜੋਰੁ ॥੧॥ ਰਹਾਉ ॥ ਪੂਜ ਲਗੈ. ਪੀਰੁ ਆਖੀਐ; ਸਭੁ ਮਿਲੈ ਸੰਸਾਰੁ ॥ ਨਾਉ ਸਦਾਏ ਆਪਣਾ; ਹੋਵੈ ਸਿਧੁ ਸੁਮਾਰੁ ॥ ਜਾ ਪਤਿ. ਲੇਖੈ ਨਾ ਪਵੈ; ਸਭਾ ਪੂਜ ਖੁਆਰੁ ॥੨॥ ਜਿਨ ਕਉ ਸਤਿਗੁਰਿ ਥਾਪਿਆ; ਤਿਨ. ਮੇਟਿ ਨ ਸਕੈ ਕੋਇ ॥ ਓਨਾ ਅੰਦਰਿ ਨਾਮੁ ਨਿਧਾਨੁ ਹੈ; ਨਾਮੋ ਪਰਗਟੁ ਹੋਇ ॥ ਨਾਉ ਪੂਜੀਐ. ਨਾਉ ਮੰਨੀਐ; ਅਖੰਡੁ ਸਦਾ ਸਚੁ ਸੋਇ ॥੩॥ ਖੇਹੂ ਖੇਹ ਰਲਾਈਐ; ਤਾ ਜੀਉ ਕੇਹਾ ਹੋਇ ॥ ਜਲੀਆ ਸਭਿ ਸਿਆਣਪਾ; ਉਠੀ ਚਲਿਆ ਰੋਇ ॥ ਨਾਨਕ. ਨਾਮਿ ਵਿਸਾਰਿਐ; ਦਰਿ ਗਇਆ ਕਿਆ ਹੋਇ ॥੪॥੮॥ ਸਿਰੀਰਾਗੁ ਮਹਲਾ ੧ ॥ ਗੁਣਵੰਤੀ. ਗੁਣ ਵੀਥਰੈ; ਅਉਗੁਣਵੰਤੀ ਝੂਰਿ ॥ ਜੇ ਲੋੜਹਿ. ਵਰੁ ਕਾਮਣੀ; ਨਹ ਮਿਲੀਐ ਪਿਰ. ਕੂਰਿ ॥ ਨਾ ਬੇੜੀ. ਨਾ ਤੁਲਹੜਾ; ਨਾ ਪਾਈਐ ਪਿਰੁ. ਦੂਰਿ ॥੧॥ ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ; ਪਾਈਐ ਸਾਚੁ ਅਤੋਲੁ ॥੧॥ ਰਹਾਉ ॥ ਪ੍ਰਭੁ ਹਰਿਮੰਦਰੁ ਸੋਹਣਾ; ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ; ਕੰਚਨ ਕੋਟ ਰੀਸਾਲ ॥ ਬਿਨੁ ਪਉੜੀ. ਗੜਿ ਕਿਉ ਚੜਉ; ਗੁਰ ਹਰਿ ਧਿਆਨ ਨਿਹਾਲ ॥੨॥ ਗੁਰੁ ਪਉੜੀ. ਬੇੜੀ ਗੁਰੂ; ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ; ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ ਊਜਲੀ; ਸਤ ਸਰਿ ਨਾਵਣ ਜਾਉ ॥੩॥ ਪੂਰੋ ਪੂਰੋ ਆਖੀਐ; ਪੂਰੈ ਤਖਤਿ ਨਿਵਾਸ ॥ ਪੂਰੈ ਥਾਨਿ ਸੁਹਾਵਣੈ; ਪੂਰੈ ਆਸ ਨਿਰਾਸ ॥ ਨਾਨਕ. ਪੂਰਾ ਜੇ ਮਿਲੈ; ਕਿਉ ਘਾਟੈ ਗੁਣ ਤਾਸ ॥੪॥੯॥ ਸਿਰੀਰਾਗੁ ਮਹਲਾ ੧ ॥ ਆਵਹੁ ਭੈਣੇ. ਗਲਿ ਮਿਲਹ; ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ; ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ. ਸਭਿ ਗੁਣ; ਅਉਗਣ ਸਭਿ ਅਸਾਹ ॥੧॥ ਕਰਤਾ; ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ; ਜਾ ਤੂ. ਤਾ ਕਿਆ ਹੋਰਿ ॥੧॥ ਰਹਾਉ ॥ ਜਾਇ ਪੁਛਹੁ ਸੋਹਾਗਣੀ; ਤੁਸੀ ਰਾਵਿਆ. ਕਿਨੀ ਗੁਣਂ‍ੀ ॥ ਸਹਜਿ ਸੰਤੋਖਿ ਸੀਗਾਰੀਆ; ਮਿਠਾ ਬੋਲਣੀ ॥ ਪਿਰੁ ਰੀਸਾਲੂ ਤਾ ਮਿਲੈ; ਜਾ. ਗੁਰ ਕਾ ਸਬਦੁ ਸੁਣੀ ॥੨॥
Источники и права