couponatlas.

Гуру Грантх Сахиб (гурмукхи): Анг 174

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਤ ਜਨਾ ਮਿਲਿ ਪਾਇਆ. ਮੇਰੇ ਗੋਵਿਦਾ; ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ. ਮੇਰੇ ਗੋਵਿੰਦਾ; ਮੈ ਸੁਖਿ ਵਿਹਾਣੀ. ਰੈਣੀ ਜੀਉ ॥੨॥ ਮੈ ਮੇਲਹੁ ਸੰਤ. ਮੇਰਾ ਹਰਿ ਪ੍ਰਭੁ ਸਜਣੁ; ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ. ਰਹਿ ਨ ਸਕਉ, ਬਿਨੁ ਦੇਖੇ ਮੇਰੇ ਪ੍ਰੀਤਮ; ਮੈ ਅੰਤਰਿ ਬਿਰਹੁ. ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ; ਗੁਰੁ ਮੇਲੇ. ਮੇਰਾ ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੂਰੀਆ. ਮੇਰੇ ਗੋਵਿੰਦਾ; ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥ ਵਾਰੀ ਮੇਰੇ ਗੋਵਿੰਦਾ. ਵਾਰੀ ਮੇਰੇ ਪਿਆਰਿਆ; ਹਉ ਤੁਧੁ ਵਿਟੜਿਅਹੁ. ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ. ਮੇਰੇ ਗੋਵਿਦਾ; ਹਰਿ ਪੂੰਜੀ ਰਾਖੁ. ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ. ਮੇਰੇ ਗੋਵਿੰਦਾ; ਹਰਿ ਮੇਲੇ. ਕਰਿ ਰੈਬਾਰੀ ਜੀਉ ॥ ਹਰਿ ਨਾਮੁ ਦਇਆ ਕਰਿ ਪਾਇਆ. ਮੇਰੇ ਗੋਵਿੰਦਾ; ਜਨ ਨਾਨਕੁ. ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥ ਗਉੜੀ ਮਾਝ ਮਹਲਾ ੪ ॥ ਚੋਜੀ ਮੇਰੇ ਗੋਵਿੰਦਾ. ਚੋਜੀ ਮੇਰੇ ਪਿਆਰਿਆ; ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ਹਰਿ ਆਪੇ. ਕਾਨੑੁ ਉਪਾਇਦਾ. ਮੇਰੇ ਗੋਵਿਦਾ; ਹਰਿ ਆਪੇ. ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ, ਮੇਰੇ ਗੋਵਿੰਦਾ; ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ. ਨ ਭੁਲਈ, ਮੇਰੇ ਗੋਵਿੰਦਾ; ਆਪੇ ਸਤਿਗੁਰੁ ਜੋਗੀ ਜੀਉ ॥੧॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ; ਹਰਿ ਆਪਿ ਖੇਲੈ. ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ. ਮੇਰੇ ਗੋਵਿੰਦਾ; ਇਕਿ ਨਗਨ ਫਿਰਹਿ. ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ. ਮੇਰੇ ਗੋਵਿਦਾ; ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ. ਮੇਰੇ ਗੋਵਿੰਦਾ; ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ ਹਰਿ ਆਪੇ ਭਗਤਿ ਕਰਾਇਦਾ. ਮੇਰੇ ਗੋਵਿੰਦਾ; ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ; ਰਵਿ ਰਹਿਆ. ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ. ਮੇਰੇ ਗੋਵਿਦਾ; ਹਰਿ ਆਪਿ ਰਹਿਆ ਭਰਪੂਰੀ ਜੀਉ ॥ ਹਰਿ ਆਤਮ ਰਾਮੁ ਪਸਾਰਿਆ. ਮੇਰੇ ਗੋਵਿੰਦਾ; ਹਰਿ ਵੇਖੈ ਆਪਿ ਹਦੂਰੀ ਜੀਉ ॥੩॥ ਹਰਿ ਅੰਤਰਿ ਵਾਜਾ ਪਉਣੁ ਹੈ. ਮੇਰੇ ਗੋਵਿੰਦਾ; ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ, ਮੇਰੇ ਗੋਵਿੰਦਾ; ਗੁਰਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ. ਮੇਰੇ ਗੋਵਿੰਦਾ; ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥
Источники и права