couponatlas.

Гуру Грантх Сахиб (гурмукхи): Анг 173

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਡਭਾਗੀ ਮਿਲੁ ਰਾਮਾ ॥੧॥ ਗੁਰੁ ਜੋਗੀ ਪੁਰਖੁ ਮਿਲਿਆ; ਰੰਗੁ ਮਾਣੀ ਜੀਉ ॥ ਗੁਰੁ ਹਰਿ ਰੰਗਿ ਰਤੜਾ; ਸਦਾ ਨਿਰਬਾਣੀ ਜੀਉ ॥ ਵਡਭਾਗੀ ਮਿਲੁ; ਸੁਘੜ ਸੁਜਾਣੀ ਜੀਉ ॥ ਮੇਰਾ ਮਨੁ ਤਨੁ; ਹਰਿ ਰੰਗਿ ਭਿੰਨਾ ॥੨॥ ਆਵਹੁ ਸੰਤਹੁ ਮਿਲਿ; ਨਾਮੁ ਜਪਾਹਾ ॥ ਵਿਚਿ ਸੰਗਤਿ; ਨਾਮੁ ਸਦਾ ਲੈ ਲਾਹਾ ਜੀਉ ॥ ਕਰਿ ਸੇਵਾ ਸੰਤਾ; ਅੰਮ੍ਰਿਤੁ ਮੁਖਿ ਪਾਹਾ ਜੀਉ ॥ ਮਿਲੁ; ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥ ਸਾਵਣਿ ਵਰਸੁ; ਅੰਮ੍ਰਿਤਿ ਜਗੁ ਛਾਇਆ ਜੀਉ ॥ ਮਨੁ ਮੋਰੁ. ਕੁਹੁਕਿਅੜਾ; ਸਬਦੁ. ਮੁਖਿ ਪਾਇਆ ॥ ਹਰਿ ਅੰਮ੍ਰਿਤੁ ਵੁਠੜਾ; ਮਿਲਿਆ ਹਰਿ ਰਾਇਆ ਜੀਉ ॥ ਜਨ ਨਾਨਕ. ਪ੍ਰੇਮਿ ਰਤੰਨਾ ॥੪॥੧॥੨੭॥੬੫॥ ਗਉੜੀ ਮਾਝ ਮਹਲਾ ੪ ॥ ਆਉ ਸਖੀ; ਗੁਣ ਕਾਮਣ ਕਰੀਹਾ ਜੀਉ ॥ ਮਿਲਿ ਸੰਤ ਜਨਾ; ਰੰਗੁ ਮਾਣਿਹ ਰਲੀਆ ਜੀਉ ॥ ਗੁਰ ਦੀਪਕੁ ਗਿਆਨੁ; ਸਦਾ ਮਨਿ ਬਲੀਆ ਜੀਉ ॥ ਹਰਿ ਤੁਠੈ; ਢੁਲਿ ਢੁਲਿ ਮਿਲੀਆ ਜੀਉ ॥੧॥ ਮੇਰੈ ਮਨਿ ਤਨਿ ਪ੍ਰੇਮੁ ਲਗਾ; ਹਰਿ ਢੋਲੇ ਜੀਉ ॥ ਮੈ ਮੇਲੇ ਮਿਤ੍ਰੁ; ਸਤਿਗੁਰੁ ਵੇਚੋਲੇ ਜੀਉ ॥ ਮਨੁ ਦੇਵਾਂ ਸੰਤਾ; ਮੇਰਾ ਪ੍ਰਭੁ ਮੇਲੇ ਜੀਉ ॥ ਹਰਿ ਵਿਟੜਿਅਹੁ; ਸਦਾ ਘੋਲੇ ਜੀਉ ॥੨॥ ਵਸੁ ਮੇਰੇ ਪਿਆਰਿਆ. ਵਸੁ ਮੇਰੇ ਗੋਵਿਦਾ; ਹਰਿ ਕਰਿ ਕਿਰਪਾ. ਮਨਿ ਵਸੁ ਜੀਉ ॥ ਮਨਿ ਚਿੰਦਿਅੜਾ. ਫਲੁ ਪਾਇਆ ਮੇਰੇ ਗੋਵਿੰਦਾ; ਗੁਰੁ ਪੂਰਾ ਵੇਖਿ ਵਿਗਸੁ ਜੀਉ ॥ ਹਰਿ ਨਾਮੁ ਮਿਲਿਆ ਸੋਹਾਗਣੀ. ਮੇਰੇ ਗੋਵਿੰਦਾ; ਮਨਿ ਅਨਦਿਨੁ ਅਨਦੁ ਰਹਸੁ ਜੀਉ ॥ ਹਰਿ ਪਾਇਅੜਾ ਵਡਭਾਗੀਈ. ਮੇਰੇ ਗੋਵਿੰਦਾ; ਨਿਤ ਲੈ ਲਾਹਾ. ਮਨਿ ਹਸੁ ਜੀਉ ॥੩॥ ਹਰਿ ਆਪਿ ਉਪਾਏ. ਹਰਿ ਆਪੇ ਵੇਖੈ; ਹਰਿ ਆਪੇ ਕਾਰੈ ਲਾਇਆ ਜੀਉ ॥ ਇਕਿ ਖਾਵਹਿ ਬਖਸ. ਤੋਟਿ ਨ ਆਵੈ; ਇਕਨਾ. ਫਕਾ ਪਾਇਆ ਜੀਉ ॥ ਇਕਿ ਰਾਜੇ. ਤਖਤਿ ਬਹਹਿ ਨਿਤ ਸੁਖੀਏ; ਇਕਨਾ. ਭਿਖ ਮੰਗਾਇਆ ਜੀਉ ॥ ਸਭੁ ਇਕੋ ਸਬਦੁ ਵਰਤਦਾ. ਮੇਰੇ ਗੋਵਿਦਾ; ਜਨ ਨਾਨਕ. ਨਾਮੁ ਧਿਆਇਆ ਜੀਉ ॥੪॥੨॥੨੮॥੬੬॥ ਗਉੜੀ ਮਾਝ ਮਹਲਾ ੪ ॥ ਮਨ ਮਾਹੀ. ਮਨ ਮਾਹੀ, ਮੇਰੇ ਗੋਵਿੰਦਾ; ਹਰਿ ਰੰਗਿ ਰਤਾ. ਮਨ ਮਾਹੀ ਜੀਉ ॥ ਹਰਿ ਰੰਗੁ ਨਾਲਿ. ਨ ਲਖੀਐ ਮੇਰੇ ਗੋਵਿਦਾ; ਗੁਰੁ ਪੂਰਾ. ਅਲਖੁ ਲਖਾਹੀ ਜੀਉ ॥ ਹਰਿ ਹਰਿ ਨਾਮੁ ਪਰਗਾਸਿਆ. ਮੇਰੇ ਗੋਵਿੰਦਾ; ਸਭ ਦਾਲਦ ਦੁਖ. ਲਹਿ ਜਾਹੀ ਜੀਉ ॥ ਹਰਿ ਪਦੁ ਊਤਮੁ ਪਾਇਆ. ਮੇਰੇ ਗੋਵਿੰਦਾ; ਵਡਭਾਗੀ ਨਾਮਿ ਸਮਾਹੀ ਜੀਉ ॥੧॥ ਨੈਣੀ ਮੇਰੇ ਪਿਆਰਿਆ. ਨੈਣੀ ਮੇਰੇ ਗੋਵਿਦਾ; ਕਿਨੈ. ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ. ਮੇਰੇ ਗੋਵਿੰਦਾ; ਹਰਿ ਬਾਝਹੁ. ਧਨ ਕੁਮਲੈਣੀ ਜੀਉ ॥
Источники и права