couponatlas.

Гуру Грантх Сахиб (гурмукхи): Анг 171

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰੁ ਪੂਰਾ ਪਾਇਆ ਵਡਭਾਗੀ; ਹਰਿ ਮੰਤ੍ਰੁ ਦੀਆ. ਮਨੁ ਠਾਢੇ ॥੧॥ ਰਾਮ ਹਮ; ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥ ਹਮਰੈ ਮਸਤਕਿ ਦਾਗੁ ਦਗਾਨਾ; ਹਮ ਕਰਜ ਗੁਰੂ ਬਹੁ ਸਾਢੇ ॥ ਪਰਉਪਕਾਰੁ. ਪੁੰਨੁ ਬਹੁ ਕੀਆ; ਭਉ ਦੁਤਰੁ ਤਾਰਿ ਪਰਾਢੇ ॥੨॥ ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ; ਤਿਨ ਕੂਰੇ ਗਾਢਨ ਗਾਢੇ ॥ ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ; ਤਿਉ ਮਨਮੁਖ ਗਰਭਿ ਗਲਾਢੇ ॥੩॥ ਹਮ ਜਾਨਿਆ ਕਛੂ ਨ ਜਾਨਹ ਆਗੈ; ਜਿਉ ਹਰਿ ਰਾਖੈ ਤਿਉ ਠਾਢੇ ॥ ਹਮ ਭੂਲ ਚੂਕ ਗੁਰ ਕਿਰਪਾ ਧਾਰਹੁ; ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ; ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ; ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ ਅੰਜੁਲੀ; ਪੁੰਨੁ ਵਡਾ ਹੇ ॥ ਕਰਿ ਡੰਡਉਤ; ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ. ਹਰਿ ਰਸ ਸਾਦੁ. ਨ ਜਾਨਿਆ; ਤਿਨ ਅੰਤਰਿ. ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ. ਚੁਭੈ ਦੁਖੁ ਪਾਵਹਿ; ਜਮਕਾਲੁ. ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ; ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ; ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ; ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ. ਨਾਮੁ ਅਧਾਰੁ ਟੇਕ ਹੈ; ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥ ਗਉੜੀ ਪੂਰਬੀ ਮਹਲਾ ੪ ॥ ਇਸੁ ਗੜ ਮਹਿ. ਹਰਿ ਰਾਮ ਰਾਇ ਹੈ; ਕਿਛੁ ਸਾਦੁ. ਨ ਪਾਵੈ. ਧੀਠਾ ॥ ਹਰਿ ਦੀਨ ਦਇਆਲਿ. ਅਨੁਗ੍ਰਹੁ ਕੀਆ; ਹਰਿ ਗੁਰਸਬਦੀ. ਚਖਿ ਡੀਠਾ ॥੧॥ ਰਾਮ. ਹਰਿ ਕੀਰਤਨੁ; ਗੁਰ ਲਿਵ ਮੀਠਾ ॥੧॥ ਰਹਾਉ ॥ ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ; ਮਿਲਿ ਸਤਿਗੁਰ ਲਾਗਿ ਬਸੀਠਾ ॥ ਜਿਨ ਗੁਰ ਬਚਨ ਸੁਖਾਨੇ ਹੀਅਰੈ; ਤਿਨ ਆਗੈ ਆਣਿ ਪਰੀਠਾ ॥੨॥ ਮਨਮੁਖ ਹੀਅਰਾ. ਅਤਿ ਕਠੋਰੁ ਹੈ; ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ. ਬਹੁ ਦੂਧੁ ਪੀਆਈਐ; ਬਿਖੁ ਨਿਕਸੈ ਫੋਲਿ ਫੁਲੀਠਾ ॥੩॥ ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ; ਘਸਿ ਗਰੁੜੁ ਸਬਦੁ ਮੁਖਿ ਲੀਠਾ ॥ ਜਨ ਨਾਨਕ. ਗੁਰ ਕੇ ਲਾਲੇ ਗੋਲੇ; ਲਗਿ ਸੰਗਤਿ. ਕਰੂਆ ਮੀਠਾ ॥੪॥੯॥੨੩॥੬੧॥ ਗਉੜੀ ਪੂਰਬੀ ਮਹਲਾ ੪ ॥ ਹਰਿ ਹਰਿ ਅਰਥਿ. ਸਰੀਰੁ ਹਮ ਬੇਚਿਆ; ਪੂਰੇ ਗੁਰ ਕੈ ਆਗੇ ॥ ਸਤਿਗੁਰ ਦਾਤੈ ਨਾਮੁ ਦਿੜਾਇਆ; ਮੁਖਿ ਮਸਤਕਿ ਭਾਗ ਸਭਾਗੇ ॥੧॥ ਰਾਮ; ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥
Источники и права