couponatlas.

Гуру Грантх Сахиб (гурмукхи): Анг 172

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਘਟਿ ਘਟਿ ਰਮਈਆ ਰਮਤ ਰਾਮ ਰਾਇ; ਗੁਰ ਸਬਦਿ ਗੁਰੂ ਲਿਵ ਲਾਗੇ ॥ ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ; ਮੇਰਾ ਭ੍ਰਮੁ ਭਉ. ਗੁਰ ਬਚਨੀ ਭਾਗੇ ॥੨॥ ਅੰਧਿਆਰੈ. ਦੀਪਕ ਆਨਿ ਜਲਾਏ; ਗੁਰ ਗਿਆਨਿ. ਗੁਰੂ ਲਿਵ ਲਾਗੇ ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ; ਘਰਿ ਵਸਤੁ ਲਹੀ. ਮਨ ਜਾਗੇ ॥੩॥ ਸਾਕਤ ਬਧਿਕ ਮਾਇਆਧਾਰੀ; ਤਿਨ. ਜਮ ਜੋਹਨਿ ਲਾਗੇ ॥ ਉਨ. ਸਤਿਗੁਰ ਆਗੈ, ਸੀਸੁ ਨ ਬੇਚਿਆ; ਓਇ ਆਵਹਿ ਜਾਹਿ ਅਭਾਗੇ ॥੪॥ ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ; ਹਮ ਸਰਣਿ ਪ੍ਰਭੂ ਹਰਿ ਮਾਗੇ ॥ ਜਨ ਨਾਨਕ ਕੀ. ਲਜ ਪਾਤਿ ਗੁਰੂ ਹੈ; ਸਿਰੁ ਬੇਚਿਓ. ਸਤਿਗੁਰ ਆਗੇ ॥੫॥੧੦॥੨੪॥੬੨॥ ਗਉੜੀ ਪੂਰਬੀ ਮਹਲਾ ੪ ॥ ਹਮ ਅਹੰਕਾਰੀ. ਅਹੰਕਾਰ ਅਗਿਆਨ ਮਤਿ; ਗੁਰਿ ਮਿਲਿਐ. ਆਪੁ ਗਵਾਇਆ ॥ ਹਉਮੈ ਰੋਗੁ ਗਇਆ. ਸੁਖੁ ਪਾਇਆ; ਧਨੁ ਧੰਨੁ ਗੁਰੂ ਹਰਿ ਰਾਇਆ ॥੧॥ ਰਾਮ; ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥ ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ; ਗੁਰਿ. ਮਾਰਗੁ ਪੰਥੁ ਬਤਾਇਆ ॥ ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ; ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥ ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ; ਗੁਰਿ. ਹਿਰਦੇ ਨਾਲਿ ਦਿਖਾਇਆ ॥ ਸਹਜ ਅਨੰਦੁ ਭਇਆ ਮਨਿ ਮੋਰੈ; ਗੁਰ ਆਗੈ ਆਪੁ ਵੇਚਾਇਆ ॥੩॥ ਹਮ ਅਪਰਾਧ ਪਾਪ ਬਹੁ ਕੀਨੇ; ਕਰਿ ਦੁਸਟੀ ਚੋਰ ਚੁਰਾਇਆ ॥ ਅਬ ਨਾਨਕ. ਸਰਣਾਗਤਿ ਆਏ; ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥ ਗਉੜੀ ਪੂਰਬੀ ਮਹਲਾ ੪ ॥ ਗੁਰਮਤਿ ਬਾਜੈ. ਸਬਦੁ ਅਨਾਹਦੁ; ਗੁਰਮਤਿ ਮਨੂਆ ਗਾਵੈ ॥ ਵਡਭਾਗੀ ਗੁਰ ਦਰਸਨੁ ਪਾਇਆ; ਧਨੁ ਧੰਨੁ ਗੁਰੂ ਲਿਵ ਲਾਵੈ ॥੧॥ ਗੁਰਮੁਖਿ; ਹਰਿ ਲਿਵ ਲਾਵੈ ॥੧॥ ਰਹਾਉ ॥ ਹਮਰਾ ਠਾਕੁਰੁ ਸਤਿਗੁਰੁ ਪੂਰਾ; ਮਨੁ. ਗੁਰ ਕੀ ਕਾਰ ਕਮਾਵੈ ॥ ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ; ਜੋ ਹਰਿ ਹਰਿ ਕਥਾ ਸੁਨਾਵੈ ॥੨॥ ਹਿਰਦੈ ਗੁਰਮਤਿ ਰਾਮ ਰਸਾਇਣੁ; ਜਿਹਵਾ ਹਰਿ ਗੁਣ ਗਾਵੈ ॥ ਮਨ ਰਸਕਿ ਰਸਕਿ. ਹਰਿ ਰਸਿ ਆਘਾਨੇ; ਫਿਰਿ ਬਹੁਰਿ. ਨ ਭੂਖ ਲਗਾਵੈ ॥੩॥ ਕੋਈ ਕਰੈ ਉਪਾਵ. ਅਨੇਕ ਬਹੁਤੇਰੇ; ਬਿਨੁ ਕਿਰਪਾ. ਨਾਮੁ ਨ ਪਾਵੈ ॥ ਜਨ ਨਾਨਕ ਕਉ. ਹਰਿ ਕਿਰਪਾ ਧਾਰੀ; ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥ ਰਾਗੁ ਗਉੜੀ ਮਾਝ ਮਹਲਾ ੪ ॥ ਗੁਰਮੁਖਿ ਜਿੰਦੂ; ਜਪਿ ਨਾਮੁ ਕਰੰਮਾ ॥ ਮਤਿ ਮਾਤਾ. ਮਤਿ ਜੀਉ; ਨਾਮੁ ਮੁਖਿ. ਰਾਮਾ ॥ ਸੰਤੋਖੁ ਪਿਤਾ ਕਰਿ; ਗੁਰੁ ਪੁਰਖੁ ਅਜਨਮਾ ॥
Источники и права